ਆਈ ਤਾਜਾ ਵੱਡੀ ਖਬਰ
ਚੀਨ ਤੋਂ ਸ਼ੁਰੂ ਹੋਈ ਕਰੋਨਾ ਨੇ ਹੁਣ ਤੱਕ ਭਾਰੀ ਤਬਾਹੀ ਮਚਾਈ ਹੈ। ਇਸ ਕਾਰਨ ਬਹੁਤ ਸਾਰੇ ਦੇਸ਼ ਪ੍ਰਭਾਵਤ ਹੋਏ ਹਨ। ਕੋਈ ਵੀ ਦੇਸ਼ ਇਸ ਦੇ ਪ੍ਰਭਾਵ ਵਿਚ ਆਉਂਣ ਤੋਂ ਨਹੀਂ ਬਚ ਸਕਿਆ। ਇਸ ਕਰੋਨਾ ਦਾ ਸਭ ਤੋਂ ਵਧੇਰੇ ਅਸਰ ਮਹਾਰਾਸ਼ਟਰ ਸੂਬੇ ਉੱਪਰ ਪਿਆ ਹੈ। ਜਿਥੇ ਸਭ ਤੋਂ ਵੱਧ ਗਿਣਤੀ ਕਰੋਨਾ ਤੋਂ ਪ੍ਰਭਾਵਤ ਹੋਣ ਵਾਲੇ ਮਰੀਜ਼ਾਂ ਦੀ ਹੈ। ਭਾਰਤ ਵਿੱਚ ਕਰੋਨਾ ਤੋਂ ਪ੍ਰਭਾਵਿਤ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ ਵੀ ਦਿਨੋ-ਦਿਨ ਵਧ ਰਹੀ ਹੈ। ਮਹਾਰਾਸ਼ਟਰ ਸੂਬਾ ਸਭ ਤੋਂ ਵੱਧ ਪ੍ਰਭਾਵਿਤ ਹੋਣ ਵਾਲਾ ਸੂਬਾ ਬਣ ਗਿਆ ਹੈ। ਉਥੇ ਹੀ ਭਾਰਤ ਵੀ ਵੱਧ ਪ੍ਰਭਾਵਿਤ ਹੋਣ ਵਾਲੇ ਸੂਬਿਆਂ ਵਿੱਚ ਸ਼ਾਮਲ ਹੋ ਗਿਆ ਹੈ।
ਜਿੱਥੇ ਕਰੋਨਾ ਕੇਸਾਂ ਦੀ ਗਿਣਤੀ ਵਿੱਚ ਵਾਧਾ ਦਰਜ ਕੀਤਾ ਜਾ ਰਿਹਾ ਹੈ। ਵਧ ਰਹੇ ਕਰੋਨਾ ਤੋਂ ਚਿੰਤਤ ਕੈਪਟਨ ਸਰਕਾਰ ਵੱਲੋਂ 26 ਅਪ੍ਰੈਲ ਨੂੰ ਲੈ ਕੇ ਇੱਕ ਵੱਡੀ ਖਬਰ ਸਾਹਮਣੇ ਆਈ ਹੈ। ਪੰਜਾਬ ਵਿੱਚ ਕਰੋਨਾ ਦੇ ਵਧ ਰਹੇ ਕੇਸਾਂ ਨੂੰ ਦੇਖਦੇ ਹੋਏ ਸੂਬਾ ਸਰਕਾਰ ਚਿੰਤਾ ਵਿਚ ਨਜ਼ਰ ਆ ਰਹੀ ਹੈ। ਜਿਸ ਨੇ ਬਹੁਤ ਸਾਰੀਆਂ ਹਦਾਇਤਾਂ ਜਾਰੀ ਕੀਤੀਆਂ ਜਾ ਰਹੀਆਂ ਹਨ। ਹੁਣ ਪੰਜਾਬ ਮੰਤਰੀ ਮੰਡਲ ਦੀ ਬੈਠਕ 26 ਅਪ੍ਰੈਲ ਦਿਨ ਸੋਮਵਾਰ ਨੂੰ ਸ਼ਾਮ 4 ਵਜੇ ਪੰਜਾਬ ਭਵਨ ਸੈਕਟਰ 26 ਚੰਡੀਗੜ ਵਿੱਚ ਕੀਤੀ ਜਾਵੇਗੀ।
ਇਸ ਮੀਟਿੰਗ ਵਿਚ ਸਮੂਹ ਕੈਬਨਿਟ ਮੰਤਰੀ ਪੰਜਾਬ, ਮੁੱਖ ਪ੍ਰਮੁੱਖ ਸਕੱਤਰ ਨੂੰ ਇਸ ਮੀਟਿੰਗ ਵਿੱਚ ਹਾਜ਼ਰ ਹੋਣ ਲਈ ਏਜੰਡੇ ਦੀ ਕਾਪੀ ਸਾਰਿਆਂ ਨੂੰ ਭੇਜ ਦਿੱਤੀ ਗਈ ਹੈ। ਸੂਬੇ ਅੰਦਰ ਕਰੋਨਾ ਦੇ ਹਾਲਾਤਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਸਾਰਿਆਂ ਨੂੰ ਇਸ ਮੀਟਿੰਗ ਵਿੱਚ ਹਾਜ਼ਰ ਹੋਣ ਲਈ ਵੀ ਆਖਿਆ ਗਿਆ ਹੈ। ਕਿਉਂਕਿ ਸੂਬੇ ਵਿੱਚ ਕਰੋਨਾ ਦੀ ਸਥਿਤੀ ਪਹਿਲਾਂ ਦੇ ਮੁਕਾਬਲੇ ਵਧੇਰੇ ਭਿਆਨਕ ਹੋ ਗਈ ਹੈ, ਜਿਥੇ ਆਕਸੀਜਨ ਦੀ ਕਮੀ ਕਾਰਨ ਮਰੀਜ਼ਾਂ ਦੀ ਮੌਤ ਹੋਈ ਹੈ।
ਇਸ ਸਥਿਤੀ ਨੂੰ ਗੰਭੀਰਤਾ ਨਾਲ ਵੇਖਦੇ ਹੋਏ ਆਕਸੀਜਨ ਦੀ ਸਪਲਾਈ ਜਾਰੀ ਰੱਖੀ ਜਾਣ ਦੀ ਵੀ ਕੋਸ਼ਿਸ਼ ਕੀਤੀ ਜਾ ਰਹੀ ਹੈ ਤਾਂ ਜੋ ਲੋਕਾਂ ਦੀ ਜਾਨ ਨੂੰ ਬਚਾਇਆ ਜਾ ਸਕੇ। ਮੀਟਿੰਗ ਦਾ ਏਜੰਡਾ ਬਾਅਦ ਵਿੱਚ ਜਾਰੀ ਕੀਤਾ ਜਾਵੇਗਾ ਇਸ ਸਬੰਧੀ ਜਾਣਕਾਰੀ ਮੁੱਖ ਸਕੱਤਰ ਵਿੰਨੀ ਮਹਾਜਨ ਵੱਲੋਂ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਸਮੇਂ ਪੰਜਾਬ ਵਿੱਚ ਕਰੋਨਾ ਦੀ ਸਥਿਤੀ ਨੂੰ ਮੱਦੇਨਜ਼ਰ ਰੱਖਦੇ ਹੋਏ ਇਹ ਮੀਟਿੰਗ ਸੋਮਵਾਰ ਨੂੰ ਕੀਤੀ ਜਾ ਰਹੀ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …