ਆਈ ਤਾਜ਼ਾ ਵੱਡੀ ਖਬਰ
ਲੋਹੜੀ ਦੇ ਇਸ ਖਾਸ ਮੌਕੇ ਉਪਰ ਜਿੱਥੇ ਧੀਆਂ ਵੱਲੋਂ ਖੁਸ਼ੀ ਖੁਸ਼ੀ ਲੋਹੜੀ ਮਨਾਈ ਜਾਂਦੀ ਹੈ ਅਤੇ ਵਿਆਹੀਆਂ ਹੋਈਆਂ ਲੜਕੀਆਂ ਨੂੰ ਉਨ੍ਹਾਂ ਦੇ ਮਾਪਿਆਂ ਵੱਲੋਂ ਲੋਹੜੀ ਦਿੱਤੀ ਜਾਂਦੀ ਹੈ , ਅਤੇ ਨਵ ਵਿਆਹੀਆਂ ਲੜਕੀਆਂ ਵੱਲੋਂ ਵੀ ਜਿੱਥੇ ਆਪਣੇ ਪੇਕੇ ਪਰਿਵਾਰ ਦਾ ਇੰਤਜ਼ਾਰ ਕੀਤਾ ਜਾਂਦਾ ਹੈ। ਉੱਥੇ ਹੀ ਬਹੁਤ ਸਾਰੇ ਮਾਪੇ ਆਪਣੀਆਂ ਧੀਆਂ ਦੀ ਮੌਤ ਨੂੰ ਲੈ ਕੇ ਗਮ ਵਿੱਚ ਡੁੱਬ ਜਾਂਦੇ ਹਨ। ਜਿੱਥੇ ਮਾਪਿਆਂ ਵੱਲੋਂ ਖੁਸ਼ੀ ਖੁਸ਼ੀ ਆਪਣੀਆਂ ਧੀਆਂ ਨੂੰ ਵਿਆਹ ਕੇ ਉਨ੍ਹਾਂ ਦੇ ਸਹੁਰੇ ਘਰ ਤੋਰਿਆ ਜਾਂਦਾ ਹੈ। ਅਤੇ ਆਪਣੀਆਂ ਧੀਆਂ ਨੂੰ ਨਵੀਂ ਜ਼ਿੰਦਗੀ ਦੀ ਸ਼ੁਰੂਆਤ ਤੇ ਬਹੁਤ ਸਾਰੀਆਂ ਦੁਆਵਾਂ ਦਿੱਤੀਆਂ ਜਾਂਦੀਆਂ ਹਨ। ਪਰ ਕਈ ਵਾਰ ਅਜਿਹੀਆਂ ਮੰਦਭਾਗੀਆਂ ਘਟਨਾਵਾਂ ਸਾਹਮਣੇ ਆ ਜਾਂਦੀਆਂ ਹਨ, ਜੋ ਕਿ ਮਾਪਿਆਂ ਨੂੰ ਝੰਜੋੜ ਕੇ ਰੱਖ ਦਿੰਦੀਆਂ ਹਨ। ਕਿਉਂਕਿ ਬਹੁਤ ਸਾਰੇ ਸਹੁਰੇ ਪਰਿਵਾਰ ਵੱਲੋਂ ਜਿੱਥੇ ਨਵ-ਵਿਆਹੀਆਂ ਕੁੜੀਆਂ ਨੂੰ ਦਾਜ ਦੀ ਬਲੀ ਚੜ੍ਹਾ ਦਿੱਤਾ ਜਾਂਦਾ ਹੈ।
ਹੁਣ ਸੱਜ ਵਿਆਹੀ ਪੰਜਾਬੀ ਕੁੜੀ ਨੂੰ ਸਹੁਰੇ ਪਰਿਵਾਰ ਵੱਲੋਂ ਇਸ ਕਾਰਨ ਮੌਤ ਦੇ ਘਾਟ ਉਤਾਰ ਦਿੱਤਾ ਗਿਆ ਹੈ ਜਿਸ ਬਾਰੇ ਸੁਣ ਕੇ ਸਭ ਹੈਰਾਨ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਬੁਢਲਾਡਾ ਸਥਾਨਕ ਸ਼ਹਿਰ ਦੀ ਢਾਣੀ ਬਸਤੀ ਤੋਂ ਸਾਹਮਣੇ ਆਈ ਹੈ। ਜਿੱਥੇ ਦੋ ਮਹੀਨੇ ਪਹਿਲਾਂ ਵਿਆਹੀ ਹੋਈ ਲੜਕੀ ਨੂੰ ਸਹੁਰੇ ਪਰਿਵਾਰ ਵੱਲੋਂ ਮੌਤ ਦੇ ਘਾਟ ਉਤਾਰ ਦਿੱਤਾ ਗਿਆ ਹੈ। ਇਸ ਘਟਨਾ ਦੀ ਜਾਣਕਾਰੀ ਦਿੰਦੇ ਹੋਏ ਮ੍ਰਿਤਕਾ ਦੇ ਪਿਤਾ ਮਾਲਟਾ ਵੱਲੋਂ ਦੱਸਿਆ ਗਿਆ ਹੈ ਕਿ ਉਨ੍ਹਾਂ ਵੱਲੋਂ 24 ਨਵੰਬਰ 2021 ਨੂੰ ਆਪਣੀ ਧੀ ਬੰਧਨਾਂ ਦਾ ਵਿਆਹ ਮੰਗਲ ਪੁਤਰ ਮੰਗੂ ਨਾਲ ਕੀਤਾ ਗਿਆ ਸੀ।
ਵਿਆਹ ਤੋਂ ਬਾਅਦ ਜਿਥੇ ਸਹੁਰੇ ਪਰਿਵਾਰ ਅਤੇ ਉਸ ਦੇ ਪਤੀ ਵੱਲੋਂ ਉਸ ਨੂੰ ਤੰਗ ਪ੍ਰੇ-ਸ਼ਾ-ਨ ਕਰਨਾ ਸ਼ੁਰੂ ਕਰ ਦਿੱਤਾ ਗਿਆ ਸੀ। ਕਿਉਂਕਿ ਲੜਕੀ ਦਾ ਰੰਗ ਪੱਕਾ ਹੋਣ ਦੇ ਕਾਰਨ ਸਹੁਰੇ ਪਰਿਵਾਰ ਵੱਲੋਂ ਉਸ ਨੂੰ ਪਸੰਦ ਨਹੀਂ ਕੀਤਾ ਜਾ ਰਿਹਾ ਸੀ। ਜਿਸ ਦੀ ਜਾਣਕਾਰੀ ਮ੍ਰਿਤਕਾਂ ਵੱਲੋਂ 12 ਜਨਵਰੀ ਦੀ ਸ਼ਾਮ ਨੂੰ ਆਪਣੇ ਪਿਤਾ ਨੂੰ ਦਿੱਤੀ ਗਈ ਸੀ। ਜਿਸ ਨੇ ਦੱਸਿਆ ਤੇ ਉਸ ਦੇ ਪਤੀ ਅਤੇ ਸੱਸ ਵੱਲੋਂ ਬਹੁਤ ਜ਼ਿਆਦਾ ਝਗੜਾ ਕੀਤਾ ਜਾ ਰਿਹਾ ਹੈ। ਜਿਸ ਸਮੇਂ ਉਨ੍ਹਾਂ ਦੀ ਲੜਕੀ ਗੱਲ ਕਰ ਰਹੀ ਸੀ ਤਾਂ ਉਸ ਸਮੇਂ ਉਸ ਦਾ ਫੋਨ ਬੰਦ ਹੋ ਗਿਆ। ਉਸ ਤੋਂ ਕੁੱਝ ਸਮੇਂ ਬਾਅਦ ਹੀ ਬੰਧਨਾਂ ਦੇ ਪਤੀ ਵੱਲੋਂ ਫੋਨ ਕਰਕੇ ਦੱਸਿਆ ਗਿਆ ਕਿ ਉਨ੍ਹਾਂ ਦੀ ਲੜਕੀ ਦੀ ਮੌਤ ਹੋ ਗਈ ਹੈ।
ਜਦੋਂ ਉਹ ਹਸਪਤਾਲ ਪਹੁੰਚੇ ਤਾਂ ਉਨ੍ਹਾਂ ਦੀ ਧੀ ਦੀ ਲਾਸ਼ ਸਰਕਾਰੀ ਹਸਪਤਾਲ ਦੇ ਮੁਰਦਾਘਰ ਵਿਚ ਪਈ ਹੋਈ ਸੀ। ਪੀੜਤ ਪਰਿਵਾਰ ਵੱਲੋਂ ਜਿਥੇ ਸਹੁਰੇ ਪਰਿਵਾਰ ਦੇ ਖਿਲਾਫ ਮਾਮਲਾ ਦਰਜ ਕਰਵਾ ਦਿੱਤਾ ਗਿਆ ਹੈ ਉਥੇ ਹੀ ਪੁਲਸ ਵੱਲੋਂ ਲਾਸ਼ ਨੂੰ ਪੋਸਟਮਾਰਟਮ ਲਈ ਭੇਜਿਆ ਗਿਆ ਹੈ। ਲੜਕੀ ਦੇ ਪਰਿਵਾਰ ਵੱਲੋਂ ਸਹੁਰੇ ਪਰਿਵਾਰ ਤੇ ਉਨ੍ਹਾਂ ਦੀ ਧੀ ਦਾ ਸਾਹ ਰੋਕ ਕੇ ਮੌਤ ਦੇ ਘਾਟ ਉਤਾਰੇ ਜਾਣ ਦਾ ਦੋਸ਼ ਲਗਾਇਆ ਜਾ ਰਿਹਾ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …