ਆਈ ਤਾਜ਼ਾ ਵੱਡੀ ਖਬਰ
ਪੰਜਾਬ ਵਿੱਚ ਜਿਥੇ ਵਿਦੇਸ਼ਾਂ ਦੀ ਧਰਤੀ ਤੇ ਜਾਣ ਵਾਲੇ ਨੌਜਵਾਨਾਂ ਦੀ ਦਰ ਵਿੱਚ ਵਾਧਾ ਹੋਇਆ ਹੈ। ਉਥੇ ਹੀ ਇਹ ਵੀ ਵੇਖਿਆ ਜਾ ਰਿਹਾ ਹੈ ਕਿ ਪੰਜਾਬ ਵਿੱਚ ਬੇਰੁਜਗਾਰੀ ਦੇ ਚਲਦੇ ਹੋਏ ਵੀ ਮਜਬੂਰੀ ਵੱਸ ਨੌਜਵਾਨਾਂ ਵੱਲੋਂ ਇਹ ਕਦਮ ਚੁੱਕੇ ਜਾ ਰਹੇ ਹਨ। ਵਿਦੇਸ਼ਾਂ ਦੀ ਧਰਤੀ ਤੇ ਜਾ ਕੇ ਜਿਥੇ ਇਨ੍ਹਾਂ ਪੰਜਾਬੀ ਨੌਜਵਾਨਾਂ ਵੱਲੋਂ ਦਿਨ-ਰਾਤ ਇਕ ਕਰਕੇ ਮਿਹਨਤ ਕੀਤੀ ਜਾਂਦੀ ਹੈ ਅਤੇ ਬਹੁਤ ਸਾਰੀਆਂ ਔਕੜਾਂ ਦਾ ਸਾਹਮਣਾ ਕੀਤਾ ਜਾਦਾ ਹੈ। ਉਥੇ ਹੀ ਪੰਜਾਬ ਅਤੇ ਆਪਣੇ ਪਰਿਵਾਰ ਦੀਆਂ ਖੁਸ਼ੀਆਂ ਨੂੰ ਧਿਆਨ ਵਿੱਚ ਰੱਖਦੇ ਹੋਏ ਇਨ੍ਹਾਂ ਪ੍ਰਵਾਸੀਆਂ ਵੱਲੋਂ ਭਾਰੀ ਮਿਹਨਤ ਮੁਸ਼ੱਕਤ ਤੋਂ ਬਾਅਦ ਸਫਲਤਾ ਹਾਸਲ ਕੀਤੀ ਜਾਂਦੀ ਹੈ। ਅਜਿਹੇ ਨੌਜਵਾਨਾਂ ਨਾਲ ਵਾਪਰਨ ਵਾਲੀਆਂ ਦੁਖਦਾਈ ਘਟਨਾਵਾਂ ਲੋਕਾਂ ਨੂੰ ਝੰਜੋੜ ਕੇ ਰੱਖ ਦਿੰਦੀਆਂ ਹਨ। ਹੁਣ ਇੱਥੇ ਵਿਦੇਸ਼ ਵਿੱਚ 22 ਸਾਲਾ ਪੰਜਾਬੀ ਮੁੰਡੇ ਦੀ ਸ਼ੱਕੀ ਹਲਾਤਾਂ ਵਿੱਚ ਹੋਈ ਮੌਤ ਲੈ ਲੈ ਕੇ ਪਰਵਾਰ ਵੱਲੋਂ ਇਹ ਮੰਗ ਕੀਤੀ ਜਾ ਰਹੀ ਹੈ।
ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਦੁਖਦਾਈ ਸਮਾਚਾਰ ਬਟਾਲਾ ਦੇ ਅਧੀਨ ਆਉਂਦੇ ਪਿੰਡ ਉਗਰੇਵਾਲ ਤੋਂ ਸਾਹਮਣੇ ਆਇਆ ਹੈ, ਜਿੱਥੇ ਇਸ ਪਿੰਡ ਦੇ ਇਕ 22 ਸਾਲਾ ਨੌਜਵਾਨ ਦੀ ਦੁਬਈ ਵਿਚ ਮੌਤ ਹੋ ਗਈ ਹੈ। ਜਿਸ ਬਾਰੇ ਜਾਣਕਾਰੀ ਦਿੰਦੇ ਹੋਏ ਪਰਿਵਾਰਕ ਮੈਂਬਰਾਂ ਵੱਲੋਂ ਦੱਸਿਆ ਗਿਆ ਹੈ ਕਿ ਉਨ੍ਹਾਂ ਦਾ ਪੁੱਤਰ 22 ਸਾਲਾ ਸੁਖਬੀਰ ਸਿੰਘ ਪੁੱਤਰ ਬਿਕਰਮਜੀਤ ਸਿੰਘ, ਜੋ ਰੋਜ਼ੀ-ਰੋਟੀ ਦੀ ਭਾਲ ਲਈ ਦੁਬਈ ਗਿਆ ਸੀ ਉੱਥੇ ਹੀ ਉਸ ਦੀ ਹੋਈ ਮੌਤ ਨੇ ਪਰਿਵਾਰ ਨੂੰ ਝੰਜੋੜ ਕੇ ਰੱਖ ਦਿੱਤਾ ਹੈ।
ਜਿੱਥੇ ਉਨ੍ਹਾਂ ਦੇ ਪੁੱਤਰ ਦੀ ਹੋਈ ਮੌਤ ਦੀ ਜਾਣਕਾਰੀ ਉਨ੍ਹਾਂ ਦੇ ਇੱਕ ਰਿਸ਼ਤੇਦਾਰ ਵੱਲੋਂ ਦਿੱਤੀ ਗਈ ਸੀ ਕਿ ਸੁਖਬੀਰ ਸਿੰਘ ਦਾ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ ਹੈ। ਪਰਿਵਾਰਕ ਮੈਂਬਰਾਂ ਵੱਲੋਂ ਜਦੋਂ ਸੁਖਬੀਰ ਸਿੰਘ ਦੀ ਮੌਤ ਬਾਰੇ ਜਾਣਕਾਰੀ ਹਾਸਲ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਇਕ ਲੜਕੇ ਵੱਲੋਂ ਦੱਸਿਆ ਗਿਆ ਕਿ ਸੁਖਬੀਰ ਸਿੰਘ ਦੀ ਦਸ ਦਿਨ ਪਹਿਲਾਂ ਹੀ ਮੌਤ ਹੋ ਗਈ ਸੀ ਤੇ ਜਿਸ ਦੀ ਲਾਸ਼ ਪੁਲਿਸ ਨੂੰ ਸਮੁੰਦਰ ਦੇ ਕੰਢੇ ਤੋਂ ਬਰਾਮਦ ਹੋਈ ਸੀ। ਜੋ ਪੁਲਿਸ ਵੱਲੋਂ ਦੁਬਈ ਦੇ ਪੁਲਸ ਸਟੇਸ਼ਨ ਨੰਬਰ 10 ਇੰਡਸਟਰੀਅਲ ਏਰੀਆ ਵਿਚ ਰੱਖੀ ਗਈ ਹੈ।
ਭੇਦ-ਭਰੇ ਹਲਾਤਾ ਵਿੱਚ ਪੁੱਤਰ ਦੀ ਮੌਤ ਦੀ ਖਬਰ ਨੂੰ ਸੁਣਦੇ ਹੀ ਪਰਿਵਾਰ ਵੱਲੋਂ ਜਿੱਥੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਅਤੇ ਉਘੇ ਸਮਾਜ ਸੇਵੀ ਡਾਕਟਰ ਉਬਰਾਏ ਨੂੰ ਬੇਨਤੀ ਕੀਤੀ ਗਈ ਹੈ ਕਿ ਉਨ੍ਹਾਂ ਦੇ ਪੁੱਤਰ ਦੀ ਹੋਈ ਮੌਤ ਦੀ ਜਾਂਚ ਕਰਵਾਈ ਜਾਵੇ ਤਾਂ ਜੋ ਪੀੜਤ ਪਰਿਵਾਰ ਨੂੰ ਇਨਸਾਫ਼ ਮਿਲ ਸਕੇ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …