Breaking News

ਵਾਪਰਿਆ ਕਹਿਰ ਇੱਕੋ ਪ੍ਰੀਵਾਰ ਦੇ 2 ਬੱਚਿਆਂ ਸਮੇਤ 6 ਲੋਕਾਂ ਦੀ ਹੋਈ ਭਿਆਨਕ ਹਾਦਸੇ ਚ ਮੌਤ ,ਛਾਈ ਇਲਾਕੇ ਚ ਸੋਗ ਦੀ ਲਹਿਰ

ਆਈ ਤਾਜਾ ਵੱਡੀ ਖਬਰ

ਦੇਸ਼ ਭਰ ਵਿੱਚ ਆਏ ਦਿਨ ਬਹੁਤ ਸਾਰੀਆਂ ਦੁਰਘਟਨਾਵਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਜਿਸ ਵਿਚ ਲੱਖਾਂ ਲੋਕ ਆਪਣੀ ਜਾਨ ਗਵਾ ਦਿੰਦੇ ਹਨ। ਸੜਕ ਹਾਦਸਿਆਂ ਦੀ ਗਿਣਤੀ ਦਿਨੋਂ-ਦਿਨ ਵਧ ਰਹੀ ਹੈ ਜਿਸ ਤੇ ਚਲਦਿਆਂ ਲੋਕ ਅਸੁਰੱਖਿਅਤ ਮਹਿਸੂਸ ਕਰਦੇ ਹਨ। ਸੜਕ ਸੁਰੱਖਿਆ ਵਿਭਾਗ ਵੱਲੋਂ ਲੋਕਾਂ ਨੂੰ ਇੰਨਾ ਮੰਦਭਾਗੀਆਂ ਘਟਨਾਵਾਂ ਤੋਂ ਬਚਾਉਣ ਲਈ ਕਾਫ਼ੀ ਤਰਾਂ ਦੇ ਨਿਯਮ ਬਣਾਏ ਜਾਂਦੇ ਹਨ ਅਤੇ ਲੋਕਾਂ ਨੂੰ ਇਨ੍ਹਾਂ ਨਿਯਮਾਂ ਦੀ ਪਾਲਣਾ ਕਰਨ ਦੇ ਹੁਕਮ ਦਿੱਤੇ ਜਾਂਦੇ ਹਨ। ਸਰਕਾਰ ਦੁਆਰਾ ਬਣਾਏ ਗਏ ਇਨ੍ਹਾਂ ਨਿਯਮਾਂ ਦੀ ਲੋਕਾਂ ਵੱਲੋਂ ਪਾਲਣਾ ਵੀ ਕੀਤੀ ਜਾਂਦੀ ਹੈ ਪਰ ਕੁਝ ਅਜਿਹੇ ਲੋਕ ਵੀ ਹਨ ਜੋ ਇਸ ਮਾਮਲੇ ਵਿੱਚ ਅਣਗਹਿਲੀ ਵਰਤਦੇ ਹਨ ਅਤੇ ਆਪਣੇ ਨਾਲ-ਨਾਲ ਸਾਹਮਣੇ ਵਾਲੇ ਦਾ ਵੀ ਨੁਕਸਾਨ ਕਰਦੇ ਹਨ।

ਦੇਸ਼ ਭਰ ਵਿਚੋਂ ਵਾਹਨ ਚਾਲਕਾਂ ਦੀ ਅਣਗਹਿਲੀ ਨਾਲ ਵਾਪਰੀਆ ਦੁਰਘਟਨਾਵਾਂ ਹਰ ਰੋਜ਼ ਅਖਬਾਰ ਦੇ ਪੰਨਿਆਂ ਤੇ ਛਪਦੀਆਂ ਰਹਿੰਦੀਆਂ ਹਨ। ਉਤਰ ਪ੍ਰਦੇਸ਼ ਤੋਂ ਇਕ ਅਜਿਹੀ ਹੀ ਸੜਕ ਦੁਰਘਟਨਾ ਦੀ ਜਾਣਕਾਰੀ ਸਾਹਮਣੇ ਆਈ ਹੈ ਜਿੱਥੇ ਇੱਕੋ ਪਰਵਾਰ ਦੇ 6 ਮੈਂਬਰਾਂ ਦੀ ਮੌਤ ਹੋ ਗਈ ਹੈ। ਬਲਰਾਮਪੁਰ ਦੇ ਵਧੀਕ ਪੁਲਿਸ ਸੁਪਰਡੈਂਟ ਅਰਵਿੰਦ ਮਿਸ਼ਰਾ ਨੇ ਜਾਣਕਾਰੀ ਦਿੱਤੀ ਕਿ ਮਹਾਰਾਜਗੰਜ ਤਰਾਈ ਥਾਣਾ ਖੇਤਰ ਵਿਚ ਇਕ ਮੰਦਭਾਗੀ ਘਟਨਾ ਵਾਪਰੀ ਹੈ।

ਦੁਰਘਟਨਾ ਦਾ ਸ਼ਿਕਾਰ ਗੋਂਡਾ ਦੇ ਤਰਬਗੰਜ ਦਾ ਪਰਿਵਾਰ ਆਪਣੀ ਸਵਿਫਟ ਡਜਾਇਰ ਕਾਰ ਵਿਚ ਜਾ ਰਿਹਾ ਸੀ। ਸੜਕ ਤੇ ਇਕ ਬਾਈਕ ਸਵਾਰ ਨੂੰ ਬਚਾਉਣ ਦੀ ਕੋਸ਼ਿਸ਼ ਵਿਚ ਕਾਰ ਬੇਕਾਬੂ ਹੋ ਗਈ ਅਤੇ ਕਾਰ ਇਕ ਪਾਣੀ ਨਾਲ ਭਰੇ ਹੋਏ ਵਿੱਚ ਡਿੱਗ ਗਈ। ਮੌਕੇ ਤੇ ਪਹੁੰਚੇ ਪਿੰਡ ਵਾਸੀਆਂ ਵੱਲੋਂ ਸਾਰੇ ਪਰਿਵਾਰਕ ਮੈਂਬਰਾਂ ਨੂੰ ਟੋਏ ਵਿੱਚੋਂ ਬਾਹਰ ਬਾਹਰ ਕੱਢਿਆ ਗਿਆ ਅਤੇ ਪੁਲਿਸ ਨੂੰ ਇਸ ਘਟਨਾ ਬਾਰੇ ਜਾਣਕਾਰੀ ਦਿੱਤੀ ਗਈ। ਪੁਲਿਸ ਵੱਲੋਂ ਸਾਰੇ ਮੈਂਬਰਾਂ ਨੂੰ ਹਸਪਤਾਲ ਰੈਫਰ ਕੀਤਾ ਗਿਆ ਜਿੱਥੇ ਡਾਕਟਰਾਂ ਨੇ ਇਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ ਉਥੇ ਹੀ ਬਾਈਕ ਸਵਾਰ ਵਿਅਕਤੀ ਹਸਪਤਾਲ ਵਿਚ ਜ਼ੇਰੇ ਇਲਾਜ ਹੈ।

ਇਹ ਹਾਦਸਾ ਉੱਤਰ ਪ੍ਰਦੇਸ਼ ਦੇ ਨੈਸ਼ਨਲ ਹਾਈਵੇ ਤੇ ਸਵੇਰ ਨੂੰ ਸਾਢੇ ਸੱਤ ਵਜੇ ਵਾਪਰਿਆ। ਮਰਨ ਵਾਲੇ ਪਰਿਵਾਰਿਕ ਮੈਂਬਰਾਂ ਵਿਚ ਦੋ ਬੱਚੇ ਵੀ ਸ਼ਾਮਿਲ ਸਨ। ਇਸ ਦਰਦਨਾਕ ਹਾਦਸੇ ਨਾਲ ਪੂਰੇ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ ਹੈ।

Check Also

ਇਹ ਬਜ਼ੁਰਗ 110 ਸਾਲਾਂ ਦੀ ਉਮਰ ਚ ਖੁਦ ਕਰਦੇ ਆਪਣਾ ਸਾਰਾ ਕੰਮ , ਦਸਿਆ ਲੰਬੀ ਜਿੰਦਗੀ ਦਾ ਰਾਜ

ਆਈ ਤਾਜਾ ਵੱਡੀ ਖਬਰ  ਕਹਿੰਦੇ ਹਨ ਜਵਾਨੀ ਦੇ ਵਿੱਚ ਖਾਦੀਆਂ ਚੰਗੀਆਂ ਖੁਰਾਕਾਂ ਬੁੜਾਪੇ ਦੇ ਵਿੱਚ …