ਆਈ ਤਾਜਾ ਵੱਡੀ ਖਬਰ
ਦੇਸ਼ ਵਿਚ ਜਿਥੇ ਪਿਛਲੇ ਦੋ ਸਾਲਾਂ ਤੋਂ ਕਰੋਨਾ ਦੇ ਚਲਦੇ ਹੋਏ ਲੋਕਾਂ ਨੂੰ ਕਈ ਤਰਾਂ ਦੀਆਂ ਮੁਸੀਬਤਾਂ ਦਾ ਸਾਹਮਣਾ ਕਰਨਾ ਪਿਆ। ਉਥੇ ਹੀ ਲਗਾਤਾਰ ਕਰੋਨਾ ਦੇ ਕਾਰਨ ਤਾਲਾਬੰਦੀ ਵੀ ਕੀਤੀ ਗਈ ਅਤੇ ਵੱਖ-ਵੱਖ ਸੰਸਥਾਵਾਂ ਨੂੰ ਵੀ ਲਗਾਤਾਰ ਬੰਦ ਰੱਖੇ ਜਾਣ ਦੇ ਆਦੇਸ਼ ਜਾਰੀ ਕੀਤੇ ਗਏ ਸਨ। ਪਰ ਕਰੋਨਾ ਦੇ ਦੌਰ ਵਿੱਚ ਜਿੱਥੇ ਬਹੁਤ ਸਾਰੀਆਂ ਧਾਰਮਿਕ ਸੰਸਥਾਵਾਂ ਵੱਲੋਂ ਅੱਗੇ ਆ ਕੇ ਲੋਕਾਂ ਦੀ ਮਦਦ ਕੀਤੀ ਗਈ ਅਤੇ ਭੋਜਨ ਤੱਕ ਮੁਹਇਆ ਕਰਵਾਇਆ ਗਿਆ। ਉੱਥੇ ਹੀ ਧਾਰਮਿਕ ਸੰਸਥਾਵਾਂ ਦੇ ਵਿਚ ਹੋਣ ਵਾਲੇ ਸਮਾਗਮਾਂ ਨੂੰ ਵੀ ਕਰੋਨਾ ਦੇ ਵਾਧੇ ਨੂੰ ਦੇਖਦੇ ਹੋਏ ਬੰਦ ਕਰ ਦਿੱਤਾ ਗਿਆ ਸੀ। ਉੱਥੇ ਹੀ ਉਨ੍ਹਾਂ ਡੇਰਿਆਂ ਵਿੱਚ ਆਉਣ ਵਾਲੀ ਸੰਗਤ ਨੂੰ ਵੀ ਰੋਕ ਦਿੱਤਾ ਗਿਆ ਸੀ ਰਾਧਾ ਸੁਆਮੀ ਡੇਰਾ ਬਿਆਸ ਵੱਲੋਂ ਅਚਾਨਕ ਵੱਡਾ ਐਲਾਨ ਕਰ ਦਿੱਤਾ ਗਿਆ ਹੈ ਜਿਸ ਨਾਲ ਜੁੜੀ ਹੋਈ ਤਾਜ਼ਾ ਖਬਰ ਸਾਹਮਣੇ ਆਈ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਜਿਥੇ ਰਾਧਾ ਸਵਾਮੀ ਡੇਰਾ ਬਿਆਸ ਵੱਲੋਂ ਆਪਣੀਆਂ ਵੱਖ-ਵੱਖ ਬਰਾਂਚਾਂ ਦੇ ਵਿੱਚ ਕੀਤੇ ਜਾਣ ਵਾਲੇ ਸਤਿਸੰਗ ਸਮਾਗਮਾਂ ਨੂੰ ਬੰਦ ਕਰ ਦਿੱਤਾ ਗਿਆ ਸੀ। ਡੇਰਾ ਮੁਖੀ ਵੱਲੋਂ ਇਹ ਫੈਸਲਾ ਕਰੋਨਾ ਦੇ ਵਾਧੇ ਨੂੰ ਮੱਦੇਨਜ਼ਰ ਰੱਖਦੇ ਹੋਏ ਲਿਆ ਗਿਆ ਸੀ। ਹੁਣ ਕਰੋਨਾ ਕੇਸਾਂ ਵਿਚ ਆਈ ਕਮੀ ਤੋਂ ਬਾਅਦ ਡੇਰਾ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਵਲੋ ਸੰਗਤਾਂ ਨੂੰ ਡੇਰੇ ਵਿਚ ਆਉਣ ਦੀ ਇਜਾਜ਼ਤ ਦੇ ਦਿੱਤੀ ਗਈ ਹੈ ਅਤੇ 20 ਮਾਰਚ ਤੋਂ ਡੇਰੇ ਨੂੰ ਖੋਲ੍ਹਿਆ ਜਾ ਰਿਹਾ ਹੈ। ਜਿੱਥੇ 20 ਮਾਰਚ ਨੂੰ ਭੰਡਾਰਾ ਡੇਰਾ ਮੁਖੀ ਵੱਲੋਂ ਕੀਤਾ ਜਾ ਰਿਹਾ ਹੈ।
ਉਥੇ ਹੀ ਡੇਰੇ ਅੰਦਰ ਆਉਣ ਵਾਲੀ ਸਤਿਸੰਗ ਵਿੱਚ ਸ਼ਾਮਲ ਹੋਣ ਵਾਲੀ ਸੰਗਤ ਵਾਸਤੇ ਕਰੋਨਾ ਟੀਕਾਕਰਨ ਲਾਜ਼ਮੀ ਕੀਤਾ ਗਿਆ ਹੈ। ਉਹ ਸੰਗਤ ਹੀ ਡੇਰੇ ਵਿੱਚ ਦਾਖਲ ਹੋ ਸਕਦੀ ਹੈ ਜਿਸ ਵੱਲੋਂ ਵੈਕਸੀਨ ਦੀਆਂ ਦੋਵੇਂ ਡੋਜ਼ ਲਗਵਾਈਆਂ ਹੋਣਗੀਆਂ।
ਜਿਨ੍ਹਾਂ ਦੇ ਇੱਕ ਡੋਜ਼ ਲੱਗੀ ਹੋਵੇਗੀ, ਉਨ੍ਹਾਂ ਨੂੰ 72 ਘੰਟੇ ਪਹਿਲਾਂ ਆਪਣਾ ਕਰਵਾਇਆ ਗਿਆ ਕਰੋਨਾ ਟੈਸਟ ਦੀ ਰਿਪੋਰਟ ਨੈਗਟਿਵ ਹੋਣੀ ਚਾਹੀਦੀ ਹੈ, ਜੋ ਕਿ ਡੇਰੇ ਵਿੱਚ ਦਾਖਲ ਹੋਣ ਤੋਂ ਪਹਿਲਾਂ ਦਿਖਾਉਣੇ ਲਾਜ਼ਮੀ ਕੀਤੀ ਗਈ ਹੈ। 18 ਸਾਲ ਤੋਂ ਵੱਧ ਉਮਰ ਦੇ ਲੋਕਾਂ ਦਾ ਟੀਕਾਕਰਣ ਲਾਜ਼ਮੀ ਕੀਤਾ ਗਿਆ ਹੈ। ਉਥੇ ਹੀ ਕਰੋਨਾ ਨੂੰ ਦੇਖਦੇ ਹੋਏ ਕੁਝ ਸ਼ਰਤਾਂ ਅਤੇ ਨਿਯਮ ਵੀ ਲਾਗੂ ਰੱਖੇ ਜਾ ਰਹੇ ਹਨ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …