ਆਈ ਤਾਜਾ ਵੱਡੀ ਖਬਰ
ਸੜਕੀ ਆਵਾਜਾਈ ਮੰਤਰਾਲੇ ਵੱਲੋਂ ਜਿਥੇ ਲੋਕਾਂ ਨੂੰ ਲਾਗੂ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਜਾਂਦੀ ਹੈ। ਉਥੇ ਹੀ ਲੋਕਾਂ ਵੱਲੋਂ ਇਨ੍ਹਾਂ ਦੀ ਉਲੰਘਣਾ ਕੀਤੇ ਜਾਣ ਕਾਰਨ ਬਹੁਤ ਸਾਰੇ ਸੜਕ ਹਾਦਸੇ ਵਾਪਰ ਜਾਂਦੇ ਹਨ ਜਿਨ੍ਹਾਂ ਦੀ ਚਪੇਟ ਵਿੱਚ ਆਉਣ ਕਾਰਨ ਬਹੁਤ ਸਾਰੇ ਪਰਵਾਰਾਂ ਵਿੱਚ ਸੋਗ ਦੀ ਲਹਿਰ ਫੈਲ ਜਾਂਦੀ ਹੈ। ਆਏ ਦਿਨ ਹੀ ਵਾਪਰਨ ਵਾਲੇ ਸੜਕ ਹਾਦਸਿਆਂ ਵਿੱਚ ਲਗਾਤਾਰ ਵਾਧਾ ਦਰਜ ਕੀਤਾ ਜਾ ਰਿਹਾ ਹੈ। ਇਹਨਾਂ ਹਾਦਸਿਆਂ ਦੇ ਵਿੱਚ ਜਿੱਥੇ ਬਹੁਤ ਸਾਰੇ ਘਰਾਂ ਦੇ ਚਿਰਾਗ ਹਮੇਸ਼ਾਂ ਲਈ ਬੁਝ ਜਾਂਦੇ ਹਨ। ਜਿਨ੍ਹਾਂ ਦੇ ਕਾਰਨ ਪੂਰੇ ਘਰ ਦਾ ਗੁਜ਼ਾਰਾ ਚੱਲਦਾ ਹੈ ਉਨ੍ਹਾਂ ਤੇ ਇਸ ਦੁਨੀਆਂ ਤੋਂ ਤੁਰ ਜਾਣ ਕਾਰਨ ਪਰਿਵਾਰ ਉਪਰ ਦੁੱਖਾਂ ਦਾ ਪਹਾੜ ਟੁੱਟ ਪੈਂਦਾ ਹੈ ਅਤੇ ਉਨ੍ਹਾਂ ਦੀ ਕਮੀ ਪਰਿਵਾਰ ਵਿੱਚ ਕਦੇ ਵੀ ਪੂਰੀ ਨਹੀਂ ਹੋ ਸਕਦੀ।
ਹੁਣ ਯੂਰਪ ਤੋ ਇੰਡੀਆ ਪੁੱਤਰ ਨੂੰ ਵੇਖਣ ਆਏ ਨੌਜਵਾਨ ਦੀ ਮੌਤ ਹੋਣ ਨਾਲ ਸੋਗ ਦੀ ਲਹਿਰ ਫੈਲ ਗਈ ਹੈ ਅਤੇ ਪਰਿਵਾਰ ਉਪਰ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਪੰਜਾਬ ਦੇ ਗੁਆਂਢੀ ਸੂਬੇ ਹਰਿਆਣਾ ਦੇ ਜ਼ਿਲੇ ਕਰਨਾਲ ਤੋਂ ਸਾਹਮਣੇ ਆਈ ਹੈ। ਜਿੱਥੇ ਵਾਪਰੇ ਇੱਕ ਸੜਕ ਹਾਦਸੇ ਵਿੱਚ 30 ਸਾਲਾਂ ਦੇ ਨੌਜਵਾਨ ਦੀ ਮੌਤ ਹੋ ਗਈ ਹੈ। ਮ੍ਰਿਤਕ ਨੌਜਵਾਨ ਵਰਿੰਦਰ ਸਿੰਘ ਉਰਫ ਬੂਟਾ ਦੇ ਭਰਾ ਵੱਲੋਂ ਦੱਸਿਆ ਗਿਆ ਹੈ ਕਿ ਉਹਨਾਂ ਦਾ ਭਰਾ ਆਪਣੇ ਪੁੱਤਰ ਨੂੰ ਵੇਖਣ ਵਾਸਤੇ ਜਰਮਨੀ ਤੋਂ ਭਾਰਤ ਆਇਆ ਸੀ।
ਜਿੱਥੇ ਕੁਝ ਦਿਨ ਪਹਿਲਾਂ ਹੀ ਉਨ੍ਹਾਂ ਦੇ ਘਰ ਇੱਕ ਪੁੱਤਰ ਨੇ ਜਨਮ ਲਿਆ ਸੀ। ਜੋ ਕਿ ਪਿਛਲੇ 10 ਸਾਲਾਂ ਤੋਂ ਜਰਮਨੀ ਰਹਿੰਦਾ ਆਇਆ ਹੈ। ਪਰ ਜਿਸ ਸਮੇਂ ਉਹ ਆਪਣੇ ਪਿੰਡ ਉਮਰੀ ਤੋਂ ਜਿਮ ਗਿਆ ਸੀ ਅਤੇ ਵਾਪਸ ਘਰ ਪਹੁੰਚਦੇ ਸਮੇਂ ਪਿੰਡ ਭਾਦਸੋਂ ਦੇ ਨੇੜੇ ਉਸਦੀ ਬਾਇਕ ਨੂੰ ਇਕ ਕਾਰ ਵੱਲੋਂ ਭਿਆਨਕ ਟੱਕਰ ਮਾਰ ਦਿੱਤੀ ਗਈ,ਇਹ ਹਾਦਸਾ ਇੰਨਾ ਭਿਆਨਕ ਸੀ ਕਿ ਇਸ ਹਾਦਸੇ ਦੀ ਚਪੇਟ ਵਿੱਚ ਆਉਣ ਕਾਰਨ ਉਸ ਦੀ ਮੌਤ ਹੋ ਗਈ।
ਗੰਭੀਰ ਜ਼ਖਮੀ ਹਾਲਤ ਵਿੱਚ ਮ੍ਰਿਤਕ ਨੌਜਵਾਨ ਨੂੰ ਰਾਹਗੀਰ ਲੋਕਾਂ ਵੱਲੋਂ ਹਸਪਤਾਲ ਲਿਜਾਇਆ ਗਿਆ ਸੀ ਜਿੱਥੇ ਡਾਕਟਰਾਂ ਵੱਲੋਂ ਉਸ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ ਗਿਆ। ਕਾਰ ਚਾਲਕ ਘਟਨਾ ਸਥਾਨ ਤੋਂ ਭੱਜਣ ਵਿਚ ਕਾਮਯਾਬ ਹੋ ਗਿਆ ਹੈ। ਪੁਲਿਸ ਵੱਲੋਂ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ ਅਤੇ ਪੁਲਿਸ ਵੱਲੋਂ ਕਾਰ ਦਾ ਨੰਬਰ ਟਰੇਸ ਕਰਕੇ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …