ਆਈ ਤਾਜ਼ਾ ਵੱਡੀ ਖਬਰ
ਦੇਸ਼ ਅੰਦਰ ਜਿੱਥੇ ਅੱਜ ਲੁੱਟ-ਖੋਹ ਅਤੇ ਚੋਰੀ ਠਗੀ ਤੇ ਕਤਲਾਂ ਵਿੱਚ ਵਾਧਾ ਦਰਜ ਕੀਤਾ ਜਾ ਰਿਹਾ ਹੈ ਉਥੇ ਹੀ ਅਜਿਹੇ ਅਨਸਰਾਂ ਦੀ ਗਿਣਤੀ ਵਿੱਚ ਵੀ ਵਾਧਾ ਹੋ ਰਿਹਾ ਹੈ ਜਿਨ੍ਹਾਂ ਵੱਲੋਂ ਅਜਿਹੀਆਂ ਘਟਨਾਵਾਂ ਨੂੰ ਅੰਜ਼ਾਮ ਦਿੱਤਾ ਜਾਂਦਾ ਹੈ। ਆਏ ਦਿਨ ਹੀ ਸਾਹਮਣੇ ਆਉਣ ਵਾਲੇ ਅਜਿਹੇ ਮਾਮਲਿਆਂ ਨੂੰ ਸੁਣ ਕੇ ਲੋਕਾਂ ਵਿੱਚ ਵੀ ਡਰ ਪੈਦਾ ਹੋ ਜਾਂਦਾ ਹੈ। ਹੁਣ ਲੁਟੇਰਿਆਂ ਵਲੋਂ ਇਸ ਤਰਾਂ ਸਕੀਮ ਲਾ ਫਰਜ਼ੀ ਤਰੀਕੇ ਨਾਲ ਉਡਾਏ ਜਾਂਦੇ ਸਨ ਪੈਸੇ, ਬਰਾਮਦ ਕੀਤੇ 68 ATM, ਜਿਸ ਬਾਰੇ ਤਾਜ਼ਾ ਖਬਰ ਸਾਹਮਣੇ ਆਈ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਮਹਾਰਾਸ਼ਟਰ ਤੋਂ ਸਾਹਮਣੇ ਆਇਆ ਹੈ ਜਿੱਥੇ ਅਜਿਹੇ ਲੁਟੇਰਿਆਂ ਨੂੰ ਕਾਬੂ ਕੀਤਾ ਗਿਆ ਹੈ ਜਿਨ੍ਹਾਂ ਵੱਲੋਂ ਧੋਖਾਧੜੀ ਦੇ ਨਾਲ ਏ ਟੀ ਐਮ ਦੇ ਜਰੀਏ ਪੈਸੇ ਕਢਵਾਏ ਜਾਦੇ ਸਨ। ਜਿੱਥੇ ਅਜਿਹੀ ਘਟਨਾ ਨੂੰ ਅੰਜਾਮ ਦੇ ਰਹੇ ਦੋ ਫ਼ਰਜ਼ੀ ਬਦਮਾਸ਼ਾਂ ਨੂੰ ਪੁਲਸ ਵੱਲੋਂ ਉਸ ਸਮੇਂ ਕਾਬੂ ਕੀਤਾ ਗਿਆ ਜਦੋਂ ਇਹਨਾਂ ਵੱਲੋਂ ਇੱਕ ਬੈਂਕ ਦੇ ਏ ਟੀ ਐੱਮ ਤੋਂ ਪੈਸੇ ਕਢਵਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ। ਜਿਨ੍ਹਾਂ ਨੂੰ ਪੁਲਿਸ ਵੱਲੋਂ ਰੰਗੇ ਹੱਥੀਂ ਗ੍ਰਿਫਤਾਰ ਕੀਤਾ ਗਿਆ ਹੈ। ਇਹਨਾਂ ਲੁਟੇਰਿਆਂ ਵੱਲੋਂ ਜਿੱਥੇ ਦਿਨ-ਦਿਹਾੜੇ ਹੀ ਅਜਿਹੀਆਂ ਘਟਨਾਵਾਂ ਨੂੰ ਅੰਜਾਮ ਦਿੱਤਾ ਗਿਆ ਸੀ ਉਥੇ ਹੀ ਇਹ ਪੁਲਸ ਦੀ ਚਪੇਟ ਵਿੱਚ ਆਉਣ ਤੋਂ ਨਹੀਂ ਬਚ ਸਕੇ।
ਇਸ ਬਾਰੇ ਜਾਣਕਾਰੀ ਦਿੰਦੇ ਹੋਏ ਡੀ ਐਸ ਪੀ ਮੁੰਬਈ ਵਿਸ਼ਾਲ ਸਿੰਘ ਠਾਕੁਰ ਵੱਲੋਂ ਦੱਸਿਆ ਗਿਆ ਕਿ ਇਨ੍ਹਾਂ ਦੋਸ਼ੀਆਂ ਦੇ ਕੋਲੋਂ ਜਿੱਥੇ 68 ਏਟੀਐੱਮ ਕਾਰਡ , ਜੋ ਕਿ ਵੱਖ-ਵੱਖ ਬੈਂਕਾਂ ਦੇ ਨਾਲ ਸਬੰਧਤ ਹਨ,ਬਰਾਮਦ ਕੀਤੇ ਗਏ ਹਨ। ਉਥੇ ਹੀ ਇਨ੍ਹਾਂ ਦੇ ਕੋਲੋਂ ਇਨ੍ਹਾਂ ਦੀ ਟੀਮ ਤੋਂ ਇਲਾਵਾ 30 ਹਜ਼ਾਰ ਰੁਪਏ ਵੀ ਬਰਾਮਦ ਕੀਤੇ ਗਏ ਹਨ।
ਇਨ੍ਹਾਂ ਦੋਸ਼ੀਆਂ ਵੱਲੋਂ ਬੈਂਕ ਦੇ ਏਟੀਐੱਮ ਤੋਂ ਤਕਨੀਕੀ ਗੜਬੜੀ ਕਰਕੇ ਫਰਜ਼ੀ ਤਰੀਕੇ ਨਾਲ ਨਕਦੀ ਕੱਢਣ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ ਇਸ ਤੋਂ ਪਹਿਲਾਂ ਵੀ ਉਨ੍ਹਾਂ ਵੱਲੋਂ ਅਜਿਹਾ ਹੀ ਕੀਤਾ ਜਾ ਰਿਹਾ ਸੀ। ਉਥੇ ਹੀ ਪੁਲਿਸ ਵੱਲੋਂ ਇਨ੍ਹਾਂ ਨੂੰ ਕਾਬੂ ਕਰਨ ਤੋਂ ਬਾਅਦ ਇਸ ਮਾਮਲੇ ਨਾਲ ਜੁੜੀ ਹੋਈ ਹੋਰ ਵੀ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ ਕਿ ਉਨ੍ਹਾਂ ਵੱਲੋਂ ਇਸ ਤੋਂ ਪਹਿਲਾਂ ਘਟਨਾਵਾਂ ਨੂੰ ਅੰਜਾਮ ਦਿੱਤਾ ਗਿਆ ਸੀ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …