ਆਈ ਤਾਜਾ ਵੱਡੀ ਖਬਰ
ਇਨਸਾਨ ਮੁੱਢ ਕਦੀਮ ਤੋਂ ਹੀ ਸਮੇਂ ਅਤੇ ਹਾਲਾਤਾਂ ਨੂੰ ਆਪਣੇ ਅਨੁਕੂਲ ਬਣਾਉਂਦਾ ਆ ਰਿਹਾ ਹੈ ਤਾਂ ਜੋ ਉਹ ਆਪਣੇ ਜੀਵਨ ਨੂੰ ਆਸਾਨੀ ਦੇ ਨਾਲ ਗੁਜ਼ਾਰ ਸਕੇ। ਬਦਲਾਵ ਸਾਡੇ ਜੀਵਨ ਦਾ ਇਕ ਅਹਿਮ ਅੰਗ ਹੈ ਜੋ ਸਾਨੂੰ ਨਿਰੰਤਰ ਚੱਲਦੇ ਰਹਿਣ ਦੀ ਪ੍ਰੇਰਨਾ ਵੀ ਦਿੰਦਾ ਹੈ। ਇਸ ਦੇ ਕਾਰਨ ਹੀ ਆਉਣ ਵਾਲੇ ਪ੍ਰੋਗਰਾਮਾਂ ਸਬੰਧੀ ਲੋਕ ਪਹਿਲਾਂ ਤੋਂ ਹੀ ਵਿਚਾਰ ਵਟਾਂਦਰੇ ਕਰਨੇ ਸ਼ੁਰੂ ਕਰ ਦਿੱਤੇ ਹਨ ਤਾਂ ਜੋ ਉਨ੍ਹਾਂ ਵਲੋਂ ਆਉਣ ਵਾਲੇ ਸਮੇਂ ਦੀ ਨਜਾਕਤ ਨੂੰ ਸਮਝਦੇ ਹੋਏ ਕਈ ਤਰ੍ਹਾਂ ਦੇ ਅਹਿਮ ਫੈਸਲੇ ਲਏ ਜਾ ਸਕਣ।
ਮੌਜੂਦਾ ਸਮੇਂ ਪੰਜਾਬ ਦੇ ਹਾਲਾਤ ਵੀ ਅਗਲੇ ਸਾਲ ਹੋਣ ਜਾ ਰਹੀਆਂ ਚੋਣਾਂ ਨੂੰ ਦੇਖਦੇ ਹੋਏ ਬਦਲਣੇ ਸ਼ੁਰੂ ਹੋ ਗਏ ਹਨ। ਇਸ ਦੌਰਾਨ ਕਈ ਤਰਾਂ ਦੀਆਂ ਖ਼ਬਰਾਂ ਚਰਚਾ ਦਾ ਵਿਸ਼ਾ ਬਣ ਜਾਂਦੀਆਂ ਹਨ ਜਿਨ੍ਹਾਂ ਵਿੱਚੋਂ ਇੱਕ ਅਹਿਮ ਖਬਰ ਸੁਣਨ ਵਿਚ ਮਿਲ ਰਹੀ ਹੈ। ਚਰਚਾ ਦਾ ਵਿਸ਼ਾ ਬਣੀ ਹੋਈ ਇਸ ਖਬਰ ਦੇ ਮੁਤਾਬਕ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਗਲੀਆਂ ਚੋਣਾਂ ਦੇ ਵਿਚ ਆਪਣੇ ਪਿਤਾ ਅਤੇ ਸੂਬੇ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਜੱਦੀ ਹਲਕੇ ਲੰਬੀ ਤੋਂ ਖੜਨ ਜਾ ਰਹੇ ਹਨ।
ਇਸ ਦੇ ਨਾਲ ਹੀ 94 ਸਾਲ ਦੇ ਹੋ ਚੁੱਕੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਆਖਿਆ ਕਿ ਉਹ ਭਵਿੱਖ ਦੇ ਵਿੱਚ ਚੋਣਾਂ ਨਹੀਂ ਲ-ੜ-ਨ-ਗੇ ਪਰ ਜੇਕਰ ਅਕਾਲੀ ਦਲ ਵੱਡੇ ਬਾਦਲ ਦੀ ਅਗਵਾਈ ਹੇਠ ਚੋਣ ਲੜਦਾ ਹੈ ਤਾਂ ਉਸ ਸਮੇਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਆਪਣੇ ਪੁਰਾਣੇ ਹਲਕੇ ਗਿੱਦੜ ਬਾਹਾ ਤੋਂ ਚੋਣ ਲ-ੜ-ਨ-ਗੇ। ਦੱਸਿਆ ਜਾ ਰਿਹਾ ਹੈ ਕਿ ਇੱਥੋਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਅੱਧੀ ਦਰਜਨ ਤੋਂ ਵੱਧ ਵਾਰ ਜਿੱਤ ਹਾਸਲ ਕੀਤੀ ਹੈ।
ਤਕਰੀਬਨ ਇਕ ਸਾਲ ਦੀ ਚੁੱਪ ਤੋਂ ਬਾਅਦ ਵੱਡੇ ਬਾਦਲ ਵੱਲੋਂ ਲੰਬੀ ਹਲਕੇ ਦੇ ਪਿੰਡਾਂ ਦੇ ਵਿੱਚ ਦੌਰੇ ਕਰਨੇ ਸ਼ੁਰੂ ਕਰ ਦਿੱਤੇ ਗਏ ਹਨ। ਜਿੱਥੇ ਲੋਕਾਂ ਵੱਲੋਂ ਕਿਆਸ ਅਰਾਈਆਂ ਲਗਾਈਆਂ ਜਾ ਰਹੀਆਂ ਸਨ ਜਿਨ੍ਹਾਂ ਨੂੰ ਦਿਨ ਵੀਰਵਾਰ ਨੂੰ ਸੁਖਬੀਰ ਸਿੰਘ ਬਾਦਲ ਵੱਲੋਂ ਹਲਕੇ ਦੇ ਬੂਥ ਇੰਚਾਰਜਾਂ ਨਾਲ ਰੱਖੇ ਤਿੰਨ ਦਿਨਾਂ ਦੇ ਪ੍ਰੋਗਰਾਮ ਦੌਰਾਨ ਉਜਾਗਰ ਕਰ ਦਿੱਤਾ ਹੈ। ਪੰਜਾਬ ਦੇ ਵਿੱਚ ਆਉਣ ਵਾਲੀਆਂ ਵਿਧਾਨ ਸਭਾ ਦੀਆਂ ਚੋਣਾਂ ਨੂੰ ਲੈ ਕੇ ਮਾਹੌਲ ਦੇ ਵਿੱਚ ਲਗਾਤਾਰ ਤਬਦੀਲੀ ਆ ਰਹੀ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …