ਆਈ ਤਾਜ਼ਾ ਵੱਡੀ ਖਬਰ
ਦੇਸ਼ ਦੁਨੀਆਂ ਵਿੱਚ ਬਹੁਤ ਸਾਰੀਆਂ ਅਜਿਹੀਆਂ ਸੰਸਥਾਵਾਂ ਹਨ, ਜਿਨ੍ਹਾਂ ਵੱਲੋਂ ਮੁਸ਼ਕਲ ਦੇ ਦੌਰ ਵਿੱਚ ਲੋਕਾਂ ਦੀ ਅੱਗੇ ਆ ਕੇ ਮਦਦ ਕੀਤੀ ਜਾਂਦੀ ਹੈ। ਜਿਨ੍ਹਾਂ ਵੱਲੋਂ ਨਿਰਪੱਖ ਤੌਰ ਤੇ ਲੋਕਾਂ ਦੀ ਹਰ ਸੰਭਵ ਸਹਾਇਤਾ ਮੁਸ਼ਕਲ ਦੇ ਦੌਰ ਵਿੱਚ ਕੀਤੀ ਜਾਂਦੀ ਹੈ। ਜਿਸ ਸਮੇਂ ਕੁਦਰਤੀ ਆਫ਼ਤਾਂ ਉਨ੍ਹਾਂ ਨੂੰ ਘੇਰ ਲੈਂਦੀਆਂ ਹਨ। ਵਿਸ਼ਵ ਦੇ ਕਿਸੇ ਵੀ ਦੇਸ਼ ਵਿੱਚ ਜਦੋਂ ਕੁਦਰਤੀ ਆਫ਼ਤਾਂ ਆਉਂਦੀਆਂ ਹਨ ਤਾਂ ਸਭ ਤੋਂ ਅੱਗੇ ਹੋ ਕੇ ਬਿਨਾਂ ਕਿਸੇ ਵਿਤਕਰੇ ਤੋਂ ਸੇਵਾ ਭਾਵਨਾ ਦੇ ਨਾਲ ਉਨ੍ਹਾਂ ਲੋਕਾਂ ਦੀ ਮਦਦ ਕਰਨ ਵਾਲੀ ਇਕ ਸੰਸਥਾ ਦਾ ਨਾਮ ਸਭ ਤੋਂ ਉਪਰ ਆਉਂਦਾ ਹੈ ਉਹ ਹੈ ਖਾਲਸਾ ਏਡ ਸੰਸਥਾ, ਏਸ ਸੰਸਥਾ ਦੇ ਮੁਖੀ ਵੱਲੋਂ ਜਿੱਥੇ ਵੱਖ ਵੱਖ ਦੇਸ਼ਾਂ ਵਿਚ ਆਪਣੀਆਂ ਟੀਮਾਂ ਦਾ ਗਠਨ ਕੀਤਾ ਗਿਆ ਹੈ।
ਉੱਥੇ ਹੀ ਇਨ੍ਹਾਂ ਸਾਰੀਆਂ ਟੀਮਾਂ ਵੱਲੋਂ ਮਿਹਨਤ ਅਤੇ ਹਿੰਮਤ ਸਦਕਾ ਮੁਸੀਬਤ ਦੇ ਮਾਰੇ ਲੋਕਾਂ ਦੀ ਮਦਦ ਕੀਤੀ ਜਾਂਦੀ ਹੈ। ਦਿੱਲੀ ਵਿਖੇ ਚਲੇ ਕਿਸਾਨੀ ਸੰਘਰਸ਼ ਦੇ ਦੌਰਾਨ ਜਿੱਥੇ ਇਸ ਸੰਸਥਾ ਵੱਲੋਂ ਲਗਾਤਾਰ ਕਿਸਾਨਾਂ ਦੀ ਮਦਦ ਕੀਤੀ ਗਈ ਉਥੇ ਹੀ ਕਰੋਨਾ ਦੇ ਦੌਰ ਵਿੱਚ ਵੀ ਵੱਖ ਵੱਖ ਦੇਸ਼ਾਂ ਵਿਚ ਲੋਕਾਂ ਨੂੰ ਸੇਵਾਵਾਂ ਦਿੱਤੀਆਂ ਗਈਆਂ। ਰਵੀ ਸਿੰਘ ਖਾਲਸਾ ਬਾਰੇ ਇਕ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਦਿਨ ਵਿਚ ਚਾਰ ਵਾਰ ਉਹਨਾਂ ਦਾ ਡਾਇਲਾਸਿਸ ਹੁੰਦਾ ਹੈ ਅਤੇ ਕਿਡਨੀ ਦਾ ਇਲਾਜ ਚੱਲ ਰਿਹਾ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਜਿਥੇ ਪਿਛਲੇ ਕੁਝ ਸਮੇਂ ਤੋਂ ਰਵੀ ਸਿੰਘ ਖਾਲਸਾ ਦੀ ਸਿਹਤ ਠੀਕ ਨਹੀਂ ਹੈ, ਉਹ ਕਿਡਨੀ ਦੀ ਸਮੱਸਿਆ ਨਾਲ ਜੂਝ ਰਹੇ ਹਨ ਉਥੇ ਹੀ ਉਨ੍ਹਾਂ ਵੱਲੋਂ ਇਕ ਪੋਸਟ ਸਾਂਝੀ ਕਰਕੇ ਦੱਸਿਆ ਗਿਆ ਹੈ ਕਿ ਦਿਨ ਵਿਚ ਚਾਰ ਵਾਰ ਉਨ੍ਹਾਂ ਦਾ ਡਾਇਲਾਸਿਸ ਕੀਤਾ ਜਾਂਦਾ ਹੈ ਜਿਸ ਕਾਰਨ ਉਨ੍ਹਾਂ ਦਾ ਸਰੀਰ ਕਾਫੀ ਥੱਕਿਆ ਮਹਿਸੂਸ ਕਰ ਰਿਹਾ ਹੈ। ਉਨ੍ਹਾਂ ਵੱਲੋਂ ਜਿੱਥੇ ਆਪਣੀ ਟੀਮ ਅਤੇ ਪ੍ਰਸੰਸਕਾਂ ਦਾ ਧੰਨਵਾਦ ਕੀਤਾ ਗਿਆ ਉਥੇ ਹੀ ਉਨ੍ਹਾਂ ਵੱਲੋਂ ਆਪਣੀ ਪਤਨੀ ਦਾ ਵੀ ਧੰਨਵਾਦ ਕੀਤਾ ਗਿਆ ਹੈ, ਜੋ ਉਨ੍ਹਾਂ ਦਾ ਬਹੁਤ ਜ਼ਿਆਦਾ ਧਿਆਨ ਰੱਖ ਰਹੇ ਹਨ।
ਪਿਛਲੇ ਕੁਝ ਦਿਨਾਂ ਤੋਂ ਜਿੱਥੇ ਉਨ੍ਹਾਂ ਦਾ ਲਗਾਤਾਰ ਰੁਟੀਨ ਚੈੱਕਅੱਪ ਚੱਲ ਰਿਹਾ ਹੈ ਅਤੇ ਦਿਨ ਵਿੱਚ ਚਾਰ ਵਾਰ ਡਾਇਲਿਸਿਸ ਕੀਤਾ ਜਾਂਦਾ ਹੈ ਉੱਥੇ ਹੀ ਉਨ੍ਹਾਂ ਦਾ ਕਿਡਨੀ ਟਰਾਂਸਪਲਾਂਟ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਉਨ੍ਹਾਂ ਵੱਲੋਂ ਦੁਪਹਿਰ ਦੇ ਸਮੇਂ ਖਾਲਸਾ ਏਡ ਦੇ ਦਫਤਰ ਵਿੱਚ ਵੀ ਜਾਕੇ ਆਪਣੇ ਵਲੰਟੀਅਰਸ ਨਾਲ ਮੁਲਾਕਾਤ ਕੀਤੀ ਗਈ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …