ਆਈ ਤਾਜਾ ਵੱਡੀ ਖਬਰ
ਪੰਜਾਬ ਦੇ ਬਹੁਤ ਸਾਰੇ ਨੌਜਵਾਨਾਂ ਵੱਲੋਂ ਵਿਦੇਸ਼ਾਂ ਦਾ ਰੁੱਖ ਕੀਤਾ ਜਾਂਦਾ ਹੈ। ਜਿੱਥੇ ਜਾ ਕੇ ਉਹ ਨੌਜਵਾਨ ਪੀੜ੍ਹੀ ਆਪਣੇ ਅਤੇ ਆਪਣੇ ਪਰਿਵਾਰ ਦੇ ਸੁਪਨਿਆਂ ਨੂੰ ਸਾਕਾਰ ਕਰ ਸਕੇ। ਬਹੁਤ ਸਾਰੇ ਲੋਕ ਆਪਣੇ ਘਰ ਦੀਆਂ ਤੰਗੀਆਂ-ਤੁਰਸ਼ੀਆਂ ਤੋਂ ਤੰਗ ਆ ਕੇ ਵਿਦੇਸ਼ ਦਾ ਰੁੱਖ ਕਰਦੇ ਹਨ ਅਤੇ ਕੁਝ ਲੋਕਾਂ ਨੂੰ ਵਿਦੇਸ਼ਾਂ ਦੀ ਖੂਬਸੂਰਤੀ ਆਪਣੇ ਵੱਲ ਆਕਰਸ਼ਿਤ ਕਰ ਲੈਂਦੀ ਹੈ। ਇਹਨਾਂ ਪੰਜਾਬੀ ਨੌਜਵਾਨਾਂ ਵੱਲੋਂ ਵਿਦੇਸ਼ਾਂ ਦੀ ਧਰਤੀ ਉਪਰ ਜਾ ਕੇ ਸਖਤ ਮਿਹਨਤ ਕਰ ਕੇ ਆਪਣੇ ਸੁਪਨਿਆਂ ਨੂੰ ਸਾਕਾਰ ਕੀਤਾ ਜਾਂਦਾ ਹੈ। ਜਿੱਥੇ ਪੰਜਾਬ ਵਸਦੇ ਇਨ੍ਹਾਂ ਦੇ ਪਰਿਵਾਰਾਂ ਵੱਲੋਂ ਇਨ੍ਹਾਂ ਦੀ ਸੁੱਖ ਸ਼ਾਂਤੀ ਲਈ ਅਰਦਾਸ ਕੀਤੀ ਜਾਂਦੀ ਹੈ ਉੱਥੇ ਹੀ ਇਨ੍ਹਾਂ ਨੌਜਵਾਨਾਂ ਦੇ ਘਰ ਪਰਤਣ ਤੋਂ ਪਹਿਲਾਂ ਇਹਨਾਂ ਬਾਰੇ ਮੰਦਭਾਗੀ ਖਬਰ ਪਹੁੰਚ ਜਾਂਦੀ ਹੈ।
ਹੁਣ ਵਿਦੇਸ਼ ਵਿਚ ਹੱਸਦਿਆਂ-ਖੇਡਦਿਆਂ ਪੰਜਾਬੀ ਨੌਜਵਾਨ ਦੀ ਹੋਈ ਮੌਤ ਨਾਲ ਪੰਜਾਬ ਤੱਕ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਕਾਹਨੂੰਵਾਲ ਦੇ ਅਧੀਨ ਆਉਂਦੇ ਪਿੰਡ ਕੋਟ ਖਾਨ ਮੁਹੰਮਦ ਤੋਂ ਸਾਹਮਣੇ ਆਈ ਹੈ। ਜਿੱਥੇ ਇਸ ਪਿੰਡ ਦੇ ਨੌਜਵਾਨ ਦੀ ਵਿਦੇਸ਼ ਵਿੱਚ ਮੌਤ ਹੋ ਗਈ ਹੈ। ਦੱਸਿਆ ਗਿਆ ਹੈ ਕਿ ਇਸ ਪਿੰਡ ਦਾ ਨੌਜਵਾਨ 2018 ਵਿੱਚ ਰੁਜ਼ਗਾਰ ਦੀ ਖਾਤਰ ਸਾਈਪ੍ਰਸ ਗਿਆ ਸੀ। ਇਹ ਨੌਜਵਾਨ 30 ਸਾਲਾ ਮਨਦੀਪ ਸਿੰਘ ਪੁੱਤਰ ਰਮੇਸ਼ ਸਿੰਘ ਸਾਈਪ੍ਰਸ ਵਿਚ ਸਮੁੰਦਰ ਵਿੱਚ ਨਹਾਉਣ ਲਈ ਗਿਆ ਸੀ।
ਉਸ ਸਮੇਂ ਇਸ ਦੇ ਸਾਥੀ ਵੀ ਇਸ ਦੇ ਨਾਲ ਮੌਜੂਦ ਸਨ। ਉਸ ਸਮੇਂ ਹੀ ਸ਼ੁੱਕਰਵਾਰ ਨੂੰ ਬੀਚ ਤੇ ਨਹਾਉਂਦੇ ਸਮੇਂ ਇਸ ਨੌਜਵਾਨ ਦੀ ਪਾਣੀ ਵਿੱਚ ਡੁੱਬਣ ਕਾਰਨ ਮੌਤ ਹੋ ਗਈ। ਇਹ ਮ੍ਰਿਤਕ ਨੌਜਵਾਨ ਸ਼ਾਦੀਸ਼ੁਦਾ ਸੀ ਅਤੇ ਆਪਣੇ ਪਿੱਛੇ ਪਰਵਾਰ ਵਿੱਚ ਆਪਣੀ ਪਤਨੀ ਅਤੇ ਇੱਕ ਤਿੰਨ ਸਾਲਾਂ ਦੀ ਧੀ ਨੂੰ ਛੱਡ ਗਿਆ ਹੈ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਵੱਲੋਂ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਤੋਂ ਉਨ੍ਹਾਂ ਦੇ ਪੁੱਤਰ ਦੀ ਮ੍ਰਿਤਕ ਦੇਹ ਨੂੰ ਪੰਜਾਬ ਵਾਪਸ ਲਿਆਉਣ ਦੀ ਮੰਗ ਕੀਤੀ ਗਈ ਹੈ।
ਤਾਂ ਜੋ ਇਸ ਨੌਜਵਾਨ ਦਾ ਪਰਿਵਾਰਕ ਮੈਂਬਰਾਂ ਵੱਲੋਂ ਆਖਰੀ ਵਾਰ ਮੂੰਹ ਦੇਖਿਆ ਜਾ ਸਕੇ। ਇਸ ਨੌਜਵਾਨ ਦੀ ਮੌਤ ਦੀ ਖਬਰ ਨਾਲ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ ਹੈ। ਉਥੇ ਹੀ ਮ੍ਰਿਤਕ ਨੌਜਵਾਨ ਦੇ ਨਾਲ ਗਏ ਉਸ ਦੇ ਦੋਸਤਾਂ ਵੱਲੋਂ ਦੱਸਿਆ ਗਿਆ ਹੈ ਕਿ ਉਸ ਨੂੰ ਨਹਾਉਂਦੇ ਸਮੇਂ ਅਚਾਨਕ ਹੀ ਦੌਰਾ ਪਿਆ ਸੀ ਜਿਸ ਕਾਰਨ ਉਹ ਪਾਣੀ ਵਿੱਚ ਡੁੱਬ ਗਿਆ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …