ਆਈ ਤਾਜਾ ਵੱਡੀ ਖਬਰ
ਕਰੋਨਾ ਦੇ ਵਧ ਰਹੇ ਕੇਸਾਂ ਨੂੰ ਦੇਖਦੇ ਹੋਏ ਫਿਰ ਤੋਂ ਸਾਰੀ ਦੁਨੀਆਂ ਡਰ ਦੇ ਸਾਏ ਹੇਠ ਜੀਅ ਰਹੀ ਹੈ। ਚੀਨ ਤੋਂ ਸ਼ੁਰੂ ਹੋਈ ਇਸ ਕਰੋਨਾ ਨੇ ਸਾਰੀ ਦੁਨੀਆਂ ਨੂੰ ਆਪਣੀ ਲਪੇਟ ਵਿੱਚ ਲਿਆ ਹੋਇਆ ਹੈ। ਕੋਈ ਵੀ ਦੇਸ਼ ਇਸ ਕਰੋਨਾ ਦੇ ਪ੍ਰਭਾਵ ਤੋਂ ਨਹੀਂ ਬਚ ਸਕਿਆ। ਦੁਨੀਆ ਦਾ ਸਭ ਤੋਂ ਸ਼ਕਤੀਸ਼ਾਲੀ ਦੇਸ਼ ਅਮਰੀਕਾ ਇਸ ਕਰੋਨਾ ਨਾਲ ਸਭ ਤੋਂ ਜ਼ਿਆਦਾ ਪ੍ਰਭਾਵਤ ਹੋਣ ਵਾਲਾ ਦੇਸ਼ ਹੈ। ਜਿੱਥੇ ਸਭ ਤੋਂ ਜ਼ਿਆਦਾ ਵੈਕਸੀਨੇਸ਼ਨ ਕੀਤੇ ਜਾਣ ਦੇ ਬਾਵਜੂਦ ਵੀ ਕਰੋਨਾ ਕੇਸਾਂ ਦੀ ਗਿਣਤੀ ਵਿੱਚ ਵਾਧਾ ਹੋ ਰਿਹਾ ਹੈ।
ਭਾਰਤ ਦੇ ਵਿੱਚ ਵੀ ਮਹਾਰਾਸ਼ਟਰ ਸਭ ਤੋਂ ਵੱਧ ਪ੍ਰਭਾਵਿਤ ਹੋਣ ਵਾਲਾ ਸੂਬਾ ਹੈ। ਪੰਜਾਬ ਦੇ ਵਿਚ ਵੀ ਲਗਾਤਾਰ ਕਰੋਨਾ ਕੇਸਾਂ ਦੀ ਗਿਣਤੀ ਵਧ ਰਹੀ ਹੈ। ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਉੱਚ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਕਈ ਤਰ੍ਹਾਂ ਦੀਆਂ ਪਾਬੰਦੀਆਂ ਲਾਗੂ ਕੀਤੀਆਂ ਗਈਆਂ ਹਨ। ਜਿੱਥੇ ਬੱਚਿਆਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਵਿੱਦਿਅਕ ਅਦਾਰੇ ਬੰਦ ਕੀਤੇ ਗਏ ਹਨ ਉਥੇ ਹੀ ਵੱਧ ਪ੍ਰਭਾਵਿਤ ਹੋਣ ਵਾਲੇ ਜਿਲਿਆਂ ਵਿਚ ਰਾਤ ਦਾ ਕਰਫਿਊ ਵੀ ਲਾਗੂ ਕੀਤਾ ਗਿਆ ਹੈ। ਵੀਕੈਂਡ ਲਾਕਡਾਊਨ ਬਾਰੇ ਹੁਣ ਏਥੇ ਹੋ ਗਿਆ ਹੈ ਵੱਡਾ ਐਲਾਨ।
ਜਿਸ ਬਾਰੇ ਤਾਜ਼ਾ ਖਬਰ ਸਾਹਮਣੇ ਆਈ ਹੈ। ਸਰਕਾਰ ਵੱਲੋਂ ਜਿਥੇ ਹਫਤਾਵਾਰੀ ਤਾਲਾਬੰਦੀ ਕੀਤੇ ਜਾਣ ਦਾ ਆਖਿਆ ਗਿਆ ਸੀ ਉਥੇ ਹੀ ਅੱਜ ਹਫ਼ਤਾਵਾਰੀ ਤਾਲਾਬੰਦੀ ਨੂੰ ਨਾ ਕੀਤੇ ਜਾਣ ਦਾ ਐਲਾਨ ਚੰਡੀਗੜ੍ਹ ਦੇ ਪ੍ਰਸ਼ਾਸਕ ਬੀਪੀ ਸਿੰਘ ਬਦਨੌਰ ਵੱਲੋਂ ਕੀਤਾ ਗਿਆ ਹੈ। ਅੱਜ ਕੀਤੀ ਗਈ ਮੀਟਿੰਗ ਵਿੱਚ ਕਰੋਨਾ ਸਥਿਤੀ ਉਪਰ ਗੱਲਬਾਤ ਕਰਨ ਦੌਰਾਨ ਉਨ੍ਹਾਂ ਵੱਲੋਂ ਤਾਲਾਬੰਦੀ ਨਾ ਕਰਨ ਦਾ ਐਲਾਨ ਕੀਤਾ ਗਿਆ। ਕੇਂਦਰ ਸਰਕਾਰ ਵੱਲੋਂ ਸੂਬਾ ਸਰਕਾਰਾਂ ਨੂੰ ਤਾਲਾਬੰਦੀ ਕਰਨ ਅਤੇ ਸਖ਼ਤ ਹਦਾਇਤਾਂ ਜਾਰੀ ਕਰਨ ਦਾ ਹੱਕ ਦਿੱਤਾ ਗਿਆ ਹੈ।
ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਵੀ ਸਭ ਲੋਕਾਂ ਨੂੰ ਇਸ ਆਫ਼ਤ ਦਾ ਸਾਹਮਣਾ ਕਰਨ ਲਈ ਇੱਕ ਜੁੱਟ ਹੋ ਕੇ ਲੜਨ ਦਾ ਆਖਿਆ ਗਿਆ ਹੈ ਤਾਂ ਜੋ ਤਾਲਾਬੰਦੀ ਨਾ ਕਰਨੀ ਪਵੇ। ਪਿਛਲੇ ਹਫਤੇ ਚੰਡੀਗੜ੍ਹ ਵਿੱਚ ਕੀਤੀ ਗਈ ਤਾਲਾਬੰਦੀ ਦੌਰਾਨ ਵਪਾਰੀ ਵਰਗ ਵਿਚ ਨਾਰਾਜ਼ਗੀ ਪਾਈ ਗਈ ਹੈ। ਵੀ ਪੀ ਸਿੰਘ ਬਦਨੌਰ ਵੱਲੋਂ ਲੋਕਾਂ ਨੂੰ ਕਰੋਨਾ ਸਬੰਧੀ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਵੀ ਕੀਤੀ ਗਈ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …