ਆਈ ਤਾਜਾ ਵੱਡੀ ਖਬਰ
ਯੁਕਰੇਨ ਵਿੱਚ ਜਿੱਥੇ ਰੂਸ ਵੱਲੋਂ ਲਗਾਤਾਰ ਹਵਾਈ ਹਮਲੇ ਕੀਤੇ ਜਾ ਰਹੇ ਹਨ ਉਥੇ ਹੀ ਯੂਕਰੇਨ ਦੀ ਰਾਜਧਾਨੀ ਵਿੱਚ ਭਾਰੀ ਨੁਕਸਾਨ ਹੋਇਆ ਹੈ। ਅਮਰੀਕਾ ਕੈਨੇਡਾ ਅਤੇ ਹੋਰ ਬਹੁਤ ਸਾਰੇ ਦੇਸ਼ਾਂ ਵੱਲੋਂ ਜਿਥੇ ਲਗਾਤਾਰ ਦਬਾਅ ਬਣਾਇਆ ਜਾ ਰਿਹਾ ਹੈ ਅਤੇ ਉਸ ਨੂੰ ਇਹ ਹਮਲੇ ਰੋਕਣ ਵਾਸਤੇ ਵੀ ਅਪੀਲ ਕੀਤੀ ਜਾ ਰਹੀ ਹੈ। ਇਸ ਸਭ ਦੇ ਬਾਵਜੂਦ ਵੀ ਰੂਸ ਵੱਲੋਂ ਲਗਾਤਾਰ ਹਮਲੇ ਕੀਤੇ ਜਾ ਰਹੇ ਹਨ। ਯੂਕ੍ਰੇਨ ਵਿਚ ਹੋ ਰਹੇ ਇਨ੍ਹਾਂ ਹਮਲਿਆਂ ਦੇ ਕਾਰਣ ਭਾਰੀ ਜਾਨੀ ਅਤੇ ਮਾਲੀ ਨੁਕਸਾਨ ਹੋਇਆ ਹੈ ਅਤੇ ਯੂਕਰੇਨ ਦੀ ਰਾਜਧਾਨੀ ਕੀਵ ਨੂੰ ਛੱਡ ਕੇ ਜਾਣ ਦੇ ਆਦੇਸ਼ ਦਿੱਤੇ ਗਏ ਹਨ। ਭਾਰਤੀ ਵਿਦਿਆਰਥੀਆਂ ਨੂੰ ਵੀ ਕੀਵ ਛੱਡਣ ਦਾ ਆਦੇਸ਼ ਲਾਗੂ ਕੀਤਾ ਗਿਆ ਸੀ ਜਿੱਥੇ ਭਾਰਤੀ ਰਾਜਦੂਤ ਵੱਲੋਂ ਸਥਿਤੀ ਨੂੰ ਮੱਦੇਨਜ਼ਰ ਰੱਖਦੇ ਹੋਏ ਇਹ ਜਾਣਕਾਰੀ ਦਿੱਤੀ ਗਈ ਸੀ। ਬਹੁਤ ਸਾਰੇ ਦੇਸ਼ਾਂ ਵੱਲੋਂ ਯੂਕਰੇਨ ਨੂੰ ਲਗਾਤਾਰ ਸਮਰਥਨ ਦਿੱਤਾ ਜਾ ਰਿਹਾ ਹੈ।
ਹੁਣ ਰੂਸ ਯੂਕਰੇਨ ਜੰਗ ਦੇ ਚਲਦਿਆਂ ਅਮਰੀਕਾ ਵੱਲੋਂ ਅਚਾਨਕ ਇਹ ਵੱਡਾ ਐਲਾਨ ਕੀਤਾ ਗਿਆ ਹੈ। ਅਮਰੀਕਾ ਵੱਲੋਂ ਜਿੱਥੇ ਯੂਕਰੇਨ ਦੇ ਹੱਕ ਵਿੱਚ ਆਵਾਜ਼ ਬੁਲੰਦ ਕੀਤੀ ਜਾ ਰਹੀ ਹੈ। ਉਥੇ ਹੀ ਹੁਣ ਅਮਰੀਕਾ ਦੇ ਰਾਸ਼ਟਰਪਤੀ ਜੋ ਬਾਈਡੇਨ ਵੱਲੋਂ ਜਿੱਥੇ ਰੂਸ ਦੇ ਜਹਾਜ਼ਾਂ ਦੀ ਉਡਾਨ ਨੂੰ ਆਪਣੇ ਦੇਸ਼ ਅੰਦਰ ਆਉਣ ਤੋਂ ਰੋਕ ਦਿੱਤਾ ਗਿਆ ਹੈ।
ਉੱਥੇ ਹੀ ਰੂਸ ਨੂੰ ਲਗਾਤਾਰ ਇਹ ਹਮਲੇ ਰੋਕਣ ਵਾਸਤੇ ਵੀ ਅਪੀਲ ਕੀਤੀ ਜਾ ਰਹੀ ਹੈ। ਉੱਥੇ ਹੀ ਰਾਸ਼ਟਰਪਤੀ ਜੋ ਬਾਈਡੇਨ ਵੱਲੋਂ ਯੂਕਰੇਨ ਸੰਕਟ ਨੂੰ ਦੇਖਦਿਆਂ ਹੋਇਆਂ ਭਾਸ਼ਣ ਦੀ ਸ਼ੁਰੂਆਤ ਵੀ ਕੀਤੀ ਗਈ ਹੈ ਜਿੱਥੇ ਉਨ੍ਹਾਂ ਵੱਲੋਂ ਰੂਸ ਦੇ ਹਮਲੇ ਅਤੇ ਅਮਰੀਕਾ ਵਿੱਚ ਮਹਿੰਗਾਈ ਨੁੰ ਕੰਟਰੋਲ ਕਰਨ ਦੀ ਸਹੁੰ ਖਾਧੀ ਗਈ ਹੈ।
ਜਿੱਥੇ ਉਨ੍ਹਾਂ ਨੂੰ ਆਪਣੇ ਸੰਸਦ ਮੈਂਬਰਾਂ ਨੂੰ ਵੀ ਹੈ ਤੇ ਲੋਕਾਂ ਦੇ ਜਜ਼ਬੇ ਨੂੰ ਸਲਾਮ ਕਰਨ ਵਾਸਤੇ ਆਖਿਆ ਗਿਆ ਅਤੇ ਉਨ੍ਹਾਂ ਸੰਸਦ ਮੈਂਬਰਾਂ ਵੱਲੋਂ ਸਦਨ ਵਿੱਚ ਖੜ੍ਹੇ ਹੋ ਕੇ ਉਨ੍ਹਾਂ ਲੋਕਾਂ ਨੂੰ ਸਲਾਮ ਕੀਤਾ ਗਿਆ ਹੈ। ਰੂਸੀ ਹਮਲਿਆਂ ਨੂੰ ਲੈ ਕੇ ਬ੍ਰਿਟੇਨ ਵੱਲੋਂ ਆਖਿਆ ਗਿਆ ਹੈ ਕੇ ਤਾਨਾਸ਼ਾਹ ਨੂੰ ਹਮੇਸ਼ਾ ਆਪਣੇ ਹਮਲੇ ਦੀ ਕੀਮਤ ਵੀ ਅਦਾ ਕਰਨੀ ਪੈਂਦੀ ਹੈ। ਅਮਰੀਕਾ ਵਿੱਚ ਰੂਸੀ ਜਹਾਜ਼ਾਂ ਲਈ ਬਾਈਡਨ ਵੱਲੋਂ ਆਪਣਾ ਹਵਾਈ ਖੇਤਰ ਬੰਦ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ। ਉਥੇ ਹੀ ਉਸ ਨੂੰ ਕਾਬੂ ਕਰਨ ਵਾਸਤੇ ਹੋਰ ਵੀ ਬਹੁਤ ਸਾਰੀਆਂ ਪਾਬੰਦੀਆਂ ਲਗਾਈਆਂ ਜਾ ਰਹੀਆਂ ਹਨ। ਕਿਉਂਕਿ ਰੂਸ ਦੇ ਯੂਕਰੇਨ ਉਪਰ ਕੀਤੇ ਗਏ ਹਮਲੇ ਦਾ ਅਸਰ ਸਾਰੇ ਦੇਸ਼ਾਂ ਉੱਪਰ ਪੈ ਰਿਹਾ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …