ਆਈ ਤਾਜਾ ਵੱਡੀ ਖਬਰ
ਸੰਸਾਰ ਦੇ ਵਿੱਚ ਵੱਡੇ ਪੱਧਰ ਉੱਤੇ ਫ਼ੈਲ ਚੁੱਕੀ ਲਾਗ ਦੀ ਬਿਮਾਰੀ ਕੋਰੋਨਾ ਨੇ ਵਿਸ਼ਵ ਦੇ ਹਰ ਇਕ ਇਨਸਾਨ ਨੂੰ ਪ੍ਰਭਾਵਿਤ ਕੀਤਾ ਹੋਇਆ ਹੈ। ਇਸ ਦੀ ਮਾਰ ਸਿੱਧੇ ਜਾਂ ਅਸਿੱਧੇ ਰੂਪ ਵਿੱਚ ਸੰਸਾਰ ਦਾ ਹਰ ਇੱਕ ਵਿਅਕਤੀ ਸਹਿ ਰਿਹਾ ਹੈ। ਇਹ ਖ਼ਬਰ ਲਿਖੇ ਜਾਣ ਤੱਕ ਸੰਸਾਰ ਵਿੱਚ ਕੋਰੋਨਾ ਦੇ ਮਰੀਜ਼ਾਂ ਦੀ ਕੁੱਲ ਗਿਣਤੀ 57,915,601 ਹੋ ਗਈ ਹੈ। ਇਸ ਗਿਣਤੀ ਦੇ ਵਿੱਚ ਵਿਸ਼ਵ ਦੀਆਂ ਬਹੁਤ ਸਾਰੀਆਂ ਮਹਾਨ ਹਸਤੀਆਂ ਦੇ ਨਾਮ ਵੀ ਸ਼ੁਮਾਰ ਹੋ ਚੁੱਕੇ ਹਨ। ਦੁਨੀਆਂ ਦੀ ਸਭ ਤੋਂ ਵੱਡੀ ਪਾਵਰ ਮੰਨੇ ਜਾਂਦੇ ਮੁਲਕ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਵੀ ਇਸ ਦੇ ਸੰਕ੍ਰਮਣ ਤੋਂ ਨਹੀ ਬਚ ਪਾਏ ਸਨ।
ਫਿਲਹਾਲ ਉਹਨਾਂ ਨੇ ਆਪਣੇ ਆਪ ਨੂੰ ਇਸ ਬਿਮਾਰੀ ਤੋਂ ਉਭਾਰ ਲਿਆ ਸੀ ਪਰ ਹੁਣੇ ਆ ਰਹੀ ਇੱਕ ਖ਼ਬਰ ਮੁਤਾਬਕ ਉਨ੍ਹਾਂ ਦੇ ਸਭ ਤੋਂ ਵੱਡੇ ਪੁੱਤਰ ਡੋਨਾਲਡ ਟਰੰਪ ਜੂਨੀਅਰ ਕੋਰੋਨਾ ਵਾਇਰਸ ਦਾ ਸ਼ਿਕਾਰ ਹੋ ਗਏ ਹਨ। ਇਸ ਦੀ ਪੁਸ਼ਟੀ ਸਥਾਨਕ ਬੁਲਾਰੇ ਵੱਲੋਂ ਸ਼ੁੱਕਰਵਾਰ ਨੂੰ ਕੀਤੀ ਗਈ। ਉਨ੍ਹਾਂ ਨੇ ਦੱਸਿਆ ਕਿ 42 ਸਾਲਾਂ ਟਰੰਪ ਜੂਨੀਅਰ ਦਾ ਇਸ ਹਫ਼ਤੇ ਦੀ ਸ਼ੁਰੂਆਤ ਵਿੱਚ ਕੋਰੋਨਾ ਦਾ ਟੈਸਟ ਕੀਤਾ ਗਿਆ ਸੀ।
ਜਿਸ ਤੋਂ ਬਾਅਦ ਉਨ੍ਹਾਂ ਦੀ ਰਿਪੋਰਟ ਪਾਜ਼ੀਟਿਵ ਪਾਈ ਗਈ ਅਤੇ ਹੁਣ ਉਨ੍ਹਾਂ ਵੱਲੋਂ ਆਪਣੇ ਆਪ ਨੂੰ ਇੱਕ ਕਮਰੇ ਵਿੱਚ ਕੁਆਰੰਟੀਨ ਕਰ ਲਿਆ ਗਿਆ ਹੈ। ਇਸ ਖ਼ਬਰ ਬਾਰੇ ਵਧੇਰੇ ਦੱਸਦੇ ਹੋਏ ਬੁਲਾਰੇ ਨੇ ਆਖਿਆ ਕਿ ਹੁਣ ਤੱਕ ਉਹਨਾਂ ਵਿੱਚ ਇਨਫੈਕਸ਼ਨ ਦੇ ਕੋਈ ਲੱਛਣ ਨਹੀਂ ਹਨ ਅਤੇ ਉਹ ਕੋਵਿਡ-19 ਸਬੰਧੀ ਉੱਚ ਡਾਕਟਰਾਂ ਵੱਲੋਂ ਦੱਸੇ ਗਏ ਦਿਸ਼ਾ ਨਿਰਦੇਸ਼ਾਂ ਦਾ ਟਰੰਪ ਜੂਨੀਅਰ ਸਖ਼ਤੀ ਨਾਲ ਪਾਲਣ ਕਰ ਰਹੇ ਹਨ।
ਇੱਥੇ ਇਹ ਗੱਲ ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਟਰੰਪ ਜੂਨੀਅਰ ਦੇ ਪਿਤਾ ਰਾਸ਼ਟਰਪਤੀ ਡੋਨਾਲਡ ਟਰੰਪ, ਉਨ੍ਹਾਂ ਦੇ ਛੋਟੇ ਭਰਾ ਬੈਰੋਨ ਅਤੇ ਅਮਰੀਕਾ ਦੀ ਫਸਟ ਲੇਡੀ ਮੇਲਾਨੀਆ ਵੀ ਕੋਰੋਨਾ ਵਾਇਰਸ ਨਾਲ ਸੰਕ੍ਰਮਿਤ ਹੋ ਚੁੱਕੇ ਹਨ। ਅਮਰੀਕਾ ਦੇ ਵਿੱਚ ਇਸ ਸਮੇਂ ਕੋਰੋਨਾ ਦੇ ਕੇਸਾਂ ਨੇ ਰਫ਼ਤਾਰ ਫੜ ਲਈ ਹੈ। ਮੌਜੂਦਾ ਸਮੇਂ ਤੱਕ ਅਮਰੀਕਾ ਵਿੱਚ 12,274,726 ਮਾਮਲੇ ਸਾਹਮਣੇ ਆ ਚੁੱਕੇ ਹਨ ਜਿਨ੍ਹਾਂ ਵਿੱਚੋਂ 7,316,323 ਲੋਕਾਂ ਨੇ ਇਸ ਲਾਗ ਦੀ ਬਿਮਾਰੀ ਉਪਰ ਫਤਿਹ ਪਾ ਲਈ ਹੈ ਪਰ ਦੁਖਦਾਈ ਖ਼ਬਰ ਹੈ ਕੇ ਇਸ ਬਿਮਾਰੀ ਕਾਰਨ ਹੁਣ ਤੱਕ 260,283 ਲੋਕ ਆਪਣੀਆਂ ਜਾਨਾਂ ਗਵਾ ਚੁੱਕੇ ਹਨ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …