ਆਈ ਤਾਜਾ ਵੱਡੀ ਖਬਰ
ਭਾਰਤ ਵਿਚ ਆਏ ਦਿਨ ਹੀ ਇਹੋ ਜਿਹੇ ਹਾਦਸੇ ਸਾਹਮਣੇ ਆਉਂਦੇ ਹਨ। ਜਿਨ੍ਹਾਂ ਦੇ ਬਾਰੇ ਸੁਣ ਕੇ ਹਰ ਇਨਸਾਨ ਦੇ ਰੌਂਗਟੇ ਖੜ੍ਹੇ ਹੋ ਜਾਂਦੇ ਹਨ। ਖ਼ੁਸ਼ੀਆਂ ਕਦੋਂ ਗਮ ਵਿੱਚ ਬਦਲ ਜਾਣ ਇਸਦਾ ਕੁਝ ਪਤਾ ਹੀ ਨਹੀਂ ਚਲਦਾ। ਇਨਸਾਨ ਦੀ ਜ਼ਿੰਦਗੀ ਵਿਚ ਕਿਸ ਮੋੜ ਤੇ ਕਦੋਂ , ਕੀ ਹਾਦਸਾ ਵਾਪਰ ਜਾਵੇ,ਇਸ ਬਾਰੇ ਤਾਂ ਰੱਬ ਹੀ ਜਾਣ ਸਕਦਾ ਹੈ। ਇਸ ਵਰ੍ਹੇ ਦੇ ਵਿੱਚ ਪਤਾ ਨਹੀਂ ਕਿੰਨੇ ਇਹੋ ਜਿਹੇ ਹਾਦਸੇ ਸਾਹਮਣੇ ਆਏ ਹਨ, ਜਿਸ ਵਿੱਚ ਅਣਗਿਣਤ ਲੋਕਾਂ ਦੀ ਜਾਨ ਚਲੀ ਜਾਂਦੀ ਹੈ। ਇਸ ਸਾਲ ਦੇ ਵਿੱਚ ਪਤਾ ਨਹੀਂ ਕਿੰਨੇ ਲੋਕ ਆਪਣੇ ਪਰਿਵਾਰ ਨੂੰ ਛੱਡ ਕੇ ਇਸ ਸੰਸਾਰ ਨੂੰ ਅਲਵਿਦਾ ਆਖ ਗਏ।
ਇਸ ਸਾਲ ਦੇ ਵਿੱਚ ਤਾਂ ਦੁਖਦਾਈ ਖਬਰਾਂ ਅੰਤ ਹੁੰਦਾ ਨਜ਼ਰ ਨਹੀਂ ਆ ਰਿਹਾ। ਦੇਸ਼ ਵਿਚ ਰੋਜ਼ਾਨਾ ਹੀ ਹੋਣ ਵਾਲੇ ਭਿਆਨਕ ਹਾਦਸਿਆਂ ਵਿਚ ਵਾਧਾ ਹੋ ਰਿਹਾ ਹੈ। ਵਿਆਹ ਵਿਚ ਪੈ ਗਏ ਕੀਰਨੇ ,ਜਿੱਥੇ ਅਚਾਨਕ ਚਾਰ ਲੋਕਾਂ ਦੀ ਮੌਤ ਹੋ ਗਈ ਹੈ।ਜਿੱਥੇ ਵਿਆਹ ਦੀਆਂ ਖ਼ੁਸ਼ੀਆਂ ਗਮੀ ਵਿੱਚ ਤਬਦੀਲ ਹੋ ਗਈਆਂ ਹਨ। ਇਹ ਸਮਾਂ ਜਿਸ ਨੇ ਸਭ ਨੂੰ ਗ਼ਮਗੀਨ ਕਰ ਕੇ ਰੱਖ ਦਿੱਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਉੱਤਰ ਪ੍ਰਦੇਸ਼ ਦੇ ਸੀਤਾਪੁਰ ਜ਼ਿਲੇ ਤੋਂ ਸਾਹਮਣੇ ਆਈ ਹੈ। ਜਿੱਥੇ ਕਮਲਪੁਰ ਖੇਤਰ ਦੇ ਹਨੂਮਾਨਪੁਰ ਪਿੰਡ ਵਿੱਚ ਇਕ ਵਿਆਹ ਸਮਾਗਮ ਦੌਰਾਨ ਕਰੰਟ ਲੱਗਣ ਨਾਲ ਚਾਰ ਲੋਕਾਂ ਦੀ ਮੌਤ ਹੋ ਗਈ।
ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਵਿਆਹ ਸਮਾਗਮ ਦੇ ਪੰਡਾਲ ਵਿੱਚ ਲੋਕ ਖਾਣਾ ਖਾ ਰਹੇ ਸਨ। ਉਸ ਸਮੇਂ ਹੀ ਮੌਸਮ ਖਰਾਬ ਹੋਣ ਕਾਰਨ ਅਚਾਨਕ ਆਈ ਹਨੇਰੀ ਨਾਲ ਪੰਡਾਲ ਉਖੜ ਕੇ ਬਿਜਲੀ ਦੀਆਂ ਤਾਰਾਂ ਨਾਲ ਟਕਰਾ ਗਿਆ। ਉੱਥੇ ਹੀ ਮੌਕੇ ਤੇ ਮੌਜੂਦ ਲੋਕਾਂ ਵੱਲੋਂ ਪੰਡਾਲ ਨੂੰ ਫੜਨ ਦੀ ਕੋਸ਼ਿਸ਼ ਕੀਤੀ ਗਈ ਤਾਂ ਉਸ ਸਮੇਂ ਇਨ੍ਹਾਂ ਵਿਅਕਤੀਆਂ ਨੂੰ ਤਾਰਾਂ ਨਾਲ ਟਕਰਾ ਜਾਣ ਕਾਰਨ ਕਰੰਟ ਲੱਗ ਗਿਆ। ਇਸ ਹਾਦਸੇ ਵਿਚ 8 ਲੋਕਾਂ ਨੂੰ ਗੰਭੀਰ ਜ਼ਖਮੀ ਹਾਲਤ ਵਿਚ ਸੀਤਾਪੁਰ ਹਸਪਤਾਲ ਵਿੱਚ ਇਲਾਜ ਵਾਸਤੇ ਲਿਜਾਇਆ ਗਿਆ। ਇਨ੍ਹਾਂ ਸਾਰੇ ਵਿਅਕਤੀਆਂ ਵਿੱਚੋਂ 4 ਲੋਕਾਂ ਨੂੰ ਹਸਪਤਾਲ ਦੇ ਡਾਕਟਰਾਂ ਵੱਲੋਂ ਮ੍ਰਿਤਕ ਘੋਸ਼ਿਤ ਕਰ ਦਿੱਤਾ ਗਿਆ।
ਪੁਲਿਸ ਅਧਿਕਾਰੀਆਂ ਵੱਲੋਂ ਇਨ੍ਹਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਵਾਰਸਾਂ ਦੇ ਹਵਾਲੇ ਕਰ ਦਿੱਤਾ ਗਿਆ। ਉੱਥੇ ਹੀ ਦੋ ਵਿਅਕਤੀਆਂ ਦੀ ਹਾਲਤ ਵਧੇਰੇ ਗੰਭੀਰ ਦੱਸੀ ਜਾ ਰਹੀ ਹੈ ਅਤੇ ਜੋ ਅਜੇ ਜੇਰੇ ਇਲਾਜ ਹਨ। ਵਿਆਹ ਸਮਾਗਮ ਵਿੱਚ ਵਾਪਰੀ ਇਸ ਘਟਨਾ ਨਾਲ ਵਿਆਹ ਦੀਆਂ ਖੁਸ਼ੀਆਂ ਗਮੀਆਂ ਵਿਚ ਤਬਦੀਲ ਹੋ ਗਈਆਂ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …