Breaking News

ਯੂਰਪ ਦੇ ਦੇਸ਼ ਯੂਕਰੇਨ ਜਾਣ ਦੇ ਚਾਹਵਾਨ ਸਿਰਫ ਇੱਕ ਕਾਲ ਕਰਕੇ ਜਾ ਸਕਦੇ ਹਨ ਵੀਜਾ ਸ਼ਰਤਾਂ ਹੋਈਆਂ ਖਤਮ

ਆਈ ਤਾਜਾ ਵੱਡੀ ਖਬਰ

ਜਿੱਥੇ ਪਹਿਲਾ ਕਰੋਨਾ ਕਾਰਨ ਦਹਿਸ਼ਤ ਮੱਚੀ ਹੋਈ ਸੀ ਉਥੇ ਹੀ ਹੁਣ ਯੂਕਰੇਨ ਵਿੱਚ ਰੂਸ ਨੂੰ ਕੀਤੇ ਜਾ ਰਹੇ ਹਮਲਿਆਂ ਦੇ ਕਾਰਨ ਭਾਰੀ ਜਾਨੀ-ਮਾਲੀ ਨੁਕਸਾਨ ਹੋ ਰਿਹਾ ਹੈ ਜਿਸ ਕਾਰਨ ਯੂਕਰੇਨ ਵਿੱਚ ਸਥਿਤੀ ਬਦ ਤੋ ਬਦਤਰ ਹੁੰਦੀ ਜਾ ਰਹੀ ਹੈ। ਇਸ ਗੰਭੀਰ ਸਥਿਤੀ ਨੂੰ ਦੇਖਦੇ ਹੋਏ ਜਿੱਥੇ ਬਹੁਤ ਸਾਰੇ ਦੇਸ਼ਾਂ ਵੱਲੋਂ ਉਸ ਦਾ ਵਿਰੋਧ ਕੀਤਾ ਜਾ ਰਿਹਾ ਹੈ ਉਥੇ ਹੀ ਰੂਸ ਉੱਤੇ ਬਹੁਤ ਸਾਰੇ ਦੇਸ਼ਾਂ ਵੱਲੋਂ ਪਾਬੰਦੀਆਂ ਲਾਗੂ ਕਰ ਦਿੱਤੀਆਂ ਗਈਆਂ ਹਨ ਅਤੇ ਰੂਸ ਦੀਆਂ ਉਡਾਨਾਂ ਨੂੰ ਆਪਣੇ ਦੇਸ਼ ਵਿੱਚ ਆਉਣ ਤੋਂ ਰੋਕ ਦਿੱਤਾ ਗਿਆ ਹੈ। ਬਹੁਤ ਸਾਰੇ ਦੇਸ਼ਾਂ ਵੱਲੋਂ ਜਿੱਥੇ ਯੂਕਰੇਨ ਦਾ ਸਾਥ ਦਿੱਤਾ ਜਾ ਰਿਹਾ ਹੈ ਉਥੇ ਹੀ ਉਸ ਦੀ ਲਗਾਤਾਰ ਨਿੰਦਾ ਕੀਤੀ ਜਾ ਰਹੀ ਹੈ। ਰੂਸ ਵੱਲੋਂ ਲਗਾਤਾਰ ਯੂਕਰੇਨ ਵਿਚ ਹਵਾਈ ਹਮਲੇ ਕੀਤੇ ਜਾ ਰਹੇ ਹਨ ਜਿਸ ਕਾਰਨ ਬਹੁਤ ਸਾਰੇ ਨਾਗਰਿਕਾਂ ਅਤੇ ਸੈਨਿਕਾਂ ਦੀ ਜਾਨ ਚਲੇ ਗਈ ਹੈ।

ਹੁਣ ਯੂਰਪ ਦੇ ਦੇਸ਼ ਯੂਕਰੇਨ ਜਾਣ ਵਾਲੇ ਚਾਹਵਾਨਾਂ ਲਈ ਕਾਲ ਕਰਨ ਦੀ ਜ਼ਰੂਰਤ ਹੈ, ਜਿੱਥੇ ਵੀਜ਼ਾ ਸ਼ਰਤਾਂ ਖ਼ਤਮ ਕਰ ਦਿੱਤੀਆਂ ਗਈਆਂ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਜਿੱਥੇ ਇਸ ਸਮੇਂ ਯੂਕਰੇਨ ਵਿੱਚ ਭਾਰੀ ਮੁਸ਼ਕਲਾਂ ਪੇਸ਼ ਆ ਰਹੀਆਂ ਹਨ ਉਥੇ ਹੀ ਯੂਕਰੇਨ ਦੇ ਰਾਸ਼ਟਰਪਤੀ ਵੱਲੋਂ ਯੂਕਰੇਨ ਆਉਣ ਦੇ ਇੱਛੁਕ ਲੋਕਾਂ ਲਈ ਇਕ ਐਲਾਨ ਕਰ ਦਿੱਤਾ ਜਿਥੇ ਉਨ੍ਹਾਂ ਵੱਲੋਂ ਰੂਸ ਦੇ ਖਿਲਾਫ ਯੂਕਰੇਨ ਦਾ ਸਾਥ ਦੇਣ ਵਾਲੇ ਲੋਕਾਂ ਨੂੰ ਆਪਣੇ ਦੇਸ਼ ਵਿੱਚ ਆਉਣ ਦਾ ਸੱਦਾ ਦਿੱਤਾ ਗਿਆ ਹੈ। ਉਥੇ ਹੀ ਆਪਣੇ ਦੇਸ਼ ਵਿੱਚ ਸ਼ਾਮਲ ਹੋਣ ਵਾਲੇ ਉਹਨਾਂ ਲੋਕਾਂ ਲਈ ਵੀਜ਼ਾ ਸ਼ਰਤਾਂ ਨੂੰ ਖ਼ਤਮ ਕਰ ਦਿੱਤਾ ਗਿਆ ਹੈ।

ਹੁਣ ਯੂਕਰੇਨ ਵਿੱਚ ਜਾ ਕੇ ਸੈਨਾ ਦਾ ਸਾਥ ਦੇਣ ਅਤੇ ਰੂਸ ਦੇ ਖਿਲਾਫ ਲੜਨ ਵਾਲੇ ਵਿਅਕਤੀਆਂ ਲਈ ਯੂਕ੍ਰੇਨ ਜਾਣ ਵਾਸਤੇ ਸਿਰਫ ਇਕ ਫੋਨ ਕਾਲ ਲਾਜ਼ਮੀ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਹੈ ਕਿ ਜਿਥੇ ਪਹਿਲਾਂ ਯੂਰਪੀਅਨ ਯੂਨੀਅਨ ਦੇ ਨਾਗਰਿਕਾਂ ਨੂੰ ਲਿਆਉਣ ਵਾਸਤੇ 90 ਦਿਨਾਂ ਤੋਂ ਵੱਧ ਟੂਰਿਸਟ ਵੀਜ਼ਾ ਦਿੱਤਾ ਜਾਂਦਾ ਸੀ ਅਤੇ ਛੇ ਮਹੀਨੇ ਦੀ ਮਿਆਦ ਹੁੰਦੀ ਸੀ।

ਉੱਥੇ ਹੀ ਰੂਸੀ ਨਾਗਰਿਕਾਂ ਨੂੰ ਛੱਡ ਕੇ ਇਹ ਛੋਟ ਸਾਰੇ ਦੇਸ਼ਾਂ ਦੇ ਨਾਗਰਿਕਾਂ ਨੂੰ ਦਿੱਤੀ ਜਾ ਰਹੀ ਹੈ। ਉਨ੍ਹਾਂ ਵੱਲੋਂ ਆਖਿਆ ਗਿਆ ਹੈ ਕਿ ਜੋ ਵੀ ਲੋਕ ਉਨ੍ਹਾਂ ਦੇ ਦੇਸ਼ਾਂ ਆ ਕੇ ਫ਼ੌਜ ਦੀ ਮਦਦ ਕਰਨਾ ਚਾਹੁੰਦੇ ਹਨ ਉਨ੍ਹਾਂ ਨੂੰ ਆਪਣੇ ਨਾਲ ਕੁਝ ਨਿੱਜੀ ਸੁਰੱਖਿਆ ਵਾਸਤੇ ਵਸਤਾਂ ਲਿਆਉਣ ਵਾਸਤੇ ਆਖਿਆ ਗਿਆ ਹੈ ਜਿਸ ਵਿੱਚ ਬਾਡੀ ਆਰਮਰ ਅਤੇ ਹੈਲਮਟ ਦਾ ਹੋਣਾ ਲਾਜ਼ਮੀ ਹੈ। ਉਨ੍ਹਾਂ ਦੱਸਿਆ ਕਿ ਕੇ ਆਉਣ ਵਾਲੇ ਲੋਕਾਂ ਨੂੰ ਫੌਜ ਵਿਚ ਸ਼ਾਮਲ ਹੋਣ ਤੇ ਹਥਿਆਰ ਅਤੇ ਹੋਰ ਵਸਤਾਂ ਵੀ ਮੁਹਾਈਆ ਕਰਵਾਈਆਂ ਜਾਣਗੀਆਂ।

Check Also

ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ

ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …