Breaking News

ਸ਼ਰਾਬੀਆਂ ਤੇ ਮਿਹਰਬਾਨ ਹੋਈ ਪੰਜਾਬ ਸਰਕਾਰ ਸ਼ਰਾਬ ਦੇ ਠੇਕੇ ਅੱਧੀ ਰਾਤ ਤੱਕ ਖੁਲੇ ਰਹਿਣਗੇ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਸਰਕਾਰ ਵੱਲੋਂ ਜਿਥੇ ਬਹੁਤ ਸਾਰੇ ਐਲਾਨ ਕੀਤੇ ਜਾ ਰਹੇ ਹਨ ਉਥੇ ਹੀ ਸਰਕਾਰ ਵੱਲੋਂ ਵੱਖ ਵੱਖ ਵਿਭਾਗਾਂ ਦੇ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਸਰਕਾਰ ਵੱਲੋਂ ਜਿੱਥੇ ਬੇਰੁਜ਼ਗਾਰੀ ਨੂੰ ਖ਼ਤਮ ਕੀਤੇ ਜਾਣ ਦੇ ਉਪਰਾਲੇ ਕੀਤੇ ਜਾ ਰਹੇ ਹਨ ਉਥੇ ਹੀ ਸਰਕਾਰ ਵੱਲੋਂ ਪੰਜਾਬ ਵਿੱਚੋਂ ਨਸ਼ਿਆਂ ਨੂੰ ਠੱਲ੍ਹਣ ਪਾਉਣ ਵਾਸਤੇ ਵੀ ਬਹੁਤ ਸਾਰੀਆਂ ਯੋਜਨਾਵਾਂ ਉਲੀਕੀਆਂ ਗਈਆਂ ਹਨ ਅਤੇ ਪੰਜਾਬ ਨੂੰ ਨਸ਼ਾ ਮੁਕਤ ਬਣਾਇਆ ਜਾਵੇਗਾ। ਪਰ ਸਰਕਾਰ ਵੱਲੋਂ ਕੀਤੇ ਜਾ ਰਹੇ ਕਈ ਫੈਸਲੇ ਹੈਰਾਨੀਜਨਕ ਵੀ ਸਾਹਮਣੇ ਆ ਰਹੇ ਹਨ। ਜਿਨ੍ਹਾਂ ਨੂੰ ਸੁਣ ਕੇ ਕਈ ਲੋਕਾਂ ਨੂੰ ਹੈਰਾਨੀ ਵੀ ਹੋ ਰਹੀ ਹੈ। ਸ਼ਰਾਬ ਤੇ ਮਿਹਰਬਾਨ ਹੋਈ ਪੰਜਾਬ ਸਰਕਾਰ ਸ਼ਰਾਬ ਦੇ ਠੇਕੇ ਹੁਣ ਅੱਧੀ ਰਾਤ ਤੱਕ ਖੁੱਲ੍ਹੇ ਰਹਿਣਗੇ ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਵੱਲੋਂ ਹੁਣ ਪੰਜਾਬ ਵਿੱਚ ਸ਼ਰਾਬ ਦੇ ਠੇਕਿਆਂ ਨੂੰ ਸਵੇਰੇ 9 ਵਜੇ ਤੋਂ ਲੈ ਕੇ ਅੱਧੀ ਰਾਤ ਨੂੰ 12 ਵਜੇ ਤੱਕ ਖੁੱਲ੍ਹੇ ਰੱਖੇ ਜਾਣ ਦੀ ਮਨਜ਼ੂਰੀ ਦਿੱਤੀ ਗਈ ਹੈ। ਉੱਥੇ ਹੀ ਰੇਲਵੇ ਸਟੇਸ਼ਨ ਅਤੇ ਹਵਾਈ ਅੱਡਿਆਂ ਦੇ ਨਜ਼ਦੀਕ ਬਣਿਆ ਸ਼ਰਾਬ ਦੀਆਂ ਦੁਕਾਨਾਂ ਜਿਥੇ ਹੁਣ 24 ਘੰਟੇ ਰੱਖਣ ਦੀ ਛੋਟ ਵੀ 1 ਜੁਲਾਈ ਤੋਂ ਲਾਗੂ ਹੋ ਰਹੀ ਹੈ।

ਇਸ ਨੀਤੀ ਨੂੰ ਸੁਣਦੇ ਹੀ ਸ਼ਰਾਬ ਵਿਕਰੇਤਾ ਅਤੇ ਖਰੀਦਦਾਰਾਂ ਵਿਚ ਖੁਸ਼ੀ ਦੇਖੀ ਜਾ ਰਹੀ ਹੈ। ਬੁੱਧਵਾਰ ਨੂੰ ਚਾਲੂ ਵਿੱਤੀ ਸਾਲ ਦੇ ਨੌਂ ਮਹੀਨਿਆਂ ਲਈ ਆਬਕਾਰੀ ਨੀਤੀ ਨੂੰ ਹੁਣ ਭਗਵੰਤ ਮਾਨ ਸਰਕਾਰ ਵੱਲੋਂ ਮਨਜ਼ੂਰੀ ਦਿੱਤੀ ਗਈ ਹੈ। ਉਥੇ ਹੀ ਸਰਕਾਰ ਨੂੰ ਇੱਕ ਹੋਰ ਮਨਜੂਰੀ ਬਰਕਰਾਰ ਰੱਖੇ ਜਾਣ ਦਾ ਵੀ ਆਦੇਸ਼ ਜਾਰੀ ਰੱਖਿਆ ਗਿਆ ਹੈ ਜਿਸ ਵਿਚ ਪਿਛਲੇ ਸਾਲ ਦੀ ਪੇਸ਼ਕਾਰੀ ਕੀਤੀ ਗਈ ਹੈ।

ਉਥੇ ਹੀ ਨਵੀਂ ਨੀਤੀ ਦੇ ਅਨੁਸਾਰ ਬੈਕੁਇਟ ਹਾਲਜ਼ ਅਤੇ ਮੈਰਿਜ ਪੈਲਸਾਂ ਦੇ ਵਿੱਚ ਵੀ ਸਲਾਨਾ ਲਾਇਸੰਸ ਫੀਸ ਵਿੱਚ ਵਾਧਾ ਕਰ ਦਿੱਤਾ ਗਿਆ ਹੈ। ਨਵੀਂ ਨੀਤੀ ਮੁਤਾਬਕ ਕਾਓ ਸੈਂਸ ਨੂੰ ਲਾਇਸੰਸ ਫੀਸ ਵਿੱਚ ਮਰਜ ਕੀਤਾ ਗਿਆ ਹੈ। ਹੁਣ ਨਗਰ ਨਿਗਮ ਦੇ ਅਧਿਕਾਰ ਖੇਤਰ ਅਧੀਨ ਆਉਣ ਵਾਲੇ ਹਾਰਡ ਬਾਰ ਵਿਚ ਨਿਸਚਿਤ ਫ਼ੀਸ ਦੀ ਅਦਾਇਗੀ ਕੀਤੇ ਜਾਣ ਤੋਂ ਬਾਅਦ ਸਵੇਰੇ 1 ਵਜੇ ਤੱਕ ਆਪ੍ਰੇਟ ਕਰਨ ਦੀ ਮਨਜ਼ੂਰੀ ਦਿੱਤੀ ਜਾਵੇਗੀ।

Check Also

ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ

ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …