ਆਈ ਤਾਜ਼ਾ ਵੱਡੀ ਖਬਰ
ਦੁਨੀਆ ਵਿੱਚ ਜਿਥੇ ਬੱਚਿਆਂ ਦਾ ਬੇਹਤਰ ਭਵਿੱਖ ਬਣਾਉਣ ਵਾਸਤੇ ਉਨ੍ਹਾਂ ਨੂੰ ਵਿਦਿਅਕ ਅਦਾਰਿਆਂ ਅੰਦਰ ਪੜ੍ਹਾਈ ਕਰਨ ਲਈ ਭੇਜਿਆ ਜਾਂਦਾ ਹੈ। ਜਿੱਥੇ ਬੱਚੇ ਜਾ ਕੇ ਸਿੱਖਿਆ ਗ੍ਰਹਿਣ ਕਰਦੇ ਹਨ ਉਥੇ ਹੀ ਆਪਣੇ ਸਾਥੀਆਂ ਤੋਂ ਹੋਰ ਵੀ ਬਹੁਤ ਸਾਰੀਆਂ ਸਮਾਜਿਕ ਕਦਰਾਂ-ਕੀਮਤਾਂ ਸਿੱਖਦੇ ਹਨ। ਸਕੂਲ ਦੇ ਅਧਿਆਪਕਾਂ ਵੱਲੋਂ ਜਿੱਥੇ ਬੱਚਿਆਂ ਨੂੰ ਪੜਾਈ ਕਰਾਈ ਜਾਂਦੀ ਹੈ ਉੱਥੇ ਹੀ ਹੋਰ ਵੀ ਬਹੁਤ ਸਾਰੇ ਤੌਰ ਤਰੀਕੇ ਸਿਖਾਏ ਜਾਂਦੇ ਹਨ । ਜੋ ਬੱਚੇ ਦੀ ਜ਼ਿੰਦਗੀ ਵਿਚ ਬਹੁਤ ਹੀ ਜ਼ਿਆਦਾ ਮੱਦਦਗਾਰ ਸਾਬਤ ਹੁੰਦੇ ਹਨ। ਉਥੇ ਹੀ ਕੁਝ ਵੱਡੇ ਬੱਚਿਆਂ ਵੱਲੋਂ ਛੋਟੇ ਬੱਚਿਆਂ ਨਾਲ ਕੀਤਾ ਜਾਂਦਾ ਵਿਵਹਾਰ ਉਹਨਾਂ ਬੱਚਿਆਂ ਦੇ ਮਨ ਉਪਰ ਗਹਿਰਾ ਅਸਰ ਪਾ ਦਿੰਦਾ ਹੈ।
ਅਜਿਹੇ ਹਾਦਸਿਆਂ ਦੇ ਕਾਰਨ ਉਨ੍ਹਾਂ ਬੱਚਿਆਂ ਦੇ ਮਨ ਉੱਪਰ ਵੀ ਗਹਿਰਾ ਅਸਰ ਹੁੰਦਾ ਹੈ ਅਤੇ ਉਨ੍ਹਾਂ ਦੇ ਮਨ ਵਿਚ ਇਕ ਡਰ ਪੈਦਾ ਹੋ ਜਾਂਦਾ ਹੈ।। ਜਿਸ ਕਾਰਨ ਕਈ ਤਰ੍ਹਾਂ ਦੀਆਂ ਘਟਨਾਵਾਂ ਵਾਪਰ ਜਾਂਦੀਆਂ ਹਨ। ਹੁਣ ਇੱਥੇ ਸਕੂਲ ਵਿਚ ਹੀ ਦਸ ਸਾਲਾਂ ਦੀ ਬੱਚੀ ਵੱਲੋਂ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਗਈ ਹੈ ਜਿਸ ਬਾਰੇ ਵੱਡੀ ਤਾਜਾ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਸੈਕਰਾਮੈਂਟੋ ਵਿੱਚ ਉਟਾਹ ਦੇ ਇੱਕ ਸਕੂਲ ਤੋ ਸਾਹਮਣੇ ਆਈ ਹੈ।
ਜਿੱਥੇ ਪੀੜਤ ਪਰਿਵਾਰ ਵੱਲੋਂ ਵਕੀਲ ਨੂੰ ਜਾਣਕਾਰੀ ਦਿੱਤੀ ਗਈ ਹੈ ਕਿ ਉਨ੍ਹਾਂ ਦੀ ਦਸ ਸਾਲਾਂ ਦੀ ਬੱਚੀ ਸਾਬੇਲਾ ਲਜ਼ੀ ਤੋਂ ਟੀਚੇਨਰ ਨੂੰ ਸਕੂਲ ਵਿਚ ਕੁਝ ਵਿਦਿਆਰਥੀਆਂ ਵੱਲੋਂ ਡਰਾ ਧਮਕਾ ਕੇ ਪ੍ਰੇਸ਼ਾਨ ਕੀਤਾ ਜਾ ਰਿਹਾ ਸੀ। ਜਿਸ ਦੀ ਜਾਣਕਾਰੀ ਉਨ੍ਹਾਂ ਵੱਲੋਂ ਸਕੂਲ ਦੇ ਪ੍ਰਬੰਧਕਾਂ ਨੂੰ ਵੀ ਦਿੱਤੀ ਗਈ ਸੀ। ਇਸ ਸਭ ਦੇ ਬਾਵਜੂਦ ਵੀ ਸਕੂਲ ਦੇ ਪ੍ਰਬੰਧਕਾਂ ਵੱਲੋਂ ਉਨ੍ਹਾਂ ਦੀ ਸ਼ਿ-ਕਾ-ਇ-ਤ ਤੇ ਕੋਈ ਵੀ ਧਿਆਨ ਨਾ ਦਿੱਤਾ ਗਿਆ। ਉੱਥੇ ਹੀ ਵਿਦਿਆਰਥੀਆਂ ਵੱਲੋਂ ਬੱਚੀ ਨੂੰ ਲਗਾਤਾਰ ਡਰਾਉਣ ਅਤੇ ਧਮਕਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾਂਦੀਆਂ ਰਹੀਆਂ।
ਜਿਸ ਕਾਰਨ ਬੱਚੀ ਵੱਲੋਂ ਮਾਨਸਿਕ ਤਣਾਅ ਦੇ ਚਲਦੇ ਹੋਏ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਬੱਚੀ ਵੱਲੋਂ ਇਸ ਘਟਨਾਂ ਨੂੰ ਨਿਆਂਪ ਵਿਭਾਗ ਵੱਲੋਂ ਡੇਵਿਸ ਸਕੂਲ ਡਿਸਟਰਿਕਟ ਫਰਮਿੰਗਟਨ, ਉਟਾਹ ਬਾਰੇ ਇਕ ਰਿਪੋਰਟ ਜਾਰੀ ਹੋਣ ਦੇ ਕੁਝ ਹਫਤੇ ਬਾਅਦ ਅੰਜਾਮ ਦਿੱਤਾ ਗਿਆ ਹੈ। ਇਸ ਘਟਨਾ ਤੋਂ ਬਾਅਦ ਪੀੜਤ ਪਰਵਾਰ ਵੱਲੋਂ ਇਨਸਾਫ ਦੀ ਮੰਗ ਕੀਤੀ ਜਾ ਰਹੀ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …