ਆਈ ਤਾਜਾ ਵੱਡੀ ਖਬਰ
ਕੋਰੋਨਾ ਵਾਇਰਸ ਦੀ ਬਿਮਾਰੀ ਉੱਪਰ ਵੱਖ-ਵੱਖ ਦੇਸ਼ਾਂ ਵੱਲੋਂ ਕਈ ਤਰੀਕਿਆਂ ਨਾਲ ਕੰਟਰੋਲ ਕਰਨ ਦੀਆਂ ਕੋਸ਼ਿਸ਼ਾਂ ਜਾਰੀ ਹਨ। ਜਿੱਥੇ ਕਈ ਦੇਸ਼ ਇਸ ਦੀ ਵੈਕਸਿਨ ਬਣਾ ਕੇ ਇਸ ਦਾ ਇਲਾਜ ਲੱਭਣ ਦੀ ਕੋਸ਼ਿਸ਼ ਕਰ ਰਹੇ ਹਨ ਉੱਥੇ ਦੂਜੇ ਪਾਸੇ ਬਹੁਤ ਸਾਰੇ ਦੇਸ਼ ਲਾਕਡਾਊਨ ਦੀ ਪ੍ਰਕ੍ਰਿਆ ਨੂੰ ਅਪਣਾ ਕੇ ਇਸ ਬੀਮਾਰੀ ਤੋਂ ਆਪਣੇ ਲੋਕਾਂ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਹੇ ਹਨ।
ਅਜਿਹੇ ਵਿੱਚ ਹੀ ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ 14 ਅਕਤੂਬਰ ਦੀ ਸ਼ਾਮ ਨੂੰ ਆਪਣੇ ਦੇਸ਼ਵਾਸੀਆਂ ਦੇ ਨਾਲ ਸੰਬੋਧਤ ਹੋਏ ਜਿੱਥੇ ਉਨ੍ਹਾਂ ਨੇ ਰਾਤ 9 ਵਜੇ ਤੋਂ ਸਵੇਰੇ 6 ਵਜੇ ਤੱਕ ਕਰਫ਼ਿਊ ਲਗਾਉਣ ਦੇ ਹੁਕਮ ਜਾਰੀ ਕਰ ਦਿੱਤੇ। ਇਹ ਫ਼ੈਸਲਾ ਕਰੋਨਾ ਵਾਇਰਸ ਨੂੰ ਠੱਲ੍ਹ ਪਾਉਣ ਲਈ ਲਿਆ ਗਿਆ ਹੈ। ਆਪਣੇ ਦੇਸ਼ ਵਾਸੀਆਂ ਨੂੰ ਕੋਰੋਨਾ ਦੀ ਮਾਰ ਤੋਂ ਬਚਾਉਣ ਲਈ ਰਾਸ਼ਟਰਪਤੀ ਨੇ ਤਮਾਮ ਦੁਕਾਨਾਂ, ਰੈਸਟੋਰੈਂਟ, ਕੈਫ਼ੇ, ਬਾਰ, ਸਿਨੇਮਾ ਹਾਲ ਨੂੰ ਰਾਤ 9 ਵਜੇ ਤੋਂ ਸਵੇਰੇ 6 ਵਜੇ ਤੱਕ ਬੰਦ ਕਰਨ ਦੇ ਆਦੇਸ਼ ਦਿੱਤੇ ਹਨ।
ਇਸ ਦੌਰਾਨ ਉਨ੍ਹਾਂ ਨੇ ਸਖ਼ਤੀ ਨਾਲ ਕਿਹਾ ਕਿ ਜੇਕਰ ਕੋਈ ਵੀ ਆਪਣੇ ਘਰਾਂ ਤੋਂ ਬਾਹਰ ਨਿਕਲਦਾ ਹੈ ਉਸ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਰਾਸ਼ਟਰਪਤੀ ਵੱਲੋਂ ਜਾਰੀ ਕੀਤੇ ਗਏ ਹੁਕਮ ਆਉਣ ਵਾਲੇ ਐਤਵਾਰ ਨੂੰ ਸਵੇਰੇ ਤੜਕਸਾਰ 4 ਵਜੇ ਤੋਂ ਲਾਗੂ ਜਾਣਗੇ। ਇਹ ਹੁਕਮ ਪੈਰਿਸ ਅਤੇ ਇਸ ਦੇ ਨਾਲ ਲੱਗਦੇ 20 ਕਿਲੋਮੀਟਰ ਦੇ ਏਰੀਏ ਵਿੱਚ ਲਾਗੂ ਹੋਣਗੇ ਇਸ ਤੋਂ ਇਲਾਵਾ ਸੰਘਣੀ ਆਬਾਦੀ ਵਾਲੇ ਸ਼ਹਿਰ ਜਿੰਨ੍ਹਾਂ ਵਿੱਚ ਮਾਰਸਾਈਲ, ਮੋਨਪੀਲੀਅਰ, ਤਲੂਸ, ਰੂਆ ਸ਼ਾਮਲ ਹਨ ਵਿੱਚ ਵੀ ਰਾਸ਼ਟਰਪਤੀ ਵੱਲੋਂ ਜਾਰੀ ਕੀਤੇ ਗਏ ਕਰਫਿਊ ਦੇ ਹੁਕਮ ਲਾਗੂ ਹੋਣਗੇ।
ਇਨ੍ਹਾਂ ਹੁਕਮਾਂ ਦੀ ਉ-ਲੰ-ਘ- ਣਾ ਕਰਨ ਵਾਲੇ ਵਿਅਕਤੀਆਂ ਖ਼ਿਲਾਫ਼ ਜਿੱਥੇ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ਉੱਥੇ ਹੀ ਉਨ੍ਹਾਂ ਨੂੰ ਹੁਕਮਾਂ ਦੀ ਪਾਲਣਾ ਨਾ ਕਰਨ ਲਈ 135 ਯੂਰੋ ਤੋਂ ਲੈ ਕੇ 300 ਯੂਰੋ ਤੱਕ ਦਾ ਭਾਰੀ ਜੁਰਮਾਨਾ ਵੀ ਲਗਾਇਆ ਜਾ ਸਕਦਾ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …