ਆਈ ਤਾਜ਼ਾ ਵੱਡੀ ਖਬਰ
ਵਾਹਨ ਚਾਲਕਾਂ ਨੂੰ ਜਿੱਥੇ ਲਾਇਸੰਸ ਜਾਰੀ ਕਰਦੇ ਹੋਏ ਡਰਾਈਵਿੰਗ ਬਾਰੇ ਸਾਰੀਆਂ ਹਦਾਇਤਾਂ ਦੀ ਪਾਲਣਾ ਕਰਨੀ ਲਾਜ਼ਮੀ ਕੀਤੀ ਜਾਂਦੀ ਹੈ। ਉਥੇ ਹੀ ਵਾਹਨ ਚਾਲਕਾਂ ਨੂੰ ਹਰ ਇਕ ਤਰ੍ਹਾਂ ਦੀ ਜਾਣਕਾਰੀ ਵੀ ਮੁਹਇਆ ਕਰਵਾਈ ਜਾਂਦੀ ਹੈ। ਜਿਸ ਸਦਕਾ ਵਾਹਨ ਚਾਲਕਾਂ ਦੀ ਸੁਰੱਖਿਆ ਨੂੰ ਬਣਾਈ ਰੱਖਿਆ ਜਾ ਸਕੇ ਅਤੇ ਵਾਪਰਨ ਵਾਲੇ ਹਾਦਸਿਆਂ ਨੂੰ ਰੋਕਿਆ ਜਾ ਸਕੇ। ਉਥੇ ਹੀ ਲੋਕਾਂ ਵੱਲੋਂ ਜਦੋਂ ਵਾਹਨ ਚਲਾਉਂਦੇ ਸਮੇਂ ਡਰਾਈਵਿੰਗ ਸੰਬੰਧੀ ਲਾਗੂ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਨਹੀਂ ਕੀਤੀ ਜਾਂਦੀ। ਉਸ ਸਮੇਂ ਵਾਹਨ ਚਾਲਕ ਦੀ ਲਾਪ੍ਰਵਾਹੀ ਕਾਰਨ ਬਹੁਤ ਸਾਰੇ ਹਾਦਸੇ ਵਾਪਰ ਜਾਂਦੇ ਹਨ ਜਿਨ੍ਹਾਂ ਵਿੱਚ ਬਹੁਤ ਸਾਰੇ ਬੇਕਸੂਰ ਇਨਸਾਨ ਵੀ ਜਾਨੀ ਅਤੇ ਮਾਲੀ ਨੁਕਸਾਨ ਦਾ ਸ਼ਿਕਾਰ ਹੋ ਜਾਂਦੇ ਹਨ।
ਅਜਿਹੇ ਹਾਦਸਿਆਂ ਨੂੰ ਰੋਕਣ ਲਈ ਟ੍ਰੈਫਿਕ ਪੁਲਿਸ ਵੱਲੋਂ ਵੀ ਕਈ ਤਰ੍ਹਾਂ ਦੇ ਆਦੇਸ਼ ਜਾਰੀ ਕੀਤੇ ਜਾਂਦੇ ਹਨ। ਹੁਣ ਦੇਸ਼ ਅੰਦਰ ਇਥੇ ਕਹਿਰ ਵਾਪਰਿਆ ਹੈ ਜਿਥੇ ਪੰਜ ਜੀਆਂ ਦੀ ਇਕੱਠੀ ਹੋਈ ਦਰਦਨਾਕ ਮੌਤ ਕਾਰਨ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਗਾਜੀਆਬਾਦ ਤੋਂ ਸਾਹਮਣੇ ਆਈ ਹੈ। ਜਿਥੇ ਦਿੱਲੀ ਮੇਰਠ ਕੌਮੀ ਰਾਜ ਮਾਰਗ ਉੱਪਰ ਸੋਮਵਾਰ ਨੂੰ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਇਕ ਹੀ ਪਰਿਵਾਰ ਦੇ 5 ਜੀਆਂ ਦੀ ਮੌਤ ਹੋ ਗਈ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਇਕ ਹੀ ਪਰਿਵਾਰ ਦੇ ਸੱਤ ਮੈਂਬਰ ਹਰਿਦੁਆਰ ਤੋਂ ਹੋ ਕੇ ਵਾਪਸ ਆਪਣੇ ਘਰ ਥਾਣਾ ਇੰਦਰਾਪੁਰਮ ਦੇ ਖੇਤਰ ਦੇ ਮਕਨਪੁਰ ਜਾ ਰਹੇ ਸਨ।
ਉਸ ਸਮੇਂ ਹੀ ਰਾਤ ਦੇ 10 ਵਜੇ ਦੇ ਕਰੀਬ ਬੇਕਾਬੂ ਹੋਏ ਇੱਕ ਟਰੱਕ ਨੇ ਪਰਿਵਾਰਕ ਮੈਂਬਰਾਂ ਦੀ ਗੱਡੀ ਨੂੰ ਮਸੂਰੀ ਇਲਾਕੇ ਵਿੱਚ ਟੱਕਰ ਮਾਰ ਦਿੱਤੀ। ਟਰੱਕ ਤੇ ਗੱਡੀ ਦੀ ਇਹ ਟੱਕਰ ਇੰਨੀ ਜ਼ਿਆਦਾ ਭਿਆਨਕ ਸੀ ਕਿ ਇਸ ਹਾਦਸੇ ਵਿੱਚ ਗੱਡੀ ਵਿਚ ਸਵਾਰ ਸੱਤ ਸਵਾਰੀਆਂ ਗੰਭੀਰ ਰੂਪ ਵਿਚ ਜ਼ਖਮੀ ਹੋ ਗਈਆਂ। ਜਿਨ੍ਹਾਂ ਵਿੱਚ ਅਸ਼ੀਸ਼, ਸ਼ਿਲਪੀ, ਨਿਧੀ, ਪਰੀ, ਸੋਨੂੰ ,ਦੇਵ, ਤੇ ਇਕ ਬੱਚੇ ਸਮੇਤ ਸੱਤ ਜਣੇ ਮੌਜੂਦ ਸਨ। ਇਨ੍ਹਾਂ ਸਾਰੇ ਜ਼ਖ਼ਮੀਆਂ ਨੂੰ ਰਾਹਗੀਰਾਂ ਅਤੇ ਪੁਲਿਸ ਵੱਲੋਂ ਹਸਪਤਾਲ ਪਹੁੰਚਾਇਆ ਗਿਆ।
ਜਿੱਥੇ ਹਸਪਤਾਲ ਦੇ ਸਟਾਫ ਵੱਲੋਂ ਅਸ਼ੀਸ਼ 35 ਸਾਲਾ, ਸੋਨੂ 30 ਸਾਲਾ, ਸ਼ਿਲਪੀ 30, ਪਰੀ 11 ਸਾਲ, ਅਤੇ ਦੇਵ ਇਕ ਸਾਲ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ ਗਿਆ। ਉਥੇ ਹੀ ਬਾਕੀ ਜ਼ਖ਼ਮੀ ਜੇਰੇ ਇਲਾਜ ਹਨ। ਪੁਲਿਸ ਵੱਲੋਂ ਇਨ੍ਹਾਂ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਤੋਂ ਬਾਅਦ ਪਰਿਵਾਰਕ ਮੈਂਬਰਾਂ ਦੇ ਹਵਾਲੇ ਕੀਤਾ ਗਿਆ ਹੈ। ਇਕ ਹੀ ਪਰਿਵਾਰ ਦੇ 5 ਮੈਂਬਰਾਂ ਦੀ ਹੋਈ ਮੌਤ ਨਾਲ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ ਹੈ ਅਤੇ ਪੁਲਿਸ ਵੱਲੋਂ ਇਸ ਸਾਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …