ਆਈ ਤਾਜ਼ਾ ਵੱਡੀ ਖਬਰ
ਉੱਤਰ ਪ੍ਰਦੇਸ਼ ਤੇ ਲਖੀਮਪੁਰ ਖੀਰੀ ਵਿਖੇ ਪਿਛਲੇ ਦਿਨੀਂ ਹੋਈ ਕਿਸਾਨਾਂ ਨਾਲ ਘਟਨਾ ਨੂੰ ਲੈ ਕੇ ਸਾਰੇ ਲੋਕਾਂ ਵਿੱਚ ਰੋਸ ਵੇਖਿਆ ਜਾ ਰਿਹਾ ਹੈ ਉਥੇ ਹੀ ਅਰੋਪੀਆਂ ਨੂੰ ਗ੍ਰਿਫਤਾਰ ਕੀਤੇ ਜਾਣ ਦੀ ਮੰਗ ਵੀ ਲਗਾਤਾਰ ਸਾਰਿਆਂ ਵੱਲੋਂ ਕੀਤੀ ਜਾ ਰਹੀ ਹੈ। ਕਿਉਂਕਿ ਇਸ ਘਟਨਾ ਵਿਚ ਚਾਰ ਕਿਸਾਨਾ ਸਣੇ ਅੱਠ ਲੋਕਾਂ ਦੀ ਮੌਤ ਹੋ ਗਈ ਸੀ ਅਤੇ ਬਹੁਤ ਸਾਰੇ ਜ਼ਖਮੀ ਹੋਏ ਹਨ। ਇਹ ਹਾਦਸਾ ਉਸ ਸਮੇਂ ਵਾਪਰਿਆ ਸੀ ਜਦੋਂ ਉਪ ਮੁੱਖ ਮੰਤਰੀ ਵੱਲੋਂ ਕਿਸੇ ਜਗ੍ਹਾ ਤੇ ਉਦਘਾਟਨ ਕੀਤਾ ਜਾ ਰਿਹਾ ਸੀ ਅਤੇ ਕਿਸਾਨਾਂ ਵੱਲੋਂ ਖੇਤੀ ਕਾਨੂੰਨਾਂ ਦੇ ਚਲਦੇ ਹੋਏ ਉਪ ਮੁੱਖ ਮੰਤਰੀ ਦਾ ਵਿਰੋਧ ਕੀਤਾ ਜਾ ਰਿਹਾ ਸੀ। ਹੁਣ ਉੱਤਰ ਪ੍ਰਦੇਸ਼ ਤੇ ਲਖੀਮਪੁਰ ਵਿੱਚ ਵਾਪਰੀ ਘਟਨਾ ਦੇ ਦੋਸ਼ੀ ਆਸ਼ੀਸ਼ ਮਿਸ਼ਰਾ ਨੂੰ ਲੈ ਕੇ ਇਕ ਵੱਡੀ ਖਬਰ ਸਾਹਮਣੇ ਆਈ ਹੈ।
ਸਾਰੀਆਂ ਕਿਸਾਨ ਜਥੇਬੰਦੀਆਂ ਅਤੇ ਸਿਆਸੀ ਪਾਰਟੀਆਂ ਵੱਲੋਂ ਜਿਥੇ ਇਸ ਘਟਨਾ ਦੇ ਮੁੱਖ ਦੋਸ਼ੀ ਅਨਸਰਾਂ ਨੂੰ ਗ੍ਰਿਫਤਾਰ ਕੀਤੇ ਜਾਣ ਦੀ ਮੰਗ ਕੀਤੀ ਜਾ ਰਹੀ ਸੀ। ਉਥੇ ਹੀ ਸੁਪਰੀਮ ਕੋਰਟ ਵੱਲੋਂ ਵੀ ਉੱਤਰ ਪ੍ਰਦੇਸ਼ ਦੀ ਸਰਕਾਰ ਤੋਂ ਪੁੱਛਿਆ ਗਿਆ ਸੀ ਕਿ ਇਸ ਮਾਮਲੇ ਵਿੱਚ ਉਸ ਵੱਲੋਂ ਕੀ ਕਾਰਵਾਈ ਕੀਤੀ ਗਈ ਹੈ। ਦੋਸ਼ੀ ਨੂੰ ਜਿੱਥੇ ਕਰਾਈਮ ਬਰਾਂਚ ਵੱਲੋਂ ਪੁੱਛਗਿੱਛ ਲਈ ਸਵੇਰੇ 10 ਵਜੇ ਬੁਲਾਇਆ ਗਿਆ ਸੀ। ਉਥੇ ਹੀ ਆਪਣੇ ਘਰ ਨੋਟਿਸ ਚਿਪਕਾਏ ਜਾਣ ਦੇ ਬਾਵਜੂਦ ਮੁੱਖ ਦੋਸ਼ੀ ਅਸੀਸ਼ ਮਿਸ਼ਰਾ ਅੱਜ ਅਪਰਾਧ ਸ਼ਾਖਾ ਦੇ ਸਾਹਮਣੇ ਪੇਸ਼ ਨਹੀਂ ਹੋਏ।
ਦੱਸਿਆ ਗਿਆ ਹੈ ਕਿ ਉਹ ਇਸ ਸਮੇਂ ਨੇਪਾਲ ਦੇ ਸਰਹੱਦੀ ਖੇਤਰ ਵਿੱਚ ਲਖੀਮਪੁਰ ਦੇ ਨਾਲ ਹੀ ਕਿਤੇ ਲੁਕੇ ਹੋਏ ਹਨ। ਕ੍ਰਾਇਮ ਬਰਾਂਚ ਵੱਲੋਂ ਉਨ੍ਹਾਂ ਨੂੰ ਸ਼ੁੱਕਰਵਾਰ ਸਵੇਰੇ 10 ਵਜੇ ਹਾਜਰ ਹੋਣ ਵਾਸਤੇ ਉਨ੍ਹਾਂ ਦੇ ਘਰ ਪੁਲੀਸ ਵੱਲੋਂ ਇਕ ਨੋਟਿਸ ਵੀ ਚਿਪਕਾਇਆ ਗਿਆ ਸੀ। ਉਥੇ ਹੀ ਪੁਲਸ ਵੱਲੋਂ ਦੋਸ਼ੀ ਦੀ ਭਾਲ ਕੀਤੀ ਜਾ ਰਹੀ ਹੈ ਅਤੇ ਉਸ ਨੂੰ ਅਜੇ ਤੱਕ ਗ੍ਰਿਫ਼ਤਾਰ ਨਹੀਂ ਕੀਤਾ ਗਿਆ। ਉੱਥੇ ਹੀ ਕਿਸਾਨ ਜਥੇਬੰਦੀਆਂ ਅਤੇ ਵਿਰੋਧੀ ਧਿਰ ਵੱਲੋਂ ਇਹੀ ਆਖਿਆ ਜਾ ਰਿਹਾ ਹੈ ਕਿ ਉੱਤਰ ਪ੍ਰਦੇਸ਼ ਸਰਕਾਰ ਵੱਲੋਂ ਕੇਂਦਰੀ ਗ੍ਰਹਿ ਰਾਜ ਮੰਤਰੀ ਦੇ ਦੋਸ਼ੀ ਪੁੱਤਰ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਕਿਉਂਕਿ ਸੁਪਰੀਮ ਕੋਰਟ ਵੱਲੋਂ ਸ਼ੁੱਕਰਵਾਰ ਤੱਕ ਲਈ ਜਵਾਬ ਮੰਗਿਆ ਗਿਆ ਸੀ ਅਤੇ ਉੱਤਰ ਪ੍ਰਦੇਸ਼ ਸਰਕਾਰ ਵੱਲੋਂ ਹੁਣ ਸੁਪਰੀਮ ਕੋਰਟ ਨੂੰ ਜਵਾਬ ਦੇਣ ਲਈ ਦੋਸ਼ੀ ਦੀ ਭਾਲ ਵਾਸਤੇ ਸਰਗਰਮੀ ਨੂੰ ਤੇਜ਼ ਕੀਤਾ ਜਾ ਰਿਹਾ ਹੈ। ਸੁਪਰੀਮ ਕੋਰਟ ਦੇ ਦਖਲ ਦੇਣ ਤੇ ਹੀ 8 ਲੋਕਾਂ ਦੀ ਮੌਤ ਹੋਣ ਤੋਂ ਬਾਅਦ ਪੁਲਿਸ ਵੱਲੋਂ ਕਾਰਵਾਈ ਸ਼ੁਰੂ ਕੀਤੀ ਗਈ ਹੈ ਜੋ ਕਿ ਪਹਿਲਾਂ ਨਹੀਂ ਕੀਤੀ ਗਈ ਸੀ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …