ਆਈ ਤਾਜ਼ਾ ਵੱਡੀ ਖਬਰ
ਦੇਸ਼ ਅੰਦਰ ਆਏ ਦਿਨ ਹੀ ਵਾਪਰਨ ਵਾਲੇ ਸੜਕ ਹਾਦਸਿਆਂ ਵਿੱਚ ਬਹੁਤ ਸਾਰੇ ਲੋਕਾਂ ਦੀ ਜਾਨ ਜਾਣ ਦੀਆਂ ਖ਼ਬਰਾਂ ਆਮ ਹੀ ਸਾਹਮਣੇ ਆ ਜਾਂਦੀਆਂ ਹਨ। ਸਰਕਾਰ ਵੱਲੋਂ ਜਿੱਥੇ ਵਾਹਨ ਚਾਲਕਾਂ ਨੂੰ ਵਾਹਨ ਚਲਾਉਂਦੇ ਸਮੇਂ ਲਾਗੂ ਕੀਤੇ ਗਏ ਨਿਯਮਾਂ ਦੀ ਪਾਲਣ ਕਰਨ ਦੀ ਅਪੀਲ ਕੀਤੀ ਜਾਂਦੀ ਹੈ। ਉੱਥੇ ਹੀ ਬਹੁਤ ਸਾਰੇ ਲੋਕਾਂ ਵੱਲੋਂ ਅਣਗਹਿਲੀ ਵਰਤ ਲਈ ਜਾਂਦੀ ਹੈ ਅਤੇ ਜਿਸ ਕਾਰਨ ਹਾਦਸੇ ਵਾਪਰ ਜਾਂਦੇ ਹਨ,ਤੇ ਵਾਪਰਨ ਵਾਲੇ ਹਾਦਸੇ ਵਿੱਚ ਬਹੁਤ ਸਾਰੇ ਪਰਵਾਰਾਂ ਦਾ ਜਾਨੀ ਮਾਲੀ ਨੁਕਸਾਨ ਹੋ ਜਾਂਦਾ ਹੈ। ਉਥੇ ਹੀ ਵਾਪਰਨ ਵਾਲੇ ਇਨ੍ਹਾਂ ਸੜਕ ਹਾਦਸਿਆਂ ਵਿੱਚ ਜਾਨ ਜਾਣ ਵਾਲੇ ਲੋਕਾਂ ਦੇ ਪਰਿਵਾਰਾਂ ਵਿੱਚ ਉਨ੍ਹਾਂ ਦੀ ਕਮੀ ਕਦੇ ਵੀ ਪੂਰੀ ਨਹੀਂ ਹੋ।
ਹੁਣ ਬੇਕਾਬੂ ਹੋਏ ਟਰੱਕ ਕਾਰਨ ਕਹਿਰ ਵਾਪਰਿਆ ਹੈ ਜਿਥੇ 6 ਲੋਕਾਂ ਦੀ ਮੌਤ ਹੋਣ ਨਾਲ ਕਈ ਲੋਕ ਜ਼ਖਮੀ ਹੋ ਗਏ ਹਨ, ਜਿੱਥੇ ਸੋਗ ਦੀ ਲਹਿਰ ਫੈਲ ਗਈ ਹੈ। ਜਿਸ ਬਾਰੇ ਹੁਣ ਤਾਜ਼ਾ ਵੱਡੀ ਖ਼ਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਉੱਤਰ ਪ੍ਰਦੇਸ਼ ਤੋਂ ਸਾਹਮਣੇ ਆਈ ਹੈ ਜਿੱਥੇ ਗਾਜ਼ੀਪੁਰ ਦੇ ਮੁਹੰਮਦਾਬਾਦ ਖੇਤਰ ਦੇ ਅਧੀਨ ਆਉਂਦੇ ਪਿੰਡ ਅਹਿਰੌਲੀ ਚਟੀ ਵਿਖੇ ਇਕ ਬੇਕਾਬੂ ਹੋਏ ਟਰੱਕ ਸੜਕ ਤੇ ਬਣੀਆ ਹੋਈਆ ਝੁੱਗੀ-ਝੌਂਪੜੀਆਂ ਵਿਚ ਜਾ ਵੱਜਾ। ਇਸ ਹਾਦਸੇ ਨਾਲ ਜਿੱਥੇ ਦੋ ਲੋਕਾਂ ਦੀ ਮੌਕੇ ਤੇ ਮੌਤ ਹੋ ਗਈ, ਉਥੇ ਹੀ ਚਾਰ ਲੋਕਾਂ ਨੂੰ ਗੰਭੀਰ ਹਾਲਤ ਵਿਚ ਹਸਪਤਾਲ ਲਿਜਾਇਆ ਗਿਆ ਜਿੱਥੇ ਜਾ ਕੇ ਉਨ੍ਹਾਂ ਦੀ ਵੀ ਮੌਤ ਹੋ ਗਈ।
ਇਸ ਤੋਂ ਇਲਾਵਾ ਕਈ ਲੋਕ ਗੰਭੀਰ ਰੂਪ ਵਿੱਚ ਜ਼ਖਮੀ ਵੀ ਹੋਏ ਹਨ। ਵਾਪਰੇ ਇਸ ਹਾਦਸੇ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ ਕਿ ਟਰੱਕ ਕਿਸ ਤਰ੍ਹਾਂ ਬੇਕਾਬੂ ਹੋ ਗਿਆ ਸੀ। ਇਸ ਘਟਨਾ ਕਰਕੇ ਲੋਕਾਂ ਵੱਲੋਂ ਟਰੱਕ ਚਾਲਕ ਦੇ ਖਿਲਾਫ ਕਾਰਵਾਈ ਕਰਨ ਅਤੇ ਪਰਿਵਾਰਾਂ ਨੂੰ ਮੁਆਵਜ਼ੇ ਦੀ ਮੰਗ ਕਰਦੇ ਹੋਏ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਸੜਕ ਉੱਤੇ ਰੱਖ ਕੇ ਆਵਾਜਾਈ ਨੂੰ ਪੂਰੀ ਤਰਾਂ ਬੰਦ ਕਰ ਦਿੱਤਾ ਗਿਆ ਸੀ।
ਉੱਥੇ ਹੀ ਐਨਐਚ-31 ਗਾਜੀਪੁਰ ਭੜੋਲੀ ਰੋਡ ਤੇ ਪੀੜਤ ਲੋਕਾਂ ਵੱਲੋਂ ਚੱਕਾ ਜਾਮ ਕਰਨ ਕਾਰਨ ਆਵਾਜਾਈ ਵਧੇਰੇ ਪ੍ਰਭਾਵਿਤ ਹੋਈ ਹੈ ਅਤੇ ਪੁਲਿਸ ਵੱਲੋਂ ਉਸ ਨੂੰ ਫਿਰ ਤੋਂ ਚਾਲੂ ਕਰਵਾਉਣ ਵਿੱਚ ਭਾਰੀ ਮੁਸ਼ਕਲਾਂ ਪੇਸ਼ ਆਈਆਂ ਹਨ। ਪੁਲਿਸ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਉਥੇ ਹੀ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਵੱਲੋਂ ਪੀੜਤ ਪਰਵਾਰਾਂ ਨਾਲ ਗਹਿਰੀ ਹਮਦਰਦੀ ਪ੍ਰਗਟ ਕੀਤੀ ਗਈ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …