Breaking News

ਵਧਦੇ ਹੋਏ ਕੇਸਾਂ ਨੂੰ ਦੇਖਦੇ ਹੋਏ 22 ਅਗਸਤ ਤੱਕ ਸਾਰੇ ਸਕੂਲਾਂ ਨੂੰ ਬੰਦ ਕਰਨ ਦਾ ਇਥੇ ਹੋ ਗਿਆ ਐਲਾਨ

ਆਈ ਤਾਜਾ ਵੱਡੀ ਖਬਰ

ਦੇਸ਼ ਵਿੱਚ ਪਿਛਲੇ ਸਾਲ ਤੋਂ ਕਰੋਨਾ ਦੇ ਵਧੇ ਕੇਸਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਮਾਰਚ ਤੋ ਹੀ ਬੱਚਿਆਂ ਦੀ ਸੁਰੱਖਿਆ ਲਈ ਵਿਦਿਅਕ ਅਦਾਰਿਆਂ ਨੂੰ ਬੰਦ ਕਰ ਦਿੱਤਾ ਗਿਆ ਸੀ ਅਤੇ ਸਾਰੇ ਵਿਦਿਆਰਥੀਆਂ ਦੀ ਪੜ੍ਹਾਈ ਆਨਲਾਈਨ ਹੀ ਜਾਰੀ ਰੱਖੀ ਗਈ। ਕੇਂਦਰ ਸਰਕਾਰ ਵੱਲੋਂ ਸਾਰੇ ਸੂਬਿਆਂ ਦੇ ਮੁੱਖ ਮੰਤਰੀਆਂ ਨੂੰ ਪ੍ਰਸਥਿਤੀ ਦੇ ਅਨੁਸਾਰ ਫ਼ੈਸਲੇ ਲੈਣ ਦੇ ਅਧਿਕਾਰ ਦਿੱਤੇ ਗਏ ਸਨ ਤਾਂ ਜੋ ਕਰੋਨਾ ਨੂੰ ਕਾਬੂ ਕੀਤਾ ਜਾ ਸਕੇ। ਉਥੇ ਹੀ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸਰਕਾਰ ਵੱਲੋਂ ਕਈ ਤਰ੍ਹਾਂ ਦੀਆਂ ਪਾਬੰਦੀਆਂ ਲਾਗੂ ਕੀਤੀਆਂ ਗਈਆਂ ਸਨ। ਕਰੋਨਾ ਕੇਸਾਂ ਵਿਚ ਆਈ ਕਮੀ ਨੂੰ ਦੇਖਦੇ ਹੋਏ ਹੁਣ ਮੁੜ ਤੋਂ ਵਿਦਿਅਕ ਅਦਾਰਿਆਂ ਨੂੰ 2 ਅਗਸਤ ਤੋਂ ਖੋਲ੍ਹਿਆ ਗਿਆ ਸੀ।

ਲੇਕਿਨ ਕਈ ਸੂਬਿਆਂ ਵਿੱਚ ਮੁੜ ਤੋਂ ਕਰੋਨਾ ਦੇ ਵਧੇ ਕੇਸਾਂ ਨੂੰ ਦੇਖਦੇ ਹੋਏ ਸਰਕਾਰ ਵੀ ਗੰਭੀਰ ਚਿੰਤਾ ਵਿੱਚ ਹੈ। ਹੁਣ ਕਰੋਨਾ ਦੇ ਵਧਦੇ ਹੋਏ ਕੇਸਾਂ ਨੂੰ ਦੇਖਦੇ ਹੋਏ 22 ਅਗਸਤ ਤੱਕ ਸਾਰੇ ਸਕੂਲਾਂ ਨੂੰ ਬੰਦ ਕਰਨ ਦਾ ਇਥੇ ਹੋ ਗਿਆ ਐਲਾਨ, ਜਿਸ ਬਾਰੇ ਤਾਜ਼ਾ ਜਾਣਕਾਰੀ ਸਾਹਮਣੇ ਆਈ ਹੈ। ਹਿਮਾਚਲ ਪ੍ਰਦੇਸ਼ ਦੇ ਵਿੱਚ ਜਿੱਥੇ ਸਕੂਲਾਂ ਨੂੰ ਖੋਲ੍ਹ ਦਿੱਤਾ ਗਿਆ ਸੀ ਉਥੇ ਹੀ ਕਰੋਨਾ ਦੇ ਕੇਸ ਸਾਹਮਣੇ ਆਉਣ ਤੇ ਸਰਕਾਰ ਗੰਭੀਰ ਚਿੰਤਾ ਵਿਚ ਨਜ਼ਰ ਆ ਰਹੀ ਹੈ। ਪਰ ਹੁਣ ਬੱਚਿਆਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਕੋਰੋਨਾ ਦੇ ਵੱਧਦੇ ਮਾਮਲਿਆਂ ਦੇ ਮੱਦੇਨਜ਼ਰ ਹਿਮਾਚਲ ਪ੍ਰਦੇਸ਼ ‘ਚ 22 ਅਗਸਤ ਤੱਕ ਸਕੂਲ ਬੰਦ ਰੱਖੇ ਜਾਣ ਦਾ ਅਦੇਸ਼ ਜਾਰੀ ਕਰ ਦਿੱਤਾ ਗਿਆ ਹੈ।

ਸੂਬੇ ਵਿੱਚ 2 ਅਗਸਤ ਤੋਂ ਸਕੂਲ ਨੂੰ ਖੋਲ੍ਹ ਦਿੱਤਾ ਗਿਆ ਸੀ ਪਰ ਹੁਣ ਵੱਧਦੇ ਕੋਰੋਨਾ ਮਾਮਲਿਆਂ ਦੇ ਮੱਦੇਨਜ਼ਰ ਮੁੜ ਬੰਦ ਕਰਨ ਦਾ ਫੈਸਲਾ ਲਿਆ ਗਿਆ ਹੈ। ਅੱਜ ਕੀਤੀ ਗਈ ਬੈਠਕ ਵਿੱਚ ਫ਼ੈਸਲਾ ਕੀਤਾ ਗਿਆ ਹੈ ਕਿ ਹਿਮਾਚਲ ਪ੍ਰਦੇਸ਼ ਵਿੱਚ 11 ਤੋਂ 22 ਅਗਸਤ ਤੱਕ ਸਕੂਲਾਂ ਨੂੰ ਵਿਦਿਆਰਥੀਆਂ ਲਈ ਬੰਦ ਰੱਖਣ ਦਾ ਫੈਸਲਾ ਲਿਆ ਹੈ। ਉੱਥੇ ਹੀ ਸਕੂਲ ਵਿੱਚ ਅਧਿਆਪਕ ਰੈਗੁਲਰ ਤੌਰ ਉੱਪਰ ਰੋਜ਼ਾਨਾ ਦੀ ਤਰ੍ਹਾਂ ਆਉਣਗੇ।

ਇਹ ਫੈਸਲਾ ਅੱਜ ਹਿਮਾਚਲ ਪ੍ਰਦੇਸ਼ ਮੰਤਰੀ ਮੰਡਲ ਦੀ ਬੈਠਕ ਵਿਚ ਮੁੱਖ ਮੰਤਰੀ ਜੈਰਾਮ ਠਾਕੁਰ ਦੀ ਪ੍ਰਧਾਨਗੀ ਵਿੱਚ ਆਯੋਜਿਤ ਕੀਤੀ ਗਈ ਬੈਠਕ ਵਿੱਚ ਵਿੱਚ ਲਿਆ ਗਿਆ ਹੈ ਅਤੇ ਇਸ ਤੋਂ ਇਲਾਵਾ ਕੋਰੋਨਾ ਵਾਇਰਸ ਦੀ ਰੋਕਥਾਮ ਲਈ ਕਈ ਵੱਡੇ ਫੈਸਲੇ ਲਏ ਗਏ ਹਨ। ਕਿਉਂਕਿ ਸੂਬੇ ਵਿਚ ਮੁੜ ਤੋਂ ਕਰੋਨਾ ਕੇਸਾਂ ਵਿੱਚ ਵਾਧਾ ਦਰਜ ਕੀਤਾ ਜਾ ਰਿਹਾ ਹੈ।

Check Also

ਪਤੀ ਵਲੋਂ ਹਨੀਮੂਨ ਤੇ ਪਤਨੀ ਨੂੰ ਇਹ ਲਬਜ਼ ਕਹਿਣਾ ਪਿਆ ਮਹਿੰਗਾ , ਹੁਣ ਦੇਣੇ ਪੈਣਗੇ 3 ਕਰੋੜ ਰੁਪਏ

ਆਈ ਤਾਜਾ ਵੱਡੀ ਖਬਰ  ਅਕਸਰ ਹੀ ਪਤੀ ਪਤਨੀ ਇੱਕ ਦੂਜੇ ਨੂੰ ਵੱਖੋ ਵੱਖਰੇ ਨਾਮਾਂ ਦੇ …