ਆਈ ਤਾਜ਼ਾ ਵੱਡੀ ਖਬਰ
ਬਹੁਤ ਸਾਰੇ ਲੋਕ ਜਿੱਥੇ ਕਰੋਨਾ ਦੀ ਚਪੇਟ ਵਿਚ ਆ ਰਹੇ ਹਨ। ਉਥੇ ਹੀ ਬਹੁਤ ਸਾਰੇ ਲੋਕ ਅਚਾਨਕ ਵਾਪਰਨ ਵਾਲੇ ਕਈ ਤਰ੍ਹਾਂ ਦੇ ਸੜਕ ਹਾਦਸਿਆਂ ਅਤੇ ਬਿਮਾਰੀਆਂ ਅਤੇ ਹੋਰ ਵਾਪਰ ਰਹੇ ਹਾਦਸਿਆਂ ਦੀ ਲਪੇਟ ਵਿੱਚ ਆਉਣ ਕਾਰਨ ਕਈ ਸਮੱਸਿਆਵਾਂ ਦਾ ਸਾਹਮਣਾ ਕਰ ਰਹੇ ਹਨ। ਅਚਾਨਕ ਹੀ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਮੁਸ਼ਕਲਾਂ ਕਈ ਲੋਕਾਂ ਨੂੰ ਗੰਭੀਰ ਰੂਪ ਨਾਲ ਜ਼ਖਮੀ ਤੱਕ ਵੀ ਕਰ ਦਿੰਦੀਆਂ ਹਨ। ਬਹੁਤ ਸਾਰੇ ਲੋਕਾਂ ਨਾਲ ਉਹਨਾਂ ਦੇ ਕੰਮ ਕਾਜ ਵਾਲੀ ਜਗ੍ਹਾ ਉਪਰ ਹੀ ਕਈ ਤਰ੍ਹਾਂ ਦੇ ਹਾਦਸੇ ਵਾਪਰ ਜਾਂਦੇ ਹਨ ਜਿਸ ਬਾਰੇ ਉਨ੍ਹਾਂ ਵੱਲੋਂ ਸੋਚਿਆ ਵੀ ਨਹੀਂ ਗਿਆ ਹੁੰਦਾ। ਹੁਣ ਇਥੇ ਸਕੂਲ ਦੀ ਛੱਤ ਡਿੱਗਣ ਕਾਰਨ ਭਾਰੀ ਤਬਾਹੀ ਹੋਈ ਹੈ ਅਤੇ ਮਲਬੇ ਹੇਠਾਂ ਕਈ ਲੋਕਾਂ ਦੇ ਆਉਣ ਦੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਇੰਦੌਰ ਦੇ ਤੇਜਾ ਜੀ ਨਗਰ ਤੋਂ ਸਾਹਮਣੇ ਆਈ ਹੈ।
ਜਿੱਥੇ ਇਕ ਸਕੂਲ ਦੀ ਛੱਤ ਡਿੱਗਣ ਕਾਰਨ ਥੱਲੇ ਕੰਮ ਕਰ ਰਹੇ ਬਹੁਤ ਸਾਰੇ ਮਜ਼ਦੂਰ ਮਲਬੇ ਹੇਠ ਦੱਬੇ ਗਏ ਹਨ। ਦੱਸਿਆ ਗਿਆ ਹੈ ਕਿ ਇਸ ਸਕੂਲ ਵਿੱਚ ਜਿਥੇ ਪਿਛਲੇ ਇਕ ਸਾਲ ਤੋਂ ਕੰਮ ਨਿਰਮਾਣ ਅਧੀਨ ਚੱਲ ਰਿਹਾ ਸੀ। ਓਥੇ ਹੀ ਛੱਤ ਹੇਠ ਬੱਲੀਆ ਲਗਾਈਆ ਗਈਆਂ ਸਨ ਜਿਸ ਨਾਲ ਛੱਤ ਨੂੰ ਸਪੋਟ ਦਿੱਤੀ ਗਈ ਸੀ। ਜੋ ਵੀ ਮਜ਼ਦੂਰ ਛੱਤ ਹੇਠ ਕੰਮ ਕਰ ਰਹੇ ਸਨ। ਉਸ ਛੱਤ ਉਪਰ ਭਾਰ ਜਿਆਦਾ ਹੋਣ ਕਾਰਨ ਇਹ ਛੱਤ ਅਚਾਨਕ ਡਿੱਗ ਗਈ। ਇਸ ਘਟਨਾ ਵਿੱਚ ਇਸ ਮਲਬੇ ਹੇਠ ਘੱਟੋ-ਘੱਟ 10 ਮਜ਼ਦੂਰ ਦੱਬੇ ਗਏ।
ਇਸ ਦੀ ਜਾਣਕਾਰੀ ਮਿਲਦੇ ਹੀ ਤੁਰੰਤ ਹੀ ਰੈਸਕਿਊ ਟੀਮ ਵੱਲੋਂ ਮੌਕੇ ਤੇ ਪਹੁੰਚ ਕੇ ਰਾਹਤ ਕਾਰਜ ਸ਼ੁਰੂ ਕੀਤੇ ਗਏ ਅਤੇ ਮਲਬੇ ਹੇਠੋਂ ਲੋਕਾਂ ਨੂੰ ਬਾਹਰ ਕੱਢਿਆ ਗਿਆ। ਦੱਸਿਆ ਗਿਆ ਹੈ ਕਿ ਇੱਥੇ ਕੁਝ ਮਜ਼ਦੂਰਾਂ ਦੇ ਮਾਮੂਲੀ ਸੱਟਾਂ ਲੱਗੀਆਂ ਹਨ ਉਥੇ ਹੀ ਇਕ ਮਜ਼ਦੂਰ ਦੇ ਹੱਥ ਦੀ ਹੱਡੀ ਟੁੱਟ ਗਈ ਹੈ।
ਜਿਸ ਸਮੇਂ ਪੁਲਿਸ ਅਤੇ ਐਸ ਡੀ ਈ ਆਰ ਐਫ ਦੇ ਜਵਾਨਾਂ ਵੱਲੋਂ ਰਾਹਤ ਕਾਰਜ ਕੀਤੇ ਜਾ ਰਹੇ ਸਨ। ਉਸ ਸਮੇਂ ਇਕ ਵਿਅਕਤੀ ਵੱਲੋਂ ਇਨ੍ਹਾਂ ਦੇ ਕੰਮ ਵਿਚ ਰੁਕਾਵਟ ਪਾਉਣ ਦੀ ਕੋਸ਼ਿਸ਼ ਕੀਤੀ ਗਈ ਜਿਸ ਵੱਲੋਂ ਕੁੱਟਮਾਰ ਸ਼ੁਰੂ ਕੀਤੀ ਗਈ। ਜਿਸ ਤੋਂ ਬਾਅਦ ਟੀਮ ਵੱਲੋਂ ਉਸ ਵਿਅਕਤੀ ਨੂੰ ਕਾਬੂ ਕੀਤਾ ਗਿਆ ਅਤੇ ਪੁਲਿਸ ਦੇ ਹਵਾਲੇ ਕੀਤਾ ਗਿਆ ਹੈ ਜਿਸ ਕੋਲੋਂ ਇਕ ਚਾਕੂ ਵੀ ਬਰਾਮਦ ਕੀਤਾ ਹੈ। ਇਸ ਵਿਅਕਤੀ ਦੇ ਕਾਰਨ ਇਕ ਜਵਾਨ ਦੇ ਸੱਟ ਵੀ ਲੱਗ ਗਈ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …