Breaking News

ਰੋਜ਼ੀ ਰੋਟੀ ਲਈ ਵਿਦੇਸ਼ ਗਏ ਨੌਜਵਾਨਾਂ ਨੂੰ ਟਰੈਵਲ ਏਜੰਟਾਂ ਵਲੋਂ ਬਣਾਇਆ ਬੰਧਕ- ਲਗਾ ਰਹੇ ਮਦਦ ਦੀ ਗੁਹਾਰ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਦੇ ਬਹੁਤ ਸਾਰੇ ਨੌਜਵਾਨਾਂ ਵੱਲੋਂ ਜਿੱਥੇ ਆਪਣੇ ਉਜਵਲ ਭਵਿੱਖ ਨੂੰ ਲੈ ਕੇ ਵਿਦੇਸ਼ਾਂ ਦਾ ਰੁਖ਼ ਕੀਤਾ ਜਾ ਰਿਹਾ ਹੈ। ਉਥੇ ਹੀ ਪੰਜਾਬ ਦੇ ਇਨ੍ਹਾਂ ਨੌਜਵਾਨਾਂ ਨੂੰ ਬਹੁਤ ਸਾਰੀਆਂ ਮੁਸ਼ਕਲਾਂ ਦਾ ਸਾਹਮਣਾ ਵੀ ਕਰਨਾ ਪੈਂਦਾ ਹੈ। ਪੰਜਾਬ ਵਿੱਚ ਬੇਰੁਜਗਾਰੀ ਦੇ ਚਲਦਿਆਂ ਹੋਇਆਂ ਅਤੇ ਨਸ਼ਿਆਂ ਦੀ ਲੱਤ ਨੂੰ ਦੇਖਦਿਆਂ ਹੋਇਆਂ ਵੀ ਬਹੁਤ ਸਾਰੇ ਨੌਜਵਾਨਾਂ ਵੱਲੋਂ ਵਿਦੇਸ਼ਾਂ ਨੂੰ ਪਹਿਲ ਦਿੱਤੀ ਜਾ ਰਹੀ ਹੈ ਅਤੇ ਕੁਝ ਮਾਪਿਆਂ ਵੱਲੋਂ ਵੀ ਆਪਣੇ ਬੱਚਿਆਂ ਦੇ ਭਵਿੱਖ ਨੂੰ ਬਿਹਤਰ ਬਣਾਉਣ ਵਾਸਤੇ ਉਨ੍ਹਾਂ ਨੂੰ ਵਿਦੇਸ਼ ਭੇਜ ਦਿੱਤਾ ਜਾਂਦਾ ਹੈ। ਵਦੇਸ਼ ਭੇਜਣ ਲਈ ਜਿਥੇ ਮਾਪਿਆਂ ਵੱਲੋਂ ਆਪਣੀ ਜ਼ਿੰਦਗੀ ਦੀ ਸਾਰੀ ਜਮ੍ਹਾਂ ਪੂੰਜੀ ਨੂੰ ਲਗਾ ਦਿੱਤਾ ਜਾਂਦਾ ਹੈ ਪਰ ਉਸ ਸਮੇਂ ਮਾਪਿਆਂ ਉਪਰ ਦੁੱਖਾਂ ਦਾ ਪਹਾੜ ਟੁੱਟ ਪੈਂਦਾ ਹੈ, ਜਿਸ ਸਮੇਂ ਵਿਦੇਸ਼ ਗਏ ਪੁੱਤਰਾਂ ਨਾਲ ਹੋਣ ਵਾਲੇ ਮਾੜੇ ਵਿਵਹਾਰ ਦੀ ਜਾਣਕਾਰੀ ਸਾਹਮਣੇ ਆਉਂਦੀ ਹੈ।

ਕਿਉਂਕਿ ਵਿਦੇਸ਼ ਭੇਜਣ ਦੇ ਨਾਂ ਤੇ ਅੱਜ ਬਹੁਤ ਸਾਰੇ ਏਜੰਟਾਂ ਵੱਲੋਂ ਧੋਖਾਧੜੀ ਵੀ ਕੀਤੀ ਜਾ ਰਹੀ ਹੈ। ਹੁਣ ਰੋਜ਼ੀ-ਰੋਟੀ ਲਈ ਵਿਦੇਸ਼ਾਂ ਗਏ ਨੌਜਵਾਨਾਂ ਨੂੰ ਟ੍ਰੇਵਲ ਏਜੰਟਾਂ ਵੱਲੋਂ ਬੰਧਕ ਬਣਾਇਆ ਗਿਆ ਹੈ ਜਿਥੇ ਮਦਦ ਦੀ ਗੁਹਾਰ ਲਗਾਈ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਹੁਸ਼ਿਆਰਪੁਰ ਤੋਂ ਸਾਹਮਣੇ ਆਇਆ ਹੈ ਜਿੱਥੇ ਹੁਸ਼ਿਆਰਪੁਰ ਦਾ ਇਕ ਨੌਜਵਾਨ ਪਰਦੀਪ ਹੋਰ ਕਈ ਨੌਜਵਾਨਾਂ ਦੇ ਨਾਲ ਜਲੰਧਰ ਦੇ ਟਰੈਵਲ ਏਜੰਟ ਦੇ ਜ਼ਰੀਏ ਦੁਬਈ ਗਿਆ ਸੀ, ਜਿਸ ਨਾਲ ਪੰਜਾਬ ਦੇ ਵੱਖ-ਵੱਖ ਜ਼ਿਲਿਆਂ ਦੇ 24 ਹੋਰ ਨੌਜਵਾਨ ਵੀ ਹਨ।

ਦੁਬਈ ਜਾਣ ਤੋਂ ਬਾਅਦ ਇਨ੍ਹਾਂ ਨੌਜਵਾਨਾਂ ਨੂੰ ਜਿੱਥੇ ਬਹੁਤ ਸਾਰੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ ਉਥੇ ਹੀ ਹੁਣ ਟਰੈਵਲ ਏਜੰਟਾਂ ਵੱਲੋਂ ਉਨ੍ਹਾਂ ਨੂੰ ਬੰਧਕ ਬਣਾ ਕੇ ਰੱਖਿਆ ਗਿਆ ਹੈ। ਜਿਸ ਦੀ ਵੀਡੀਓ ਬਣਾ ਕੇ ਉਸ ਨੌਜਵਾਨ ਵੱਲੋਂ ਆਪਣੇ ਪਰਿਵਾਰ ਨਾਲ ਸਾਂਝੀ ਕੀਤੀ ਗਈ ਜਿਸ ਤੋਂ ਬਾਅਦ ਇਸ ਨੌਜਵਾਨ ਦੇ ਪਿਤਾ ਹਰਬੰਸ ਸਿੰਘ ਵੱਲੋਂ ਦਸੂਹਾ ਦੇ ਵਿੱਚ ਇਕ ਪ੍ਰੈਸ ਵਾਰਤਾ ਕੀਤੀ ਗਈ। ਜਿੱਥੇ ਉਨ੍ਹਾਂ ਦੱਸਿਆ ਕਿ ਦੋ-ਤਿੰਨ ਮਹੀਨਿਆਂ ਤੌਂ ਦੁਬਈ ਪਹੁੰਚਣ ਤੋਂ ਬਾਅਦ ਉਨ੍ਹਾਂ ਦੇ ਪੁੱਤਰਾਂ ਨੂੰ ਠੋਕਰਾਂ ਖਾਣੀਆਂ ਪੈ ਰਹੀਆਂ ਹਨ ਉਥੇ ਹੀ ਜਲੰਧਰ ਦੇ ਟ੍ਰੈਵਲ ਏਜੰਟ ਵੱਲੋਂ ਆਖਿਆ ਗਿਆ ਸੀ ਕਿ ਉਨ੍ਹਾਂ ਵੱਲੋਂ ਦੁਬਈ ਵਿੱਚ ਆਪਣਾ ਨਵਾਂ ਦਫ਼ਤਰ ਖੋਲ੍ਹਿਆ ਜਾ ਰਿਹਾ ਹੈ ਜਿਥੇ ਉਨ੍ਹਾਂ ਨੂੰ ਸਟਾਫ ਦੀ ਜ਼ਰੂਰਤ ਹੈ।

ਨੌਜਵਾਨਾਂ ਨੇ ਦੱਸਿਆ ਕਿ ਉਨ੍ਹਾਂ ਦੀ ਆਈ ਡੀ ਪਰੂਫ਼ ਲੈ ਕੇ ਉਹਨਾਂ ਦੇ ਉਪਰ ਟ੍ਰੈਵਲ ਏਜੰਟਾਂ ਵੱਲੋਂ IPHONE ਖਰੀਦੇ ਗਏ ਹਨ, ਇਸ ਤਰਾਂ ਹੀ ਕੁਝ ਨੌਜਵਾਨਾਂ ਦੇ ਕਰੈਡਿਟ ਕਾਰਡ ਬਣਾ ਕੇ ਉਨ੍ਹਾਂ ਉਪਰ 50-50 ਲੱਖ ਦਾ ਲੋਨ ਲਿਆ ਗਿਆ ਹੈ । ਇਸ ਘਟਨਾ ਤੋਂ ਬਾਅਦ ਹੁਣ ਇਨ੍ਹਾਂ ਸਾਰੇ ਨੌਜਵਾਨਾਂ ਦੇ ਮਾਪਿਆਂ ਵੱਲੋਂ ਪੰਜਾਬ ਸਰਕਾਰ ਤੋਂ ਮਦਦ ਦੀ ਗੁਹਾਰ ਲਗਾਈ ਗਈ ਹੈ।

Check Also

ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ

ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …