ਆਈ ਤਾਜਾ ਵੱਡੀ ਖਬਰ
ਕੋਰੋਨਾ ਵਾਇਰਸ ਦਾ ਕਰਕੇ ਪੰਜਾਬ ਸਰਕਾਰ ਨੇ ਕਈ ਤਰਾਂ ਦੀਆਂ ਪਾਬੰਦੀਆਂ ਲਗਾਈਆਂ ਹੋਈਆਂ ਸਨ। ਪਰ ਹੁਣ ਹੋਲੀ ਹੋਲੀ ਇਹਨਾਂ ਪਾਬੰਦੀਆਂ ਨੂੰ ਹਟਾਇਆ ਜਾਂ ਘਟਾਇਆ ਜਾ ਰਿਹਾ ਹੈ। ਅਜਿਹੀਆਂ ਹੀ ਕਈ ਪਾਬੰਦੀਆਂ ਵਿਦੇਸ਼ਾਂ ਤੋਂ ਆਉਣ ਵਾਲਿਆਂ ਤੇ ਵੀ ਲਾਗੂ ਕੀਤੀਆਂ ਗਈਆਂ ਸਨ। ਜਿਹਨਾਂ ਦੇ ਬਾਰੇ ਵਿਚ ਹੁਣ ਇੱਕ ਵੱਡੀ ਖਬਰ ਆ ਰਹੀ ਹੈ।
ਕੋਰੋਨਾਵਾਇਰਸ ਕਾਲ ਦੌਰਾਨ ਵਿਦੇਸ਼ਾਂ ਤੋਂ ਪੰਜਾਬ ‘ਚ ਦਾਖਲ ਹੋਣ ਵਾਲਿਆਂ ਨੂੰ ਪੰਜਾਬ ਦੀ ਕੈਪਟਨ ਅਮਰਿੰਦਰ ਸਿੰਘ ਸਰਕਾਰਨ ਨੇ ਵੱਡੀ ਢਿੱਲ ਦਿੱਤੀ ਹੈ।ਪਾਬੰਦੀਆਂ ‘ਚ ਢਿੱਲ ਦਿੰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਨੇ ਬੁੱਧਵਾਰ ਨੂੰ ਐਲਾਨ ਕੀਤਾ ਹੈ ਕਿ 96 ਘੰਟੇ ਪੁਰਾਣੇ ਕੋਵਿਡ ਨੈਗੇਟਿਵ ਸਰਟੀਫਿਕੇਟ ਲੈ ਕੇ ਵਿਦੇਸ਼ਾਂ ਤੋਂ ਪੰਜਾਬ ਆਉਣ ਵਾਲੇ ਹੁਣ ਹੋਮ ਕੁਆਰੰਟੀਨ ਲਈ ਜਾ ਸਕਦੇ ਹਨ।
ਅੰਤਰਰਾਸ਼ਟਰੀ ਯਾਤਰੀ ਜੋ ਹਵਾਈ ਅੱਡੇ ‘ਤੇ ਪਹੁੰਚਣ’ ਤੇ ਭਾਰਤ ਸਰਕਾਰ ਦੇ ਨਵੇਂ ਨਿਰਦੇਸ਼ਾਂ ਦੇ ਨਿਯਮਾਂ ਮੁਤਾਬਿਕ ਆਪਣੇ ਆਪ ਨੂੰ ਟੈਸਟ ਕਰਵਾ ਰਹੇ ਹਨ ਵੀ ਹੋਮ ਕੁਆਰੰਟੀਨ ਹੋ ਸਕਦੇ ਹਨ ਜੇਕਰ ਉਹ ਨੈਗੇਟਿਵ ਟੈਸਟ ਕੀਤੇ ਜਾਂਦੇ ਹਨ।ਦੱਸਣਯੋਗ ਹੈ ਕਿ ਪੰਜਾਬ ਦੇਸ਼ ‘ਚ ਕੋਰੋਨਾ ਕੇਸਾਂ ਦੇ ਅਕੰੜਿਆਂ ਮੁਤਾਬਿਕ 17ਵੇਂ ਸਥਾਨ ਤੇ ਹੈ।
ਪੰਜਾਬ ‘ਚ ਕੋਰੋਨਾਵਾਇਰਸ ਦਾ ਕਹਿਰ ਫਿਰ ਤੋਂ ਵੱਧਦਾ ਜਾ ਰਿਹਾ ਹੈ।ਅੱਜ ਕੋਰੋਨਾਵਾਇਰਸ ਦੇ 2137 ਨਵੇਂ ਕੇਸ ਸਾਹਮਣੇ ਆਏ ਹਨ।ਸੂਬੇ ‘ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 69684 ਹੋ ਗਈ ਹੈ। ਅੱਜ ਕੋਰੋਨਾਵਾਇਰਸ ਨਾਲ 71 ਮੌਤਾਂ ਹੋਣ ਦੀ ਖ਼ਬਰ ਸਾਹਮਣੇ ਆਈ ਹੈ।ਸੂਬੇ ‘ਚ ਕੋਰੋਨਾ ਨਾਲ ਮਰਨ ਵਾਲਿਆ ਦੀ ਕੁੱਲ੍ਹ ਗਿਣਤੀ 2061 ਹੋ ਗਈ ਹੈ।
ਸੂਬੇ ‘ਚ ਕੁੱਲ 1269052 ਲੋਕਾਂ ਦੇ ਸੈਂਪਲ ਹੁਣ ਤੱਕ ਕੋਵਿਡ ਟੈਸਟ ਲਈ ਭੇਜੇ ਜਾ ਚੁੱਕੇ ਹਨ। ਜਿਸ ਵਿੱਚ 69684 ਮਰੀਜ਼ ਕੋਰੋਨਾਵਾਇਰਸ ਨਾਲ ਸੰਕਰਮਿਤ ਟੈਸਟ ਕੀਤੇ ਗਏ ਹਨ।ਜਦਕਿ 50558 ਲੋਕ ਸਿਹਤਯਾਬ ਹੋ ਚੁੱਕੇ ਹਨ। ਇਨ੍ਹਾਂ ‘ਚ 17065 ਲੋਕ ਐਕਟਿਵ ਮਰੀਜ਼ ਹਨ।
ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …