ਆਈ ਤਾਜ਼ਾ ਵੱਡੀ ਖਬਰ
ਬੇਸ਼ੱਕ ਹੁਣ ਦੁਨੀਆਂ ਦੇ ਵਿੱਚ ਕੋਰੋਨਾ ਮਹਾਂਮਾਰੀ ਦਾ ਪ੍ਰਭਾਵ ਕੁਝ ਘੱਟ ਪੈਂਦਾ ਹੋਇਆ ਦਿਖਾਈ ਦੇ ਰਿਹਾ ਹੈ । ਪਰ ਇਸ ਦੇ ਬਾਵਜੂਦ ਵੀ ਵੱਖ ਵੱਖ ਦੇਸ਼ਾਂ ਦੀਆਂ ਸਰਕਾਰਾਂ ਦੇ ਵੱਲੋਂ ਇਸ ਮਹਾਂਮਾਰੀ ਤੋਂ ਲੋਕਾਂ ਨੂੰ ਬਚਾਉਣ ਦੇ ਲਈ ਇਕਮਾਤਰ ਮੰਨਿਆ ਜਾਣ ਵਾਲਾ ਜ਼ਰੀਆ ਵੈਕਸੀਨ ਲਗਵਾਉਣ ਦਾ ਕੰਮ ਜ਼ੋਰਾਂ ਤੇ ਕੀਤਾ ਜਾ ਰਿਹਾ ਹੈ । ਹਰ ਦੇਸ਼ ਦੇ ਵਿਚ ਲੋਕਾਂ ਨੂੰ ਵੈਕਸੀਨ ਦੇ ਟੀਕੇ ਲਗਾਏ ਜਾ ਰਹੇ ਨੇ ਤੇ ਵੱਖ ਵੱਖ ਦੇਸ਼ਾਂ ਦੀਆਂ ਸਰਕਾਰਾਂ ਦੇ ਵੱਲੋਂ ਵੀ ਲੋਕਾਂ ਨੂੰ ਅਪੀਲ ਕੀਤੀ ਜਾ ਰਹੀ ਹੈ ਕਿ ਵੱਧ ਤੋਂ ਵੱਧ ਲੋਕ ਇਸ ਮਹਾਂਮਾਰੀ ਤੋਂ ਬਚਾਅ ਲਈ ਕੋਰੋਨਾ ਮਹਾਂਮਾਰੀ ਦਾ ਟੀਕਾ ਲਗਾਉਣ ਤਾਂ ਜੋ ਇਸ ਮਹਾਂਮਾਰੀ ਨੂੰ ਮਾਤ ਦਿੱਤੀ ਜਾ ਸਕੇ ।
ਹਰ ਦੇਸ਼ ਚਾਹੇ ਕੋਈ ਛੋਟਾ ਦੇਸ਼ ਹੋਵੇ ਜਾਂ ਫਿਰ ਵੱਡਾ ਦੇਸ਼ ਹੋਵੇ ਉਸ ਦੇਸ਼ ਦੇ ਵਿੱਚ ਵੱਡੇ ਪੱਧਰ ਤੇ ਟੀਕਾਕਰਨ ਮੁਹਿੰਮਾਂ ਚੱਲ ਰਹੀਆਂ ਹਨ । ਜਿੱਥੇ ਲੋਕਾਂ ਨੂੰ ਕੋਰੋਨਾ ਵੈਕਸੀਨ ਟੀਕਾ ਲਗਵਾਉਣ ਲਈ ਪ੍ਰੇਰਿਤ ਕੀਤਾ ਜਾਂਦਾ ਹੈ। ਬਹੁਤ ਸਾਰੇ ਅਜਿਹੇ ਵੀ ਦੇਸ਼ ਹਨ ਜਿੱਥੇ ਹੁਣ ਮੁੜ ਤੋਂ ਕੋਰੋਨਾ ਵਾਇਰਸ ਦਾ ਪ੍ਰਭਾਵ ਲਗਾਤਾਰ ਵਧ ਰਿਹਾ ਹੈ । ਕੁਝ ਦੇਸ਼ ਤਾਂ ਅਜਿਹੇ ਵੀ ਹਨ ਜਿੱਥੇ ਲੋਕਾਂ ਨੇ ਅਜੇ ਤੱਕ ਵੀ ਕੋਰੋਨਾ ਵੈਕਸੀਨ ਦੀ ਕੋਈ ਡੋਜ਼ ਨਹੀਂ ਲਈ , ਜਿਸ ਕਾਰਨ ਉਸ ਦੇਸ਼ ਦੀਆਂ ਸਰਕਾਰਾਂ ਦੇ ਲਈ ਪ੍ਰੇਸ਼ਾਨੀ ਬਣ ਰਹੇ ਹਨ ।
ਅਜਿਹੇ ਵਿਚ ਹੁਣ ਆਸਟ੍ਰੇਲੀਆ ਸਰਕਾਰ ਨੇ ਅਜਿਹੇ ਲੋਕਾਂ ਖ਼ਿਲਾਫ਼ ਸਖ਼ਤ ਐਕਸ਼ਨ ਲਿਆ ਹੈ । ਦਰਅਸਲ ਹੁਣ ਆਸਟ੍ਰੇਲੀਆ ਸਰਕਾਰ ਨੇ ਐਲਾਨ ਕਰ ਦਿੱਤਾ ਹੈ ਕਿ ਜਿਨ੍ਹਾਂ ਲੋਕਾਂ ਨੇ ਕਰੋਨਾ ਵੈਕਸੀਨ ਦਾ ਟੀਕਾ ਨਹੀਂ ਲਗਾਇਆ ਹੈ ਉਨ੍ਹਾਂ ਲਈ ਲਾਕਡਾਊਨ ਲਗਾਇਆ ਜਾ ਰਿਹਾ ਹੈ। ਅਜਿਹੇ ਲੋਕਾਂ ਦੇ ਲਈ ਕਈ ਤਰ੍ਹਾਂ ਦੀਆਂ ਪਾਬੰਦੀਆਂ ਸਰਕਾਰ ਦੇ ਵੱਲੋਂ ਲਗਾਈਆਂ ਜਾਣਗੀਆਂ । ਅਤੇ ਸਰਕਾਰ ਦੇ ਵੱਲੋਂ ਇਹ ਪਾਬੰਦੀਆਂ ਹੁਣ ਤੋਂ ਹੀ ਲਗਾ ਦਿੱਤੀਆਂ ਗਈਆਂ ਹਨ ਤੇ ਉਹ ਲੋਕ ਹੁਣ ਘਰਾਂ ਵਿੱਚ ਹੀ ਰਹਿਣਗੇ ਨਾ ਤਾਂ ਉਹ ਰੈਸਟੋਰੈਂਟ ਵਿੱਚ ਜਾ ਸਕਣਗੇ ਅਤੇ ਨਾ ਹੀ ਕਿਸੇ ਹੋਟਲ ਦੇ ਵਿੱਚ ਉਨ੍ਹਾਂ ਨੂੰ ਜਾਣ ਦੀ ਆਜ਼ਾਦੀ ਹੋਵੇਗੀ ।
ਸੋ ਇਕ ਪਾਸੇ ਜਿੱਥੇ ਵੱਖ ਵੱਖ ਦੇਸ਼ਾਂ ਦੀਆਂ ਸਰਕਾਰਾਂ ਦੇ ਵੱਲੋਂ ਆਪਣੇ ਦੇਸ਼ ਦੇ ਹਾਲਾਤਾਂ ਅਨੁਸਾਰ ਕੋਰੋਨਾ ਮਹਾਮਾਰੀ ਦੌਰਾਨ ਲਗਾਈਆਂ ਗਈਆਂ ਪਾਬੰਦੀਆਂ ਨੂੰ ਹਟਾਇਆ ਜਾ ਰਿਹਾ ਹੈ , ਉਥੇ ਹੀ ਦੂਜੇ ਪਾਸੇ ਹੁਣ ਆਸਟ੍ਰੇਲੀਆ ਸਰਕਾਰ ਐਕਸ਼ਨ ਵਿੱਚ ਆ ਚੁੱਕੀ ਹੈ ਤੇ ਕਰੋਨਾ ਵੈਕਸੀਨ ਨਾ ਲਗਵਾਉਣ ਵਾਲਿਆਂ ਦੇ ਖ਼ਿਲਾਫ਼ ਸਖ਼ਤੀਆਂ ਕਰ ਦਿੱਤੀਅਾਂ ਗੲੀਅਾਂ ਹਨ । ਜ਼ਿਕਰਯੋਗ ਹੈ ਕਿ ਆਸਟ੍ਰੇਲੀਆ ਸਰਕਾਰ ਦੇ ਵੱਲੋਂ ਇਹ ਐਕਸ਼ਨ ਲੋਕਾਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਹੀ ਲਿਆ ਗਿਆ ਹੈ ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …