ਆਈ ਤਾਜ਼ਾ ਵੱਡੀ ਖਬਰ
ਪੰਜਾਬ ਵਿੱਚ ਜਿੱਥੇ ਚੋਣ ਕਮਿਸ਼ਨ ਵੱਲੋਂ 14 ਫਰਵਰੀ ਨੂੰ ਚੋਣਾਂ ਦਾ ਐਲਾਨ ਕੀਤਾ ਗਿਆ ਹੈ ਅਤੇ ਇਹ ਚੋਣਾਂ ਕਰੋਨਾ ਦੇ ਦੌਰ ਵਿੱਚ ਕਰਵਾਏ ਜਾਣ ਕਾਰਨ ਕਰੋਨਾ ਪਾਬੰਦੀਆਂ ਦੀ ਪਾਲਣਾ ਕਰਨ ਦੀ ਵੀ ਅਪੀਲ ਕੀਤੀ ਗਈ ਹੈ ਤਾਂ ਜੋ ਲੋਕਾਂ ਨੂੰ ਇਸ ਕਰੋਨਾ ਤੋਂ ਸੁਰੱਖਿਅਤ ਰੱਖਿਆ ਜਾ ਸਕੇ। ਪੰਜਾਬ ਵਿੱਚ ਚੋਣਾਂ ਦੇ ਵਾਧੇ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਵੱਲੋਂ ਵੀ ਬਹੁਤ ਸਾਰੇ ਸਖਤ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ ਅਤੇ ਰਾਤ ਦਾ ਕਰਫਿਊ ਵੀ ਲਾਗੂ ਕੀਤਾ ਗਿਆ ਹੈ। ਜਿੱਥੇ ਵਿਦਿਅਕ ਅਦਾਰਿਆਂ ਨੂੰ ਬੰਦ ਕੀਤਾ ਗਿਆ ਹੈ ਉਥੇ ਹੀ ਹੋਰ ਬਹੁਤ ਸਾਰੀਆਂ ਜਗ੍ਹਾ ਉਪਰ ਵੀ ਲੋਕਾਂ ਦੀ ਗਿਣਤੀ ਨੂੰ ਸੀਮਤ ਕਰ ਦਿੱਤਾ ਗਿਆ ਹੈ। ਚੋਣ ਕਮਿਸ਼ਨ ਵੱਲੋਂ ਜਾਰੀ ਕੀਤੇ ਗਏ ਆਦੇਸ਼ ਦੇ ਅਨੁਸਾਰ ਪੰਜ ਲੋਕ ਹੀ ਕਰੋਨਾ ਦੇ ਦੌਰ ਵਿੱਚ ਡੋਰ ਟੂ ਡੋਰ ਜਾ ਕੇ ਪ੍ਰਚਾਰ ਕਰ ਸਕਦੇ ਹਨ। ਹੁਣ ਰਾਧਾ ਸੁਆਮੀ ਸਤਿਸੰਗ ਬਿਆਸ ਵੱਲੋਂ ਇਹ ਵੱਡੀ ਖਬਰ ਸਾਹਮਣੇ ਆਈ ਹੈ ਕਿ ਅਚਾਨਕ ਇਹ ਐਲਾਨ ਕਰ ਦਿਤਾ ਗਿਆ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਰਾਧਾ ਸੁਆਮੀ ਸਤਿਸੰਗ ਬਿਆਸ ਵੱਲੋਂ ਜਿਥੇ ਕਰੋਨਾ ਦੇ ਦੌਰ ਵਿੱਚ ਬਹੁਤ ਸਾਰੇ ਲੋਕਾਂ ਦੀ ਮਦਦ ਕੀਤੀ ਗਈ। ਉਥੇ ਹੀ ਕਰੋਨਾ ਦੇ ਕਾਰਨ ਸੰਸਥਾ ਵੱਲੋਂ ਕਰਵਾਏ ਜਾਣ ਵਾਲੇ ਸਮਾਗਮਾਂ ਨੂੰ ਵੀ ਬੰਦ ਕੀਤਾ ਗਿਆ ਸੀ। ਜਿੱਥੇ ਹੁਣ ਪੰਜਾਬ ਵਿਚ ਫਿਰ ਤੋਂ ਕਰੋਨਾ ਦੇ ਮਾਮਲੇ ਵਧ ਰਹੇ ਹਨ ਉਥੇ ਹੀ ਹੁਣ ਰਾਧਾ ਸੁਆਮੀ ਸਤਿਸੰਗ ਡੇਰਾ ਬਿਆਸ ਵੱਲੋਂ ਹਾਲਾਤਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਅਹਿਮ ਫੈਸਲਾ ਲਿਆ ਗਿਆ ਹੈ। ਜਿੱਥੇ ਡੇਰਾ ਬਿਆਸ ਵੱਲੋਂ ਹੁਣ ਪੰਜਾਬ ਤੋਂ ਇਲਾਵਾ ਹੋਰ ਸੂਬਿਆਂ ਅਤੇ ਪਿੰਡਾਂ, ਸ਼ਹਿਰਾਂ ਅਤੇ ਕਸਬਿਆਂ ਵਿੱਚ ਹੋਣ ਵਾਲੇ ਹਫਤਾਵਰੀ ਸਤਿਸੰਗ ਪ੍ਰੋਗਰਾਮ ਸਾਰੇ ਸਤਸੰਗ ਘਰਾਂ ਵਿਚ ਅਗਲੇ ਹੁਕਮਾਂ ਤੱਕ ਮੁਲਤਵੀ ਕਰ ਦਿੱਤੇ ਗਏ ਹਨ।
ਉਥੇ ਹੀ ਲੋਕਾਂ ਨੂੰ ਕਰੋਨਾ ਸੰਬੰਧੀ ਲਾਗੂ ਕੀਤੀਆਂ ਗਈਆਂ ਪਾਬੰਦੀਆਂ ਦੀ ਪਾਲਣਾ ਕਰਨ ਦੇ ਆਦੇਸ਼ ਜਾਰੀ ਕੀਤੇ ਗਏ ਹਨ ਤਾਂ ਜੋ ਇਸ ਕਰੋਨਾ ਦੇ ਵਾਧੇ ਨੂੰ ਰੋਕਿਆ ਜਾ ਸਕੇ। ਜਿੱਥੇ ਪਹਿਲਾਂ ਵੀ ਹਦਾਇਤਾਂ ਦੀ ਪਾਲਣਾ ਕਰਦਿਆਂ ਹੋਇਆਂ ਡੇਰਾ ਬਿਆਸ ਵੱਲੋਂ ਹਫਤਾਵਰੀ ਸਤਿਸੰਗ ਘਰ ਵਿਚ ਕੀਤੇ ਗਏ ਸਨ ਪਰ ਹੁਣ ਫਿਰ ਕਰੋਨਾ ਦੇ ਫੈਲਾਅ ਨੂੰ ਦੇਖਦੇ ਹੋਏ ਉਨ੍ਹਾਂ ਸਾਰੇ ਪ੍ਰੋਗਰਾਮ ਨੂੰ ਮੁਲਤਵੀ ਕਰ ਦਿੱਤਾ ਹੈ।
ਕਰੋਨਾ ਦੀ ਸ਼ੁਰੂਆਤ ਤੋਂ ਹੀ ਡੇਰਾ ਪਿਆਸ ਵੱਲੋਂ ਆਪਣੇ ਸਤਿਸੰਗ ਘਰਾਂ ਵਿਚ ਕੀਤੇ ਜਾਣ ਵਾਲੇ ਸਾਰੇ ਸਤਿਸੰਗ ਪ੍ਰੋਗਰਾਮ ਰੱਦ ਚਲੇ ਆ ਰਹੇ ਹਨ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …