Breaking News

ਵਿਆਹ ਸਮਾਗਮਾਂ ਚ ਹੁਣ ਸਿਰਫ ਏਨੇ ਲੋਕ ਹੀ ਸ਼ਾਮਲ ਹੋ ਸਕਣਗੇ – ਏਥੇ ਹੋ ਗਿਆ ਹੁਣੇ ਹੁਣੇ ਐਲਾਨ

ਆਈ ਤਾਜ਼ਾ ਵੱਡੀ ਖਬਰ 

ਨਵੇਂ ਕਰੋਨਾ ਵਾਇਰਸ ਦੇ ਮਾਮਲਿਆਂ ਨੂੰ ਦੇਖਦੇ ਹੋਏ ਸੂਬਾ ਸਰਕਾਰ ਵੱਲੋਂ ਜਿਥੇ ਬਹੁਤ ਸਾਰੇ ਨਿਰਦੇਸ਼ ਜਾਰੀ ਕੀਤੇ ਹਨ। ਉਥੇ ਹੀ ਕੇਂਦਰ ਸਰਕਾਰ ਵੱਲੋਂ ਵੀ ਸਾਰੇ ਸੂਬਿਆਂ ਨੂੰ ਕਰੋਨਾ ਦੇ ਅਨੁਸਾਰ ਫ਼ੈਸਲੇ ਲੈਣ ਦੇ ਅਧਿਕਾਰ ਦਿੱਤੇ ਗਏ ਹਨ। ਜਿਸ ਨਾਲ ਲੋਕਾਂ ਨੂੰ ਸੁਰੱਖਿਅਤ ਰੱਖਿਆ ਜਾ ਸਕੇ ਅਤੇ ਕੇਸਾਂ ਦੇ ਵਾਧੇ ਨੂੰ ਰੋਕਿਆ ਜਾ ਸਕੇ। ਲੋਕਾਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਵੱਖ-ਵੱਖ ਸੂਬਾ ਸਰਕਾਰਾਂ ਵੱਲੋਂ ਬਹੁਤ ਸਾਰੇ ਸਖਤ ਆਦੇਸ਼ ਜਾਰੀ ਕੀਤੇ ਜਾ ਰਹੇ ਹਨ ਅਤੇ ਕਈ ਤਰ੍ਹਾਂ ਦੀਆਂ ਪਾਬੰਦੀਆਂ ਲਾਈਆਂ ਜਾ ਰਹੀਆਂ ਹਨ। ਦਿੱਲੀ ਵਿੱਚ ਜਿੱਥੇ ਕ੍ਰਿਸਮਸ ਅਤੇ ਨਵੇਂ ਸਾਲ ਤੇ ਹੋਣ ਵਾਲੇ ਜਸ਼ਨ ਤੇ ਰੋਕ ਲਗਾ ਦਿੱਤੀ ਗਈ ਹੈ।

ਉਥੇ ਹੀ ਮੱਧ ਪ੍ਰਦੇਸ਼ ਅਤੇ ਉੱਤਰ ਪ੍ਰਦੇਸ਼ ਵਿਚ ਵੀ ਸਰਕਾਰਾਂ ਵੱਲੋਂ ਰਾਤ ਦੇ ਸਮੇਂ ਕਰਫਿਊ ਲਗਾਏ ਜਾਣ ਦਾ ਐਲਾਨ ਕਰ ਦਿਤਾ ਗਿਆ ਹੈ। ਜਿੱਥੇ ਲੋਕਾਂ ਦੇ ਇਕੱਠ ਉਪਰ ਵੀ ਪਾਬੰਦੀ ਲਗਾ ਦਿੱਤੀ ਗਈ ਹੈ। ਹੁਣ ਵਿਆਹ ਸਮਾਗਮਾਂ ਵਿੱਚ ਸਿਰਫ ਇੰਨੇ ਲੋਕ ਸ਼ਾਮਲ ਹੋ ਸਕਣਗੇ ਉਥੇ ਇਹ ਐਲਾਨ ਹੋ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿਥੇ ਉੱਤਰ ਪ੍ਰਦੇਸ਼ ਦੇ ਵਿੱਚ ਕਰੋਨਾ ਦੇ ਮਾਮਲੇ ਸਾਹਮਣੇ ਆਉਣ ਤੇ ਸਰਕਾਰ ਵਲੋ ਰਾਤ ਦੇ ਸਮੇਂ ਰਾਤ 11 ਵਜੇ ਤੋਂ ਲੈ ਕੇ ਸਵੇਰੇ 5 ਵਜੇ ਤੱਕ ਕਰਫ਼ਿਊ ਲਗਾਏ ਜਾਣ ਦੇ ਆਦੇਸ਼ ਜਾਰੀ ਕਰ ਦਿੱਤੇ ਗਏ ਹਨ ਜਿਥੇ ਕਰਫ਼ਿਊ 25 ਦਸੰਬਰ ਤੋਂ ਸ਼ੁਰੂ ਹੋ ਜਾਵੇਗਾ।

ਲੋਕਾਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਯੂਪੀ ਸਰਕਾਰ ਵੱਲੋਂ ਸਮਾਜਿਕ ਇਕੱਠ ਅਤੇ ਹੋਣ ਵਾਲੇ ਵਿਆਹ ਸਮਾਗਮਾਂ ਵਿੱਚ ਜਿਥੇ ਲੋਕਾਂ ਨੂੰ ਕਰੋਨਾ ਸਬੰਧੀ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਗਈ ਹੈ। ਉਥੇ ਹੀ ਇਨ੍ਹਾਂ ਮੌਕਿਆਂ ਉਪਰ 200 ਲੋਕਾਂ ਨੂੰ ਸ਼ਾਮਲ ਹੋਣ ਦੀ ਇਜਾਜ਼ਤ ਹੋਵੇਗੀ। ਜਿਨ੍ਹਾਂ ਨੂੰ ਕਰੋਨਾ ਪਾਬੰਦੀਆਂ ਦਾ ਪਾਲਨ ਵੀ ਕਰਨਾ ਹੋਵੇਗਾ। ਭਾਰਤ ਦੇ ਵੱਖ ਵੱਖ ਸੂਬਿਆਂ ਵਿਚ ਕਈ ਨਵੇਂ ਵਾਰਿਸ ਦੇ ਕੇਸ ਸਾਹਮਣੇ ਆਉਣ ਦੇ ਨਾਲ ਪਾਬੰਦੀਆਂ ਵਿੱਚ ਵੀ ਸਖਤੀ ਕਰ ਦਿੱਤੀ ਗਈ ਹੈ।

ਯੋਗੀ ਸਰਕਾਰ ਵੱਲੋਂ ਜਿਥੇ ਕ੍ਰਿਸਮਸ ਅਤੇ ਨਵੇਂ ਸਾਲ ਦੇ ਮੌਕੇ ਤੇ ਹੋਣ ਵਾਲੇ ਲੋਕਾਂ ਦੇ ਇਕੱਠ ਨੂੰ ਦੇਖਦੇ ਹੋਏ ਚਿੰਤਾ ਵਿੱਚ ਫ਼ੈਸਲਾ ਕੀਤਾ ਗਿਆ ਹੈ। ਉਥੇ ਹੀ ਲੋਕਾਂ ਨੂੰ ਕਰੋਨਾ ਸਬੰਧੀ ਲਾਗੂ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨ ਦੇ ਨਿਰਦੇਸ਼ ਵੀ ਜਾਰੀ ਕੀਤੇ ਗਏ ਹਨ ਤਾਂ ਜੋ ਇਸ ਕਰੋਨਾ ਦੇ ਵਾਧੇ ਨੂੰ ਰੋਕਿਆ ਜਾ ਸਕੇ।

Check Also

ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ

ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …