ਆਈ ਤਾਜਾ ਵੱਡੀ ਖਬਰ
ਹੁਣ ਪੰਜਾਬ ਵਿੱਚ ਜਿੱਥੇ ਸਿਆਸਤ ਪੂਰੀ ਤਰ੍ਹਾ ਗਰਮਾਈ ਹੋਈ ਹੈ ਅਤੇ ਸਭ ਪਾਸੇ ਚੋਣਾਂ ਦਾ ਮਾਹੌਲ ਹੀ ਵੇਖਿਆ ਜਾ ਰਿਹਾ ਹੈ। ਸਭ ਸਿਆਸੀ ਪਾਰਟੀਆਂ ਇਸ ਸਿਆਸੀ ਰੰਗ ਵਿੱਚ ਰੰਗੀਆਂ ਹੋਈਆਂ ਨਜ਼ਰ ਆ ਰਹੀਆਂ ਹਨ ਜਿਨ੍ਹਾਂ ਵੱਲੋਂ ਆਪਣੀ ਪਾਰਟੀ ਦੀ ਮਜਬੂਤੀ ਵਾਸਤੇ ਅੱਡੀ ਚੋਟੀ ਦਾ ਜ਼ੋਰ ਲਗਾਇਆ ਜਾ ਰਿਹਾ ਹੈ। ਜਿੱਥੇ ਬਹੁਤ ਸਾਰੇ ਵਿਧਾਇਕ ਤੇ ਪਾਰਟੀ ਵਰਕਰ ਆਪਣੀ ਆਪਣੀ ਪਾਰਟੀ ਦੀ ਮਜ਼ਬੂਤੀ ਵਾਸਤੇ ਬਹੁਤ ਸਾਰੀਆਂ ਕੋਸ਼ਿਸ਼ਾਂ ਕਰ ਰਹੇ ਹਨ ਅਤੇ ਆਪਣੇ ਹਲਕੇ ਅੰਦਰ ਵੀ ਲੋਕਾਂ ਵਿਚ ਜਾ ਕੇ ਆਪਣੀ ਪਾਰਟੀ ਦੀ ਜਿੱਤ ਵਾਸਤੇ ਪਰਚਾਰ ਕਰ ਰਹੇ ਹਨ। ਉਥੇ ਹੀ ਬਹੁਤ ਸਾਰੀਆਂ ਸਖ਼ਸ਼ੀਅਤਾਂ ਕਰੋਨਾ ਦੀ ਚਪੇਟ ਵਿਚ ਆ ਰਹੀਆਂ ਹਨ।
ਇਸ ਤੋਂ ਇਲਾਵਾ ਹੋਰ ਵੀ ਬਹੁਤ ਸਾਰੇ ਲੋਕ ਬਿਮਾਰੀਆਂ ਅਤੇ ਸੜਕ ਹਾਦਸਿਆਂ ਦੇ ਸ਼ਿਕਾਰ ਹੋ ਰਹੇ ਹਨ ਜਿਸ ਕਾਰਣ ਰਾਜਨੀਤਿਕ ਖੇਤਰ ਦੀਆਂ ਬਹੁਤ ਸਾਰੀਆਂ ਸਖ਼ਸ਼ੀਅਤਾਂ ਇਨ੍ਹਾਂ ਹਾਦਸਿਆਂ ਦੀ ਚਪੇਟ ਵਿਚ ਹੋਣ ਕਾਰਨ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਰਹੀਆਂ ਹਨ। ਜਿਨ੍ਹਾਂ ਦੀ ਕਮੀ ਉਨ੍ਹਾਂ ਦੇ ਵੱਖ-ਵੱਖ ਖੇਤਰਾਂ ਅਤੇ ਪਰਿਵਾਰ ਵਿਚ ਕਦੇ ਵੀ ਪੂਰੀ ਨਹੀਂ ਹੋ ਸਕਦੀ।
ਹੁਣ ਵੋਟਾਂ ਤੋਂ ਪਹਿਲਾਂ ਇਹ ਬੜੀ ਮਾੜੀ ਖਬਰ ਸਾਹਮਣੇ ਆਈ ਹੈ ਜਿੱਥੇ ਪੰਜਾਬ ਵਿੱਚ ਇਸ ਸਾਬਕਾ ਮੰਤਰੀ ਦੀ ਅਚਾਨਕ ਮੌਤ ਨਾਲ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਰਾਜ ਮੰਤਰੀ ਰਮੇਸ਼ ਦੱਤ ਸ਼ਰਮਾ ਦਾ ਦਿਹਾਂਤ ਹੋਣ ਦੀ ਖਬਰ ਸਾਹਮਣੇ ਆਈ ਹੈ। ਅਚਾਨਕ ਹੀ ਸ਼ਨੀਵਾਰ ਨੂੰ ਉਨ੍ਹਾਂ ਦਾ ਦੇਹਾਂਤ ਹੋਣ ਦੀ ਖਬਰ ਮਿਲਦੇ ਹੀ ਰਾਜਨੀਤਿਕ ਜਗਤ ਵਿਚ ਸੋਗ ਦੀ ਲਹਿਰ ਫੈਲ ਗਈ।
ਉਨ੍ਹਾਂ ਦੇ ਦਿਹਾਂਤ ਦੀ ਜਾਣਕਾਰੀ ਮਿਲਦੇ ਹੀ ਵੱਖ-ਵੱਖ ਸਮਾਜਿਕ ਰਾਜਨੀਤਿਕ ਸਖਸ਼ੀਅਤਾਂ ਵੱਲੋਂ ਉਨ੍ਹਾਂ ਦੇ ਦਿਹਾਂਤ ਉਪਰ ਉਨ੍ਹਾਂ ਦੇ ਪਰਿਵਾਰ ਨਾਲ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ ਗਿਆ ਹੈ। ਮਰਹੂਮ ਰਮੇਸ਼ ਦੱਤ ਸ਼ਰਮਾ 2002 ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਜੇਤੂ ਰਹੇ ਸਨ ਅਤੇ ਵਿਧਾਇਕ ਚੁਣੇ ਗਏ ਸਨ। ਜਿਨ੍ਹਾਂ ਨੂੰ ਉਨ੍ਹਾਂ ਦੀ ਦੂਰ ਅੰਦੇਸ਼ੀ ਸੋਚ ਕਾਰਨ ਹੀ ਨੂਰਪੁਰ ਬੇਦੀ ਇਲਾਕੇ ਵਿੱਚ ਸਿਆਸਤ ਦਾ ਧੁਰਾ ਮੰਨਿਆ ਜਾਂਦਾ ਸੀ। ਉਨ੍ਹਾਂ ਦਾ ਅੰਤਿਮ ਸੰਸਕਾਰ ਅੱਜ ਐਤਵਾਰ ਨੂੰ ਕੀਤਾ ਜਾ ਰਿਹਾ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …