Breaking News

ਰੂਸੀ ਰਾਸ਼ਟਰਪਤੀ ਪੁਤਿਨ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਭੇਜਿਆ ਇਹ ਸੰਦੇਸ਼

ਰੂਸ ਦੇ ਰਾਸ਼ਟਰਪਤੀ ਪੁਤਿਨ ਨੇ PM ਮੋਦੀ ਨੂੰ ਭੇਜਿਆ ਇਹ ਸੰਦੇਸ਼

ਰੂਸੀ ਰਾਸ਼ਟਰਪਤੀ ਪੁਤਿਨ ਅਤੇ ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮਿੱਤਰਤਾ ਕਾਫੀ ਵਧੀਆ ਹੈ। ਅੱਜ ਸਵੇਰੇ ਸਵੇਰੇ ਰੂਸੀ ਰਾਸ਼ਟਰਪਤੀ ਨੇ ਨਰਿੰਦਰ ਮੋਦੀ ਲਈ ਇੱਕ ਖਾਸ ਸੁਨੇਹਾ ਭੇਜਿਆ ਹੈ। ਇਹ ਸੁਨੇਹਾ ਨਰਿੰਦਰ ਮੋਦੀ ਦੇ ਜਨਮ ਦਿਨ ਦੇ ਸਬੰਧ ਵਿਚ ਭੇਜਿਆ ਗਿਆ ਹੈ। ਅੱਜ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ 70 ਸਾਲ ਦੇ ਹੋ ਗਏ ਹਨ।

ਉਨ੍ਹਾਂ ਦੇ ਜਨਮਦਿਨ ਦੇ ਮੌਕੇ ‘ਤੇ ਦੁਨੀਆ ਭਰ ਤੋਂ ਵਧਾਈਆਂ ਆ ਰਹੀਆਂ ਹਨ। ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਵੀ ਜਨਮਦਿਨ ਦੇ ਮੌਕੇ ‘ਤੇ ਪ੍ਰਧਾਨ ਮੰਤਰੀ ਨੂੰ ਸੰਦੇਸ਼ ਭੇਜਿਆ ਹੈ । ਵਲਾਦੀਮੀਰ ਪੁਤਿਨ ਨੇ ਕਿਹਾ ਕਿ ਇੱਕ ਰਾਸ਼ਟਰ ਦੇ ਮੁਖੀ ਹੋਣ ਦੇ ਨਾਤੇ ਤੁਸੀਂ ਪੂਰੀ ਦੁਨੀਆ ਵਿੱਚ ਆਪਣੀ ਵੱਖਰੀ ਪਛਾਣ ਬਣਾਈ ਹੈ। ਰੂਸ ਦੇ ਰਾਸ਼ਟਰਪਤੀ ਪੁਤਿਨ ਨੇ ਲਿਖਿਆ ਕਿ ਤੁਹਾਡੀ ਅਗਵਾਈ ਵਿੱਚ ਭਾਰਤ ਵਿਗਿਆਨਕ, ਆਰਥਿਕ ਅਤੇ ਵਿਕਾਸ ਦੇ ਰਾਹ ‘ਤੇ ਅੱਗੇ ਵੱਧ ਰਿਹਾ ਹੈ । ਇਸ ਦੇ ਨਾਲ ਹੀ ਰੂਸ ਅਤੇ ਭਾਰਤ ਵਿਚਾਲੇ ਸਬੰਧ ਵੀ ਬਹੁਤ ਚੰਗੇ ਹੋ ਗਏ ਹਨ। ਪੁਤਿਨ ਨੇ ਅੱਗੇ ਲਿਖਿਆ ਕਿ ਮੈਨੂੰ ਉਮੀਦ ਹੈ ਕਿ ਅਸੀਂ ਇਸੇ ਤਰ੍ਹਾਂ ਦੋਸਤੀ ਨੂੰ ਜਾਰੀ ਰੱਖਾਂਗੇ ਅਤੇ ਦੁਵੱਲੇ-ਅੰਤਰਰਾਸ਼ਟਰੀ ਮੁੱਦਿਆਂ ‘ਤੇ ਵਿਚਾਰ ਵਟਾਂਦਰੇ ਕਰਦੇ ਰਹਾਂਗੇ।

ਦੱਸ ਦੇਈਏ ਕਿ ਰੂਸ ਅਤੇ ਭਾਰਤ ਵਿਚਾਲੇ ਸਬੰਧ ਲੰਬੇ ਸਮੇਂ ਤੋਂ ਚੰਗੇ ਰਹੇ ਹਨ । ਰੂਸ ਨੇ। ਮੁ ਸ਼ ਕਿ – ਲ। ਸਮੇਂ ਵਿੱਚ ਕਈ ਵਾਰ ਭਾਰਤ ਦਾ ਸਮਰਥਨ ਕੀਤਾ ਹੈ। ਹੁਣ ਰੂਸ ਕੋਰੋਨਾ ਵਾਇਰਸ ਦੇ ਸਮੇਂ ਵੀ ਭਾਰਤ ਵਿੱਚ ਆਪਣੀ ਵੈਕਸੀਨ ਤਿਆਰ ਕਰੇਗਾ। ਜਿਸ ਵਿੱਚੋਂ 100 ਮਿਲੀਅਨ ਖੁਰਾਕ ਭਾਰਤੀਆਂ ਨੂੰ ਦਿੱਤੀ ਜਾਵੇਗੀ।

ਦਰਅਸਲ, ਰੂਸ ਦੇ ਰਾਸ਼ਟਰਪਤੀ ਤੋਂ ਇਲਾਵਾ ਵਿਸ਼ਵ ਦੇ ਹੋਰਨਾਂ ਮੁਖੀਆਂ ਨੇ ਵੀ ਪ੍ਰਧਾਨ ਮੰਤਰੀ ਮੋਦੀ ਨੂੰ ਵਧਾਈ ਦਿੱਤੀ । ਨੇਪਾਲ ਦੇ ਪ੍ਰਧਾਨਮੰਤਰੀ ਕੇਪੀ ਸ਼ਰਮਾ ਓਲੀ ਨੇ ਲਿਖਿਆ ਕਿ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਜਨਮਦਿਨ ਦੀਆਂ ਮੁਬਾਰਕਾਂ । ਮੈਂ ਤੁਹਾਡੀ ਚੰਗੀ ਸਿਹਤ ਦੀ ਕਾਮਨਾ ਕਰਦਾ ਹਾਂ ਅਤੇ ਤੁਹਾਡੀ ਅਗਵਾਈ ਹੇਠ ਦੋਵਾਂ ਦੇਸ਼ਾਂ ਦੇ ਚੰਗੇ ਸਬੰਧ ਹੋਰ ਮਜ਼ਬੂਤ ਹੋਣੇ ਚਾਹੀਦੇ ਹਨ।

ਜ਼ਿਕਰਯੋਗ ਹੈ ਕਿ ਵੀਰਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ 71ਵਾਂ ਜਨਮਦਿਨ ਹੈ। ਪ੍ਰਧਾਨਮੰਤਰੀ ਅਕਸਰਆਪਣੇ ਜਨਮਦਿਨ ਦੇ ਮੌਕੇ ‘ਤੇ ਆਪਣੀ ਮਾਂ ਨੂੰ ਮਿਲਣ ਜਾਂਦੇ ਹਨ, ਪਰ ਇਸ ਵਾਰ ਕੋਰੋਨਾ ਸੰਕਟ ਕਾਰਨ ਇਹ ਸੰਭਵ ਨਹੀਂ ਹੋਇਆ ਹੈ। ਬਹੁਤ ਸਾਰੇ ਨੇਤਾਵਾਂ, ਮਸ਼ਹੂਰ ਹਸਤੀਆਂ ਅਤੇ ਲੋਕਾਂ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਉਨ੍ਹਾਂ ਦੇ ਜਨਮਦਿਨ ਦੀ ਵਧਾਈ ਦਿੱਤੀ ਹੈ।

Check Also

ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ

ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …