ਆਈ ਤਾਜਾ ਵੱਡੀ ਖਬਰ
ਕਰੋਨਾ ਦਾ ਪ੍ਰਭਾਵ ਬਹੁਤ ਸਾਰੇ ਖੇਤਰਾਂ ਉਪਰ ਪਿਆ ਹੈ। ਜਿੱਥੇ ਪਿਛਲੇ ਸਾਲ ਮਾਰਚ ਵਿੱਚ ਕੀਤੀ ਗਈ ਤਾਲਾਬੰਦੀ ਦੌਰਾਨ ਬਹੁਤ ਸਾਰੇ ਕੰਮਕਾਜ ਠੱਪ ਹੋ ਗਏ ਸਨ ,ਉਥੇ ਹੀ ਕਰੋਨਾ ਦੇ ਵਾਧੇ ਨੂੰ ਰੋਕਣ ਲਈ ਹਵਾਈ ਉਡਾਨਾਂ ਨੂੰ ਬੰਦ ਕਰ ਦਿੱਤਾ ਗਿਆ ਸੀ। ਜਿੱਥੇ ਮਾਰਚ ਤੋਂ ਅੰਤਰਰਾਸ਼ਟਰੀ ਉਡਾਨਾਂ ਨੂੰ ਬੰਦ ਕੀਤਾ ਗਿਆ ਉੱਥੇ ਹੀ ਕੁੱਝ ਸਮਝੌਤਿਆਂ ਤਹਿਤ ਸੀਮਤ ਉਡਾਣਾਂ ਨੂੰ ਸ਼ੁਰੂ ਕੀਤਾ ਗਿਆ ਸੀ ਤਾਂ ਜੋ ਜ਼ਰੂਰੀ ਹਲਾਤਾਂ ਵਿਚ ਮੁਸਾਫਰਾਂ ਨੂੰ ਉਨ੍ਹਾਂ ਦੀ ਮੰਜ਼ਲ ਤਕ ਪਹੁੰਚਾਇਆ ਜਾ ਸਕੇ। ਕੀਤੀ ਗਈ ਤਾਲਾਬੰਦੀ ਦੌਰਾਨ ਬਹੁਤ ਸਾਰੇ ਯਾਤਰੀ ਵਿਦੇਸ਼ਾਂ ਵਿੱਚ ਹੀ ਫਸ ਗਏ ਸਨ। ਉਥੇ ਹੀ ਸਰਕਾਰਾਂ ਵੱਲੋਂ ਇਨ੍ਹਾਂ ਯਾਤਰੀਆਂ ਲਈ ਕਈ ਐਲਾਨ ਵੀ ਕੀਤੇ ਗਏ। ਜਿਸ ਸਦਕਾ ਉਨ੍ਹਾਂ ਨੂੰ ਪੇਸ਼ ਆਉਣ ਵਾਲੀਆਂ ਮੁਸ਼ਕਿਲਾਂ ਨੂੰ ਦੂਰ ਕੀਤਾ ਜਾ ਸਕੇ।
ਵਿਦੇਸ਼ਾਂ ਨੂੰ ਜਾਣ ਵਾਲੇ ਵਿਦਿਆਰਥੀਆਂ ਲਈ ਇੱਕ ਵੱਡੀ ਖਬਰ ਸਾਹਮਣੇ ਆਈ ਹੈ ਜਿਸ ਦਾ ਐਲਾਨ ਹੋ ਗਿਆ ਹੈ। ਕਰੋਨਾ ਦੇ ਕਾਰਨ ਜਿੱਥੇ ਅੰਤਰਰਾਸ਼ਟਰੀ ਉਡਾਨਾਂ ਨੂੰ ਬੰਦ ਕੀਤਾ ਗਿਆ ਹੈ ਉਥੇ ਹੀ ਵਿਦੇਸ਼ ਮੰਤਰਾਲੇ ਵਲੋਂ ਉਨ੍ਹਾਂ ਭਾਰਤੀ ਵਿਦਿਆਰਥੀਆਂ ਦੀ ਮਦਦ ਲਈ ਐਲਾਨ ਕੀਤਾ ਗਿਆ ਹੈ, ਜੋ ਭਾਰਤ ਵਿੱਚ ਆ ਕੇ ਫਸ ਗਏ ਹਨ। ਇਹ ਸਭ ਕਰੋਨਾ ਪਾਬੰਦੀਆਂ ਕਾਰਨ ਹੋਇਆ ਹੈ, ਕਿਉਂਕਿ ਬਹੁਤ ਸਾਰੇ ਦੇਸ਼ਾਂ ਨੇ ਭਾਰਤ ਵਿੱਚ ਕਰੋਨਾ ਦੀ ਦੂਜੀ ਲਹਿਰ ਨੂੰ ਦੇਖਦੇ ਹੋਏ ਭਾਰਤ ਤੋਂ ਆਉਣ ਜਾਣ ਵਾਲੀਆਂ ਉਡਾਣਾਂ ਉਪਰ ਅਣਮਿਥੇ ਸਮੇਂ ਲਈ ਰੋਕ ਲਗਾ ਦਿੱਤੀ ਗਈ ਸੀ।
ਇਸ ਲਈ ਵਿਦੇਸ਼ ਮੰਤਰਾਲੇ ਵੱਲੋਂ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ ਗਈ ਹੈ ਕਿ ਵਿਦੇਸ਼ਾਂ ਵਿਚ ਪੜ੍ਹਨ ਵਾਲੇ ਬੱਚੇ ਜੋ ਭਾਰਤ ਵਿੱਚ ਕਰੋਨਾ ਕਾਰਨ ਫਸੇ ਹੋਏ ਹਨ ਉਹ OIA-II ਡਵੀਜ਼ਨ ਨਾਲ ਸੰਪਰਕ ਕਰ ਸਕਦੇ ਹਨ। ਇਹ ਸਾਰੇ ਵਿਦਿਆਰਥੀ ਆਪਣੀ ਈਮੇਲ ਆਈ ਡੀ ਅਤੇ ਮੋਬਾਇਲ ਨੰਬਰ OIA-II ਡਵੀਜ਼ਨ ਈਮੇਲ ਭੇਜ ਸਕਦੇ ਹਨ ਜਾਂ ਇਸ ਦੇ ਨਾਲ ਹੀ ਦੋ ਈਮੇਲ ਆਈ ਡੀ ਵੀ ਜਾਰੀ ਕੀਤੀ ਗਈ ਹੈ।
ਵਿਦੇਸ਼ ਮੰਤਰਾਲੇ ਦੇ ਬੁਲਾਰੇ ਬਾਗਚੀ ਨੇ ਕਿਹਾ ਹੈ ਕਿ ਉਨ੍ਹਾਂ ਵਿਦਿਆਰਥੀਆਂ ਲਈ ਦੋ ਈਮੇਲ ਆਈ ਡੀ ਸਾਂਝੀਆਂ ਕੀਤੀਆਂ ਗਈਆਂ ਹਨ ,ਜੋ ਕੋਰੋਨਾ ਕਾਰਨ ਵਿਦੇਸ਼ ਨਾ ਜਾਣ ਵਰਗੀਆਂ ਸਮੱਸਿਆਵਾਂ ਦਾ ਸਾਹਮਣਾ ਕਰ ਰਹੇ ਹਨ। ਜੋ ਵਿਦੇਸ਼ਾਂ ਵਿਚ ਪੜ੍ਹਨ ਵਾਲੇ ਭਾਰਤੀ ਵਿਦਿਆਰਥੀ ਹਨ ਅਤੇ ਕਰੋਨਾ ਕਾਰਨ ਲੱਗੀਆਂ ਪਾਬੰਦੀਆਂ ਦੇ ਕਾਰਨ ਭਾਰਤ ਵਿੱਚ ਫਸ ਗਏ ਹਨ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …