ਆਈ ਤਾਜ਼ਾ ਵੱਡੀ ਖਬਰ
ਦੇਸ਼ ਵਿੱਚ ਪਿਛਲੇ ਸਾਲ ਤੋਂ ਸ਼ੁਰੂ ਹੋਈ ਕਰੋਨਾ ਦੇ ਕੇਸ ਮੁੜ ਤੋਂ ਵਧਣੇ ਸ਼ੁਰੂ ਹੋ ਗਏ ਹਨ। ਜਿਸ ਨੂੰ ਵੇਖਦੇ ਹੋਏ ਵੱਖ-ਵੱਖ ਸੂਬਾ ਸਰਕਾਰਾਂ ਵੱਲੋਂ ਪਹਿਲਾਂ ਹੀ ਚੌਕਸੀ ਵਰਤੀ ਜਾ ਰਹੀ ਹੈ ਅਤੇ ਲੋਕਾਂ ਨੂੰ ਵੀ ਕਰੋਨਾ ਪਾਬੰਦੀਆਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਜਾ ਰਹੀ ਹੈ। ਉਥੇ ਹੀ ਦੂਜੇ ਸੂਬਿਆਂ ਤੋਂ ਆਉਣ ਵਾਲੇ ਯਾਤਰੀਆਂ ਦਾ ਕਰੋਨਾ ਟੈਸਟ ਅਤੇ ਟੀਕਾਕਰਨ ਦੀ ਰਿਪੋਰਟ ਦਿਖਾਉਣੀ ਲਾਜ਼ਮੀ ਕੀਤੀ ਗਈ ਹੈ। ਉੱਥੇ ਹੀ ਹਵਾਈ ਯਾਤਰਾ ਕਰਨ ਵਾਲੇ ਯਾਤਰੀਆਂ ਲਈ ਵੀ ਇਹ ਸਾਰੀਆਂ ਪਾਬੰਦੀਆਂ ਲਾਗੂ ਕੀਤੀਆਂ ਗਈਆਂ ਹਨ। ਬਹੁਤ ਸਾਰੇ ਸੂਬਿਆਂ ਵਿਚ ਕਰੋਨਾ ਦੇ ਵਧ ਰਹੇ ਕੇਸ ਨੂੰ ਦੇਖਦੇ ਹੋਏ ਇਸ ਸ਼ਖਤੀ ਨੂੰ ਵਧਾ ਦਿੱਤਾ ਗਿਆ ਹੈ।
ਹੁਣ ਏਥੇ ਰਾਤ 10 ਵਜੇ ਤੋਂ ਸਵੇਰੇ 6 ਵਜੇ ਤੱਕ ਲਈ ਕਰਫਿਊ ਦਾ ਐਲਾਨ ਹੋ ਗਿਆ ਹੈ। ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਕਰੋਨਾ ਦੇ ਵਧ ਰਹੇ ਕੇਸਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਜੰਮੂ ਜ਼ਿਲੇ ਵਿਚ ਡੀਸੀ ਅੰਸ਼ੁਲ ਗਰਗ ਵੱਲੋਂ ਕਰਫਿਊ ਦੇ ਸਮੇਂ ਨੂੰ ਵਧਾਉਣ ਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਰਾਤ ਨੂੰ ਜੰਮੂ ਜ਼ਿਲੇ ਵਿਚ ਲਗਾਇਆ ਜਾਣ ਵਾਲਾ ਕਰਫਿਉ ਹੁਣ ਬੁੱਧਵਾਰ ਰਾਤ ਤੋਂ ਦੋ ਘੰਟਿਆਂ ਲਈ ਵਧਾ ਦਿੱਤਾ ਗਿਆ ਹੈ।
ਜ਼ਿਲ੍ਹਾ ਡੀਸੀ ਵੱਲੋਂ ਇਹ ਫੈਸਲਾ ਕਰੋਨਾ ਦੇ ਵਧੇ ਹੋਏ ਕੇਸਾਂ ਨੂੰ ਦੇਖਦੇ ਹੋਏ ਲਿਆ ਗਿਆ ਹੈ। ਜਿਸ ਸਦਕਾ ਲੋਕਾਂ ਨੂੰ ਕਰੋਨਾ ਦੇ ਪ੍ਰਭਾਵ ਹੇਠ ਆਉਣ ਤੋਂ ਬਚਾਇਆ ਜਾ ਸਕੇ। ਜ਼ਿਲ੍ਹੇ ਅੰਦਰ ਹੁਣ ਰਾਤ 10 ਵਜੇ ਤੋਂ ਕਰਫ਼ਿਊ ਸ਼ੁਰੂ ਕਰ ਦਿੱਤਾ ਜਾਵੇਗਾ ਜੋ ਬੁਧਵਾਰ ਤੋਂ ਸ਼ੁਰੂ ਹੋ ਰਿਹਾ ਹੈ। ਉੱਥੇ ਹੀ ਕਰੋਨਾ ਦੇ ਵਾਧੇ ਨੂੰ ਰੋਕਣ ਵਾਸਤੇ ਭੀੜ ਭੜੱਕੇ ਵਾਲੀ ਜਗ੍ਹਾ ਉੱਪਰ ਕਰੋਨਾ ਟੈਸਟ ਕੀਤੇ ਜਾਣ ਦੇ ਆਦੇਸ਼ ਵੀ ਜਾਰੀ ਕੀਤੇ ਗਏ ਹਨ।
ਜਿੱਥੇ ਰਾਤ ਦਾ ਕਰਫਿਊ ਪਹਿਲਾਂ ਰਾਤ 11 ਵਜੇ ਤੋਂ ਲੈ ਕੇ ਸਵੇਰੇ ਪੰਜ ਵਜੇ ਤਕ ਜਾਰੀ ਰੱਖਿਆ ਜਾਂਦਾ ਸੀ। ਉੱਥੇ ਹੀ ਇਸ ਰਾਤ ਦੇ ਕਰਫਿਊ ਵਿਚ 17 ਨਵੰਬਰ ,ਬੁੱਧਵਾਰ ਤੋਂ ਦੋ ਘੰਟਿਆਂ ਦਾ ਵਾਧਾ ਕਰ ਦਿੱਤਾ ਗਿਆ ਹੈ। ਜਿਸ ਨਾਲ ਹੁਣ ਰਾਤ ਦਾ ਕਰਫਿਊ 17 ਨਵੰਬਰ ਤੋਂ ਰਾਤ 10 ਵਜੇ ਤੋਂ ਲੈ ਕੇ ਸਵੇਰੇ 6 ਵਜੇ ਤੱਕ ਜਾਰੀ ਰਹੇਗਾ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …