ਆਈ ਤਾਜਾ ਵੱਡੀ ਖਬਰ
ਪੰਜਾਬ ਵਿੱਚ ਕਰੋਨਾ ਨੇ ਮੁੜ ਤੋਂ ਕ-ਹਿ-ਰ ਮਚਾਉਣਾ ਸ਼ੁਰੂ ਕਰ ਦਿੱਤਾ ਹੈ। ਜਿੱਥੇ ਮਹਾਰਾਸ਼ਟਰ ਤੋਂ ਬਾਅਦ ਪੰਜਾਬ ਵਿੱਚ ਵਧੇਰੇ ਕੋਰੋਨਾ ਦੇ ਕੇਸ ਸਾਹਮਣੇ ਆਏ ਹਨ। ਪੰਜਾਬ ਸਰਕਾਰ ਵੱਲੋਂ ਕਰੋਨਾ ਨੂੰ ਕਾਬੂ ਕਰਨ ਲਈ ਕਰੋਨਾ ਟੈਸਟ ਅਤੇ ਕਰੋਨਾ ਟੀਕਾਕਰਨ ਦੀ ਸਮਰੱਥਾ ਨੂੰ ਵਧਾ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਪੰਜਾਬ ਸਰਕਾਰ ਵੱਲੋਂ ਬਹੁਤ ਸਾਰੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਜਿਸ ਨਾਲ ਕਰੋਨਾ ਦੇ ਪ੍ਰਸਾਰ ਨੂੰ ਰੋਕਿਆ ਜਾ ਸਕੇ। ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਉੱਚ ਅਧਿਕਾਰੀਆਂ ਨਾਲ ਕੀਤੀ ਗਈ ਬੈਠਕ ਤੋਂ ਬਾਅਦ ਸੂਬੇ ਵਿੱਚ 30 ਅਪਰੈਲ ਤੱਕ ਵਿਦਿਅਕ ਅਦਾਰਿਆਂ ਨੂੰ ਬੰਦ ਕਰਨ ਦੇ ਆਦੇਸ਼ ਦਿੱਤੇ ਗਏ ਹਨ।
ਵਿਦਿਆਰਥੀਆਂ ਦੀਆਂ ਹੋਣ ਵਾਲੀਆਂ ਪ੍ਰੀਖਿਆਵਾਂ ਨੂੰ ਵੀ ਇੱਕ ਮਹੀਨੇ ਲਈ ਮੁਲਤਵੀ ਕੀਤਾ ਗਿਆ ਹੈ। ਸਰਕਾਰ ਤੇ ਪਾਬੰਦੀ ਦੇ ਬਾਵਜੂਦ ਪੰਜਾਬ ਵਿੱਚ ਇੱਥੇ ਸਕੂਲ ਖੋਲਣ ਬਾਰੇ ਇਕ ਵੱਡੀ ਖਬਰ ਸਾਹਮਣੇ ਆਈ ਹੈ। ਸੂਬਾ ਸਰਕਾਰ ਵੱਲੋਂ ਜਿਥੇ 30 ਅਪ੍ਰੈਲ ਤੱਕ ਵਿਦਿਅਕ ਅਦਾਰਿਆਂ ਨੂੰ ਬੰਦ ਰੱਖਣ ਦੇ ਆਦੇਸ਼ ਦਿੱਤੇ ਹਨ ਉਥੇ ਹੀ ਕੁਝ ਨਿੱਜੀ ਸਕੂਲ ਮਾਲਕਾਂ ਵੱਲੋਂ ਕੇਂਦਰ ਸਰਕਾਰ ਦੇ ਇਸ ਫੈਸਲੇ ਦਾ ਵਿਰੋਧ ਕੀਤਾ ਜਾ ਰਿਹਾ ਹੈ। ਜਿਨ੍ਹਾਂ ਵੱਲੋਂ ਆਖਿਆ ਗਿਆ ਸੀ ਕਿ ਅਗਰ 10 ਅਪ੍ਰੈਲ ਤੋਂ ਬਾਅਦ ਸਰਕਾਰ ਵੱਲੋਂ ਸਕੂਲ ਨੂੰ ਨਹੀਂ ਖੋਲ੍ਹਿਆ ਜਾਵੇਗਾ, ਤਾਂ ਨਿੱਜੀ ਸਕੂਲ 12 ਅਪ੍ਰੈਲ ਤੋਂ ਸਕੂਲਾਂ ਨੂੰ ਖੋਲ੍ਹ ਦੇਣਗੇ।
ਅਜਿਹੇ ਮਾਮਲਾ ਪਠਾਨਕੋਟ ਦੇ ਵਿੱਚ ਵੇਖਣ ਨੂੰ ਮਿਲਿਆ ਜਿੱਥੇ ਨਿੱਜੀ ਸਕੂਲਾਂ ਵੱਲੋਂ ਬੱਚਿਆਂ ਨੂੰ ਸਕੂਲ ਆਉਣ ਦੇ ਆਦੇਸ਼ ਦੇ ਦਿੱਤੇ ਗਏ ਹਨ। ਪਠਾਨਕੋਟ ਸ਼ਹਿਰ ਦੇ ਕੁਝ ਸਕੂਲਾਂ ਵੱਲੋਂ ਟ੍ਰੈਫਿਕ ਨਿਯਮਾਂ ਨੂੰ ਧਿਆਨ ਵਿੱਚ ਰੱਖਦਿਆਂ ਹੋਇਆਂ ਬੱਚਿਆਂ ਨੂੰ ਸਕੂਲ ਆਉਣ ਦੇ ਆਦੇਸ਼ ਉੱਪਰ ਕਾਰਵਾਈ ਕਰਦਿਆਂ ਹੋਇਆਂ ਕੁਝ ਅਧਿਕਾਰੀਆਂ ਵੱਲੋਂ ਮੌਕੇ ਤੇ ਪਹੁੰਚ ਕੇ ਸਕੂਲਾਂ ਦੇ ਖਿਲਾਫ ਕਾਰਵਾਈ ਕੀਤੀ ਜਾ ਰਹੀ ਹੈ।
ਇਸ ਘਟਨਾ ਬਾਰੇ ਅਧਿਕਾਰੀਆਂ ਨੇ ਦੱਸਿਆ ਕਿ ਕੁਝ ਪ੍ਰਾਈਵੇਟ ਸਕੂਲਾਂ ਵੱਲੋਂ ਆਪਣੀ ਮਨਮਰਜ਼ੀ ਨਾਲ ਸਕੂਲ ਨੂੰ ਖੋਲ੍ਹ ਕੇ ਬੱਚਿਆਂ ਨੂੰ ਬੁਲਾਇਆ ਜਾ ਰਿਹਾ ਹੈ। ਇਸ ਤੋਂ ਬਾਅਦ ਸਥਾਨਕ ਪ੍ਰਸ਼ਾਸਨ ਵੱਲੋਂ ਸਰਕਾਰ ਦੇ ਆਦੇਸ਼ਾਂ ਦੀ ਉਲੰਘਣਾ ਕਰਨ ਤੇ ਸਕੂਲ ਖਿਲਾਫ ਕਾਰਵਾਈ ਕੀਤੀ ਜਾ ਰਹੀ ਹੈ। ਉਥੇ ਹੀ ਪ੍ਰਾਈਵੇਟ ਸਕੂਲਾਂ ਦਾ ਕਹਿਣਾ ਹੈ ਕਿ ਸਰਕਾਰ ਵੱਲੋਂ ਵਿਦਿਅਕ ਅਦਾਰਿਆਂ ਨੂੰ ਬੰਦ ਕਰਕੇ ਬੱਚਿਆਂ ਦੀ ਪੜ੍ਹਾਈ ਤੇ ਉਨ੍ਹਾਂ ਦੇ ਭਵਿੱਖ ਦਾ ਨੁ-ਕ-ਸਾ-ਨ ਕੀਤਾ ਜਾ ਰਿਹਾ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …