ਆਈ ਤਾਜਾ ਵੱਡੀ ਖਬਰ
ਪਿਛਲੇ 14 ਦਿਨਾਂ ਤੋਂ ਜਿੱਥੇ ਰੂਸ ਅਤੇ ਯੂਕਰੇਨ ਦੇ ਵਿਚਕਾਰ ਲਗਾਤਾਰ ਜੰਗ ਜਾਰੀ ਹੈ। ਉਥੇ ਹੀ ਯੂਕਰੇਨ ਦੇ ਵਿਚ ਭਾਰੀ ਜਾਨੀ ਮਾਲੀ ਨੁਕਸਾਨ ਵੀ ਹੋਇਆ ਹੈ। ਯੂਕਰੇਨ ਦੇ ਨਾਗਰਿਕਾਂ ਵੱਲੋਂ ਜਿੱਥੇ ਨਾਲ ਲਗਦੇ ਦੇਸ਼ਾਂ ਵਿਚ ਸ਼ਰਣ ਲਈ ਜਾ ਰਹੀ ਹੈ। ਉਥੇ ਹੀ ਯੂਕ੍ਰੇਨ ਉਪਰ ਰੂਸ ਵੱਲੋਂ ਲਗਾਤਾਰ ਹਮਲੇ ਕੀਤੇ ਜਾ ਰਹੇ ਹਨ ਉਥੇ ਹੀ ਬਾਕੀ ਦੇ ਦੇਸ਼ਾਂ ਵੱਲੋਂ ਰੂਸ ਉਪਰ ਸ਼ਿਕੰਜਾ ਕੱਸਿਆ ਜਾ ਰਿਹਾ ਹੈ ਅਤੇ ਬਹੁਤ ਸਾਰੀਆਂ ਪਾਬੰਦੀਆਂ ਲਾਗੂ ਕੀਤੀਆਂ ਜਾ ਰਹੀਆਂ ਹਨ। ਜਿਸ ਨਾਲ ਰੂਸ ਨੂੰ ਇਸ ਯੁਧ ਨੂੰ ਰੋਕਣ ਵਾਸਤੇ ਦਬਾਅ ਬਣਾਇਆ ਜਾ ਸਕੇ। ਜਿੱਥੇ ਰੂਸ ਅਤੇ ਯੂਕਰੇਨ ਵੱਲੋਂ ਆਪਸੀ ਗੱਲਬਾਤ ਰਾਹੀਂ ਵੀ ਇਸ ਮਸਲੇ ਨੂੰ ਹੱਲ ਕੀਤੇ ਜਾਣ ਦੀਆਂ ਖ਼ਬਰਾਂ ਸਾਹਮਣੇ ਆਈਆਂ ਹਨ।
ਉਥੇ ਹੀ ਰੂਸ ਵੱਲੋਂ ਅਜੇ ਤੱਕ ਹਮਲਾ ਜਾਰੀ ਹੈ। ਬਹੁਤ ਸਾਰੇ ਦੇਸ਼ਾਂ ਵੱਲੋਂ ਜਿੱਥੇ ਯੂਕਰੇਨ ਵਿੱਚ ਫਸੇ ਆਪਣੇ ਨਾਗਰਿਕਾਂ ਨੂੰ ਲਗਾਤਾਰ ਬਾਹਰ ਕੱਢਿਆ ਜਾ ਰਿਹਾ ਹੈ। ਉਥੇ ਹੀ ਰੂਸ ਨੂੰ ਇਸ ਹਮਲੇ ਨੂੰ ਰੋਕਣ ਅਤੇ ਗੱਲਬਾਤ ਰਾਹੀਂ ਇਸ ਮਾਮਲੇ ਨੂੰ ਸੁਲਝਾਉਣ ਵਾਸਤੇ ਵੀ ਅਪੀਲ ਕੀਤੀ ਜਾ ਰਹੀ ਹੈ। ਹੁਣ ਰੂਸ ਯੂਕਰੇਨ ਦੀ ਚੱਲ ਰਹੀ ਜੰਗ ਦੇ ਵਿਚਕਾਰ ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਈਡਨ ਵੱਲੋਂ ਇਹ ਹੁਕਮ ਲਾਗੂ ਕਰ ਦਿੱਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਅਮਰੀਕਾ ਵੱਲੋਂ ਜਿਥੇ ਲਗਾਤਾਰ ਰੂਸ ਉਪਰ ਪਾਬੰਦੀਆਂ ਲਾਗੂ ਕੀਤੀਆਂ ਜਾ ਰਹੀਆਂ ਹਨ ਉੱਥੇ ਹੀ ਹੁਣ ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਈਡਨ ਵੱਲੋਂ ਉਸ ਦੇ ਖਿਲਾਫ਼ ਮੰਗਲਵਾਰ ਨੂੰ ਇਕ ਹੁਕਮ ਜਾਰੀ ਕਰ ਦਿੱਤਾ ਗਿਆ ਹੈ।
ਜਿਸ ਵਿਚ ਉਨ੍ਹਾਂ ਵੱਲੋਂ ਐਲਾਨ ਕੀਤਾ ਗਿਆ ਹੈ ਕਿ ਰੂਸ ਤੋਂ ਪ੍ਰਾਪਤ ਹੋਣ ਵਾਲੀ ਗੈਸ ਅਤੇ ਤੇਲ ਦੀ ਦਰਾਮਦ ਨੂੰ ਪੂਰੀ ਤਰ੍ਹਾਂ ਬੰਦ ਕੀਤਾ ਜਾ ਰਿਹਾ ਹੈ। ਰੂਸ ਵੱਲੋਂ ਜਿਥੇ ਯੁੱਧ ਨੂੰ ਨਹੀਂ ਰੋਕਿਆ ਜਾ ਰਿਹਾ ਉਥੇ ਹੀ ਬਾਕੀ ਦੇਸ਼ਾਂ ਵੱਲੋਂ ਲਗਾਤਾਰ ਰੂਸ ਨੂੰ ਵੱਡੇ ਝਟਕੇ ਦਿੱਤੇ ਜਾ ਰਹੇ ਹਨ। ਜਿਸ ਨਾਲ ਰੂਸ ਦੀ ਅਰਥ ਵਿਵਸਥਾ ਨੂੰ ਕਮਜ਼ੋਰ ਕੀਤਾ ਜਾ ਸਕੇ।
ਅਮਰੀਕਾ ਵੱਲੋਂ ਜਿੱਥੇ ਬਾਕੀ ਦੇਸ਼ਾਂ ਤੋਂ ਤੇਲ ਅਤੇ ਗੈਸ ਨੂੰ ਲੈਣ ਵਾਸਤੇ ਗੱਲਬਾਤ ਕੀਤੀ ਜਾ ਰਹੀ ਹੈ। ਉਥੇ ਹੀ ਰੂਸ ਦੇ ਹਮਲਿਆਂ ਨੂੰ ਦੇਖਦੇ ਹੋਏ ਯੂਕਰੇਨ ਦੇ ਰਾਸ਼ਟਰਪਤੀ ਵੱਲੋਂ ਵੀ ਅਮਰੀਕਾ ਅਤੇ ਪੱਛਮੀ ਦੇਸ਼ਾਂ ਨੂੰ ਇਹ ਰੋਕ ਲਾਏ ਜਾਣ ਦੀ ਅਪੀਲ ਕੀਤੀ ਗਈ ਸੀ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …