ਆਈ ਤਾਜ਼ਾ ਵੱਡੀ ਖਬਰ
ਅਜੇ ਪੂਰੀ ਦੂਨੀਆਂ ਕੋਰੋਨਾ ਮਹਾਂਮਾਰੀ ਨਾਲ ਜੰਗ ਲੜਨ ਦੇ ਵਿੱਚ ਰੁੱਝੀ ਹੋਈ ਹੈ । ਵੱਖ ਵੱਖ ਦੇਸ਼ਾਂ ਦੀਆਂ ਸਰਕਾਰਾਂ ਦੇ ਵੱਲੋਂ ਉਪਰਾਲੇ ਕੀਤੇ ਜਾ ਰਹੇ ਹਨ ਕਿ ਕਿਸੇ ਨਾ ਕਿਸੇ ਤਰੀਕੇ ਨਾਲ ਇਸ ਮਹਾਂਮਾਰੀ ਤੋਂ ਨਿਜਾਤ ਪਾਈ ਜਾ ਸਕੇ । ਪਰ ਇਹ ਮਹਾਂਮਾਰੀ ਦਾ ਕਹਿਰ ਰੁਕਣ ਦਾ ਨਾਮ ਨਹੀਂ ਲੈ ਰਿਹਾ । ਇਸੇ ਵਿਚਕਾਰ ਆਏ ਨਵੇਂ ਕਿਸਮ ਦੇ ਬੁਖਾਰ ਵੱਲੋਂ ਲੋਕਾਂ ਦੀਆਂ ਜਾਨਾਂ ਲੈਣੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ । ਦੱਸ ਦੇਈਏ ਕਿ ਕਿ ਉੱਤਰੀ ਕੋਰੀਆ ਵਿਚ ਆਏ ਬੁਖਾਰ ਕਾਰਨ ਪੰਦਰਾਂ ਲੋਕਾਂ ਦੀ ਮੌਤ ਹੋ ਚੁੱਕੀ ਹੈ ਜਦ ਕਿ ਲੱਖਾਂ ਹੀ ਲੋਕ ਇਸ ਬੁਖਾਰ ਦੀ ਲਪੇਟ ਵਿੱਚ ਆ ਚੁੱਕੇ ਹਨ ।
ਉੱਥੇ ਹੀ ਸਰਕਾਰੀ ਮੀਡੀਆ ਮੁਤਾਬਕ ਇਸ ਬੁਖਾਰ ਨਾਲ ਮਰਨ ਵਾਲਿਆਂ ਦੀ ਗਿਣਤੀ 42 ਹੋ ਚੁੱਕੀ ਹੈ । ਉੱਥੇ ਹੀ ਉੱਤਰੀ ਕੋਰੀਆ ਦੇ ਵੱਲੋਂ ਐਲਾਨ ਕਰ ਦਿੱਤਾ ਗਿਆ ਹੈ ਕਿ ਦੇਸ਼ ਵਿੱਚਇਸ ਕੋਰੋਨਾ ਸੰਕਰਮਿਤ ਲੋਕ ਮਿਲੇ ਹਨ , ਉਦੋਂ ਤੋਂ ਹੀ ਪੂਰੇ ਦੇਸ਼ ਭਰ ਦੇ ਵਿੱਚ ਰਹੱਸਮਈ ਬੁਖਾਰ ਫੈਲ ਗਿਆ ਹੈ । ਹਾਲਾਂਕਿ ਇਹ ਸਾਫ਼ ਨਹੀਂ ਹੋ ਸਕਿਆ ਹੈ ਕਿ ਇਸ ਬੁਖਾਰ ਵਿੱਚ ਕੋਰੋਨਾ ਦੇ ਕਿੰਨੇ ਮਾਮਲੇ ਹਨ। ਉਥੇ ਹੀ ਜੇਕਰ ਮਾਹਰਾਂ ਦੀ ਗੱਲ ਕੀਤੀ ਜਾਵੇ ਤਾਂ ਮਾਹਰਾਂ ਦਾ ਕਹਿਣਾ ਹੈ ਕਿ ਉੱਤਰੀ ਕੋਰੀਆ ਵਿਚ ਸ਼ੱਕੀ ਕੋਰੋਨਾ ਮਰੀਜ਼ਾਂ ਦੀ ਜਾਂਚ ਕਰਨ ਲਈ ਕਰਨ ਲਈ ਕਿੱਟਾਂ ਦੀ ਜਾਂਚ ਘਾਟ ਹੈ ।
ਉੱਥੇ ਹੀ ਪ੍ਰਾਪਤ ਹੋਈ ਜਾਣਕਾਰੀ ਮੁਤਾਬਕ ਪਤਾ ਚੱਲਿਆ ਹੈ ਕਿ ਐਤਵਾਰ ਨੂੰ 15 ਮੌਤਾਂ ਦਰਜ ਹੋਣ ਨਾਲ ਦੇਸ਼ ਵਿੱਚ ਬੁਖਾਰ ਕਾਰਨ ਮਰਨ ਵਾਲਿਆਂ ਦੀ ਗਿਣਤੀ 42 ਹੋ ਗਈ ਹੈ। ਸਰਕਾਰੀ ਕੋਰੀਅਨ ਸੈਂਟਰਲ ਨਿਊਜ਼ ਏਜੰਸੀ ਮੁਤਾਬਕ ਦੇਸ਼ ਵਿੱਚ ਫਲੂ ਦੇ ਲੱਛਣਾਂ ਵਾਲੇ 2,96,180 ਨਵੇਂ ਮਰੀਜ਼ ਸਾਹਮਣੇ ਆਏ ਹਨ, ਜਿਸ ਨਾਲ ਮਰੀਜ਼ਾਂ ਦੀ ਗਿਣਤੀ 820,620 ਹੋ ਗਈ ਹੈ। ਜ਼ਿਕਰਯੋਗ ਹੈ ਕਿ ਅਜੇ ਪੂਰੀ ਦੁਨੀਆ ਕਰੋਨਾ ਮਹਾਂਮਾਰੀ ਨੂੰ ਹਰਾ ਨਹੀਂ ਪਾਈ ਸੀ ਕਿ ਇਸੇ ਵਿਚਕਾਰ ਹੋ ਉੱਤਰੀ ਕੋਰੀਆ ਦੇ ਵਿਚ ਇਸ ਬੁਖਾਰ ਨੇ ਜੋ ਦਸਤਕ ਦਿੱਤੀ ਹੈ।
ਉਸ ਦੇ ਚਲਦੇ ਹੁਣ ਕਾਫੀ ਡਰ ਤੇ ਸਹਿਮ ਦਾ ਮਾਹੌਲ ਬਣ ਚੁੱਕਿਆ ਹੈ । ਦੂਜੇ ਪਾਸੇ ਜੇਕਰ ਗੱਲ ਕੀਤੀ ਜਾਵੇ ਨਿਊਜ਼ ਏਜੰਸੀ ਦੀ ਤਾਂ ਨਿਊਜ਼ ਏਜੰਸੀ ਨੇ ਕਿਹਾ ਕਿ ਅਪ੍ਰੈਲ ਦੇ ਅੰਤ ਤੋਂ ਦੇਸ਼ ਵਿੱਚ ਬੁਖਾਰ ਨਾਲ ਬਿਮਾਰ 2 ਲੱਖ 80 ਹਜ਼ਾਰ ਤੋਂ ਵੱਧ ਲੋਕਾਂ ਦਾ ਇਲਾਜ ਕੀਤਾ ਗਿਆ ਹੈ। ਬੁਖਾਰ ਕਾਰਨ ਹੁਣ ਤੱਕ 42 ਲੋਕਾਂ ਦੀ ਮੌਤ ਹੋ ਚੁੱਕੀ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …