ਆਈ ਤਾਜਾ ਵੱਡੀ ਖਬਰ
ਕਰੋਨਾ ਦੇ ਚਲਦੇ ਹੋਏ ਬਹੁਤ ਸਾਰੀਆਂ ਪਾਬੰਦੀਆਂ ਲਾਗੂ ਕੀਤੀਆਂ ਗਈਆਂ ਸਨ। ਬੀਤੇ 2 ਸਾਲਾਂ ਦੇ ਵਿੱਚ ਜਿੱਥੇ ਕਰੋਨਾ ਦੇ ਕਾਰਨ ਬਹੁਤ ਸਾਰੇ ਲੋਕਾਂ ਨੂੰ ਕਈ ਤਰ੍ਹਾਂ ਦੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ ਹੈ। ਉੱਥੇ ਹੀ ਬਹੁਤ ਸਾਰੇ ਕਾਰੋਬਾਰ ਵੀ ਪ੍ਰਭਾਵਤ ਹੋਏ ਹਨ। ਕਰੋਨਾ ਦੇ ਦੌਰ ਵਿਚ ਜਿਥੇ ਪ੍ਰਭਾਵਤ ਹੋਣ ਵਾਲੇ ਲੋਕਾਂ ਦੀ ਮਦਦ ਵਾਸਤੇ ਬਹੁਤ ਸਾਰੀਆਂ ਸੰਸਥਾਵਾਂ ਵੱਲੋਂ ਅੱਗੇ ਆ ਕੇ ਲੋਕਾਂ ਦੀ ਮਦਦ ਕੀਤੀ ਗਈ। ਉੱਥੇ ਹੀ ਪ੍ਰਭਾਵਤ ਹੋਣ ਵਾਲੇ ਲੋਕਾਂ ਦੀ ਆਰਥਿਕ ਸਥਿਤੀ ਨੂੰ ਵੇਖਦੇ ਹੋਏ ਕਈ ਤਰ੍ਹਾਂ ਦੀਆਂ ਸਹੂਲਤਾਂ ਉਨ੍ਹਾਂ ਨੂੰ ਜਾਰੀ ਕੀਤੀਆਂ ਗਈਆਂ ਹਨ। ਇਨ੍ਹਾਂ ਸੰਸਥਾਵਾਂ ਦੇ ਵਿੱਚ ਡੇਰਾ ਬਿਆਸ ਵੱਲੋਂ ਅੱਗੇ ਆ ਕੇ ਵੱਧ ਚੜ੍ਹ ਕੇ ਲੋਕਾਂ ਦੀ ਮਦਦ ਕੀਤੀ ਗਈ।
ਜਿੱਥੇ ਕਰੋਨਾ ਦੇ ਵਾਧੇ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਬਹੁਤ ਸਾਰੀਆਂ ਪਾਬੰਦੀਆਂ ਲਾਗੂ ਕੀਤੀਆਂ ਗਈਆਂ ਸਨ ਅਤੇ ਇਨ੍ਹਾਂ ਆਦੇਸ਼ਾਂ ਦਾ ਪਾਲਣ ਕਰਨ ਦੇ ਸਖਤ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਸਨ। ਜਿਨ੍ਹਾਂ ਦਾ ਪਾਲਣ ਕਰਦੇ ਹੋਏ ਬਹੁਤ ਸਾਰੀਆਂ ਸੰਸਥਾਵਾਂ ਵੱਲੋਂ ਆਪਣੀ ਸੰਸਥਾ ਵਿੱਚ ਹੋਣ ਵਾਲੇ ਪ੍ਰੋਗਰਾਮਾਂ ਨੂੰ ਵੀ ਰੱਦ ਕਰ ਦਿੱਤਾ ਗਿਆ ਸੀ।
ਰਾਧਾ ਸੁਆਮੀ ਸਤਿਸੰਗ ਡੇਰਾ ਬਿਆਸ ਦੇ ਮੁਖੀ ਗੁਰਿੰਦਰ ਸਿੰਘ ਬਾਰੇ ਇਹ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਰਾਧਾ ਸੁਆਮੀ ਡੇਰਾ ਬਿਆਸ ਵੱਲੋਂ ਜਿੱਥੇ ਕਰੋਨਾ ਦੇ ਚੱਲਦੇ ਹੋਏ ਬੀਤੇ 2 ਸਾਲਾਂ ਤੋਂ ਆਪਣੀ ਸੰਸਥਾ ਵੱਲੋਂ ਵੱਖ-ਵੱਖ ਡੇਰਿਆਂ ਵਾਲੇ ਸਤਿਸੰਗ ਅਤੇ ਨਾਮ ਦਾਨ ਨੂੰ ਬੰਦ ਕੀਤਾ ਗਿਆ ਸੀ।
ਉੱਥੇ ਹੀ ਹੁਣ ਕਰੋਨਾ ਕੇਸਾਂ ਵਿਚ ਆਈ ਕਮੀ ਤੋਂ ਬਾਅਦ ਪਿਛਲੇ ਦੋ ਸਾਲਾਂ ਤੋਂ ਰੱਦ ਕੀਤੇ ਹੋਏ ਪ੍ਰੋਗਰਾਮਾਂ ਨੂੰ ਫਿਰ ਤੋਂ ਜਾਰੀ ਕੀਤੇ ਜਾਣ ਦਾ ਐਲਾਨ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਜੀ ਵੱਲੋਂ ਕੀਤਾ ਗਿਆ ਹੈ। ਜਿੱਥੇ ਉਨ੍ਹਾਂ ਡੇਰੇ ਵੱਲੋਂ ਇਕ ਨੋਟੀਫੀਕੇਸ਼ਨ ਜਾਰੀ ਕਰਕੇ ਇਸ ਦੀ ਜਾਣਕਾਰੀ ਦਿੱਤੀ ਹੈ ਜਿਸ ਵਿੱਚ ਉਨ੍ਹਾਂ ਵੱਲੋਂ ਦੱਸਿਆ ਗਿਆ ਹੈ ਕਿ ਉਨ੍ਹਾਂ ਵੱਲੋਂ ਆਪਣੇ ਡੇਰਿਆਂ ਵਿਚ ਕਰਵਾਏ ਜਾਣ ਵਾਲੇ ਸੈਸ਼ਨ ਦੀ ਸ਼ੁਰੂਆਤ ਹੋਈ ਜੰਮੂ ਵਿਚ ਡੇਰਾ ਬਿਆਸ ਦੇ ਸੈਂਟਰ ਤੋਂ ਕੀਤੀ ਜਾਵੇਗੀ। ਜਿੱਥੇ 12 ਅਤੇ 13 ਮਾਰਚ ਨੂੰ ਸਤਿਸੰਗ ਕੀਤਾ ਜਾਵੇਗਾ ਉਥੇ ਹੀ ਨਾਮ ਦਾਨ ਨਹੀਂ ਦਿੱਤਾ ਜਾਵੇਗਾ। ਇਸ ਤੋਂ ਪਹਿਲਾਂ ਵੀ ਕਰੋਨਾ ਦੇ ਕੇਸਾਂ ਨੂੰ ਦੇਖਦੇ ਹੋਏ ਡੇਰਾ ਮੁਖੀ ਵੱਲੋਂ ਵੱਖ-ਵੱਖ ਸਤਿਸੰਗ ਘਰਾਂ ਦੇ ਵਿੱਚ ਹੋਣ ਵਾਲੇ ਸਮਾਗਮਾਂ ਨੂੰ ਰੱਦ ਕਰ ਦਿੱਤਾ ਗਿਆ ਸੀ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …