Breaking News

ਰਾਧਾ ਸਵਾਮੀ ਡੇਰਾ ਬਿਆਸ ਵਲੋਂ ਹੁਣ ਅਚਾਨਕ ਲਿਆ ਗਿਆ ਇਹ ਵੱਡਾ ਫੈਸਲਾ – ਡੇਰਾ ਪ੍ਰਸੰਸਕਾਂ ਚ ਪਈ ਨਿਰਾਸ਼ਾ

ਆਈ ਤਾਜਾ ਵੱਡੀ ਖਬਰ 

ਪੰਜਾਬ ਵਿੱਚ ਜਿੱਥੇ ਚੋਣ ਕਮਿਸ਼ਨ ਵੱਲੋਂ ਵੀ ਕਰੋਨਾ ਪਾਬੰਦੀਆਂ ਨੂੰ ਦੇਖਦੇ ਹੋਏ ਬਹੁਤ ਸਾਰੀਆਂ ਸਖ਼ਤ ਹਦਾਇਤਾਂ ਲਾਗੂ ਕੀਤੀਆਂ ਗਈਆਂ ਹਨ ਅਤੇ ਸਿਆਸੀ ਪਾਰਟੀਆਂ ਨੂੰ ਲਾਗੂ ਕੀਤੀਆਂ ਗਈਆਂ ਇਨ੍ਹਾਂ ਸਭ ਪਾਬੰਦੀਆਂ ਦੇ ਅਨੁਸਾਰ ਹੀ ਚੋਣ ਪ੍ਰਚਾਰ ਕਰਨ ਅਤੇ ਲੋਕਾਂ ਦੇ ਇਕੱਠ ਦੀ ਮਨਜ਼ੂਰੀ ਦਿੱਤੀ ਗਈ ਹੈ। ਕਿਉਂਕਿ ਕਰੋਨਾ ਦੇ ਚਲਦੇ ਹੋਏ ਜਿੱਥੇ ਲੋਕਾਂ ਦੇ ਇਕੱਠ ਉਪਰ ਸਰਕਾਰ ਵੱਲੋਂ ਕਾਫੀ ਲੰਮਾ ਸਮਾਂ ਰੋਕ ਲਗਾਈ ਗਈ। ਉਥੇ ਹੀ ਲੋਕਾਂ ਦੇ ਇਕੱਠ ਨੂੰ 50 ਫੀਸਦੀ ਦੀ ਇਜਾਜ਼ਤ ਦਿੱਤੀ ਗਈ ਹੈ,ਜਿੱਥੇ ਕਰੋਨਾ ਪਾਬੰਦੀਆਂ ਦੇ ਚਲਦੇ ਹੋਏ ਧਾਰਮਿਕ ਸੰਸਥਾਵਾਂ ਵਿੱਚ ਹੋਣ ਵਾਲੇ ਸਮਾਗਮਾਂ ਨੂੰ ਵੀ ਰੱਦ ਕਰ ਦਿੱਤਾ ਗਿਆ ਸੀ ਅਤੇ ਲੋਕਾਂ ਦੇ ਇਕੱਠ ਨੂੰ ਬੰਦ ਕੀਤਾ ਗਿਆ ਸੀ।

ਕਰੋਨਾ ਦੇ ਦੌਰ ਵਿੱਚ ਰਾਧਾ ਸੁਆਮੀ ਡੇਰਾ ਬਿਆਸ ਵੱਲੋਂ ਵੀ ਆਪਣੇ ਸਮਾਗਮ ਮੁਲਤਵੀ ਕਰ ਦਿੱਤੇ ਗਏ ਸਨ ਅਤੇ ਕੁੱਝ ਰੱਦ ਕੀਤੇ ਗਏ ਸਨ ਉਥੇ ਹੀ ਕਰੋਨਾ ਤੋਂ ਪੀੜਤ ਹੋਣ ਵਾਲੇ ਲੋਕਾਂ ਦੀ ਭਰਪੂਰ ਸਹਾਇਤਾ ਵੀ ਕੀਤੀ ਗਈ। ਹੁਣ ਡੇਰਾ ਰਾਧਾ ਸੁਆਮੀ ਬਿਆਸ ਵੱਲੋਂ ਅਚਾਨਕ ਇਹ ਵੱਡਾ ਫੈਸਲਾ ਲਿਆ ਗਿਆ ਹੈ ਜਿੱਥੇ ਡੇਰਾ ਪ੍ਰਸੰਸਕਾਂ ਵਿੱਚ ਨਿਰਾਸ਼ਾ ਵੇਖੀ ਜਾ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿੱਥੇ ਰਾਧਾ ਸੁਆਮੀ ਸਤਿਸੰਗ ਬਿਆਸ ਵੱਲੋਂ ਪੰਜਾਬ ਵਿੱਚ ਕੀਤੇ ਜਾਣ ਵਾਲੇ ਸਮਾਗਮਾਂ ਨੂੰ ਸ਼ੁਰੂ ਕਰ ਦਿੱਤਾ ਗਿਆ ਹੈ ਅਤੇ ਲੋਕਾਂ ਦੇ ਇਕੱਠ ਨੂੰ ਸੀਮਤ ਰੱਖਿਆ ਗਿਆ ਹੈ।

ਉਥੇ ਹੀ ਹੁਣ ਕਰੋਨਾ ਸਬੰਧੀ ਪਾਬੰਦੀਆਂ ਨੂੰ ਮੱਦੇਨਜ਼ਰ ਰੱਖਦੇ ਹੋਏ ਰਾਧਾ ਸੁਆਮੀ ਸਤਿਸੰਗ ਡੇਰਾ ਬਿਆਸ ਵੱਲੋਂ ਹੁਣ ਕੁਝ ਜਗਹਾ ਤੇ ਮਾਰਚ ਮਹੀਨੇ ਵਿਚ ਹੋਣ ਵਾਲੇ ਸਤਿਸੰਗ ਨੂੰ ਰੱਦ ਕਰਨ ਦਾ ਫੈਸਲਾ ਕਰ ਲਿਆ ਗਿਆ ਹੈ। ਜਿਨ੍ਹਾਂ ਵਿੱਚ ਜੰਮੂ, ਦਿੱਲੀ ,ਸਹਾਰਨਪੁਰ ਦੇ ਸਤਿਸੰਗ ਸ਼ਾਮਲ ਹਨ।

ਇਸ ਬਾਰੇ ਜਾਣਕਾਰੀ ਦਿੰਦੇ ਹੋਏ ਡੇਰੇ ਵੱਲੋਂ ਦੱਸਿਆ ਗਿਆ ਹੈ ਕਿ ਦੇਸ਼ ਅੰਦਰ ਜਿਥੇ ਸਹਾਰਨਪੁਰ ਵਿੱਚ 8 ਅਤੇ 9 ਮਾਰਚ 2022 ਨੂੰ ਸਮਾਗਮ ਕੀਤਾ ਜਾਣਾ ਸੀ। ਉਥੇ ਹੀ 11 ਮਾਰਚ ਨੂੰ ਦਿੱਲੀ ਵਿਚ, 12 ਅਤੇ 13, ਅਤੇ 16 ਤੇ 17 ਮਾਰਚ ਨੂੰ ਜੰਮੂ ਵਿਖੇ ਕੀਤੇ ਜਾਣ ਵਾਲੇ ਪ੍ਰੋਗਰਾਮਾਂ ਨੂੰ ਰੱਦ ਕਰ ਦਿੱਤਾ ਗਿਆ ਹੈ। ਜਿੱਥੇ ਇਨ੍ਹਾਂ ਪ੍ਰੋਗਰਾਮਾਂ ਨੂੰ ਰੱਦ ਕੀਤਾ ਗਿਆ ਹੈ ਉਥੇ ਹੀ ਨਾਮ ਦਾਨ ਦੀ ਬਖਸ਼ਿਸ਼ ਕਰਨ ਦਾ ਸਮਾਗਮ ਵੀ ਨਹੀਂ ਹੋਵੇਗਾ। ਇਸ ਦੀ ਜਾਣਕਾਰੀ ਜਾਰੀ ਕੀਤੇ ਗਏ ਇੱਕ ਪੱਤਰ ਵਿੱਚ ਦਿੱਤੀ ਗਈ ਹੈ।

Check Also

ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ

ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …