ਆਈ ਤਾਜਾ ਵੱਡੀ ਖਬਰ
ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੇ ਮਕਸਦ ਨਾਲ ਕਿਸਾਨਾਂ ਵੱਲੋਂ ਮਹੀਨਿਆਂ ਤੋਂ ਇਹ ਸੰਘਰਸ਼ ਆਰੰਭ ਕੀਤਾ ਹੋਇਆ ਹੈ। ਇਨ੍ਹਾਂ ਕਾਲ਼ੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਪਹਿਲਾਂ ਰਾਜ ਪੱਧਰ ਉੱਤੇ ਕਿਸਾਨਾਂ ਵੱਲੋਂ ਸੰਘਰਸ਼ ਸ਼ੁਰੂ ਕੀਤਾ ਗਿਆ ਸੀ, ਜੋ ਪਿਛਲੇ ਸਾਲ 26 ਨਵੰਬਰ ਤੋਂ ਦਿੱਲੀ ਦੀਆਂ ਸਰਹੱਦਾਂ ਤੱਕ ਪਹੁੰਚ ਗਿਆ। ਕਿਸਾਨਾਂ ਵੱਲੋਂ ਦਿੱਲੀ ਦੀਆਂ ਬਹੁਤ ਸਾਰੀਆਂ ਹੱਦਾਂ ਨੂੰ ਬੰਦ ਕਰਕੇ ਉੱਥੇ ਕਿਸਾਨ ਮੋਰਚੇ ਲਾਏ ਹੋਏ ਹਨ। ਕਿਸਾਨਾਂ ਵੱਲੋਂ ਸੰਘਰਸ਼ ਕਰਦੇ ਹੋਏ ਸ਼ਾਂਤ ਮਈ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। 26 ਜਨਵਰੀ ਨੂੰ ਹੋਈ ਲਾਲ ਕਿਲੇ ਦੀ ਘਟਨਾ ਤੋਂ ਬਾਅਦ ਸਰਕਾਰ ਵੱਲੋਂ ਕਿਸਾਨਾਂ ਦੇ ਉੱਪਰ ਸਖਤ ਕਾਰਵਾਈ ਕੀਤੀ ਜਾ ਰਹੀ ਹੈ।
ਸਰਕਾਰ ਵੱਲੋਂ ਕਿਸਾਨਾਂ ਤੇ ਕੀਤੀ ਗਈ ਕਾਰਵਾਈ ਹੁਣ ਖੁਦ ਸਰਕਾਰ ਲਈ ਹੀ ਮੁ-ਸ਼-ਕਿ-ਲ ਬਣਦੀ ਜਾ ਰਹੀ ਹੈ। ਕੇਂਦਰ ਸਰਕਾਰ ਵੱਲੋਂ ਜਿਥੇ ਕਿਸਾਨਾਂ ਨੂੰ ਦਿੱਲੀ ਅੰਦਰ ਅੱਗੇ ਵਧਣ ਤੋਂ ਰੋਕਣ ਲਈ ਰਸਤਿਆਂ ਉਪਰ ਕਿੱ-ਲ, ਅਤੇ ਕੰਡਿਆਲੀਆਂ ਤਾਰਾਂ ਲਗਾ ਕੇ ਬੰਦ ਕਰ ਦਿੱਤਾ ਗਿਆ ਸੀ। ਇਸ ਤੋਂ ਇਲਾਵਾ ਲਗਾਤਾਰ 26 ਜਨਵਰੀ ਤੋਂ ਲੈ ਕੇ ਹੁਣ ਤੱਕ ਬਿਜਲੀ, ਪਾਣੀ ਤੇ ਇੰਟਰਨੈਟ ਸੇਵਾਵਾਂ ਨੂੰ ਵੀ ਬੰਦ ਕੀਤਾ ਹੋਇਆ ਹੈ। ਕੇਂਦਰ ਸਰਕਾਰ ਵੱਲੋਂ ਕੀਤੀ ਜਾ ਰਹੀ ਇਸ ਹਰਕਤ ਨੂੰ ਵੇਖਦੇ ਹੋਏ ਦਿੱਲੀ ਦੇ ਆਮ ਲੋਕ ਵੀ ਇਸ ਸੰਘਰਸ਼ ਨਾਲ ਜੁੜ ਚੁੱਕੇ ਹਨ
ਅਤੇ ਕਿਸਾਨਾਂ ਦੀ ਅੱਗੇ ਵੱਧ ਕੇ ਮਦਦ ਕਰ ਰਹੇ ਹਨ। ਦਿੱਲੀ ਦੇ ਲੋਕ ਬਿਜਲੀ ਪਾਣੀ ਅਤੇ ਸੈਨੀਟੇਸ਼ਨ ਦੀਆਂ ਸ-ਮੱ-ਸਿ-ਆ-ਵਾਂ ਨੂੰ ਹੱਲ ਕਰਨ ਲਈ ਆਪਣੇ ਘਰਾਂ ਤੋਂ ਬਿਜਲੀ ਅਤੇ ਪਾਣੀ ਦੇ ਰਹੇ ਹਨ ਅਤੇ ਇਸ ਤੋਂ ਇਲਾਵਾ ਪਖਾਨਿਆਂ ਦਾ ਵੀ ਇੰਤਜ਼ਾਮ ਕੀਤਾ ਗਿਆ ਹੈ। ਤਾਂ ਜੋ ਸੰਘਰਸ਼ ਕਰ ਰਹੇ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਮੁ-ਸ਼-ਕਿ-ਲ ਪੇਸ਼ ਨਾ ਆਵੇ। ਪੁਲਿਸ ਵੱਲੋਂ ਸੜਕਾਂ ਉੱਪਰ ਕੰਡਿਆਲੀ ਤਾਰ ਬੰਨ੍ਹ ਕੇ ਵੱਡੇ ਬੈਰੀ ਕੇਡ ਸੜਕਾਂ ਉਪਰ ਲਗਾਏ ਗਏ ਹਨ ਤੇ ਸੜਕਾਂ ਨੂੰ ਘੁੱਟ ਕੇ ਲੋਹੇ ਦੇ ਕਿੱਲ ਵੀ ਲਗਾ ਦਿੱਤੇ ਗਏ ਹਨ ਤਾਂ ਜੋ ਕਿਸਾਨ ਦਿੱਲੀ ਵੱਲ ਨਾ ਵੱਧ ਸਕਣ। ਸੜਕਾਂ ਉਪਰ ਵੀ ਟੋਏ ਪੁੱਟ ਦਿੱਤੇ ਗਏ ਹਨ
ਅਤੇ ਛੋਟੇ ਰਾਹਾਂ ਨੂੰ ਵੀ ਰੋਕ ਦਿੱਤਾ ਗਿਆ ਹੈ। ਸਿੰਘੂ ਬਾਰਡਰ ਨੂੰ ਪੈਦਲ ਜਾਣ ਵਾਲੇ ਰਸਤੇ ਵੀ ਬੰਦ ਕੀਤੇ ਗਏ ਹਨ ਅਤੇ ਹੁਣ ਉਸ ਜਗ੍ਹਾ ਉਪਰ ਮੀਡੀਆ ਕਰਮੀ ਵੀ ਨਹੀਂ ਜਾ ਸਕਦੇ। ਕੇਂਦਰ ਸਰਕਾਰ ਵੱਲੋਂ ਕੀਤੇ ਜਾ ਰਹੇ ਕਦਮਾਂ ਦੀ ਲੋਕਾਂ ਵੱਲੋਂ ਖੁੱਲ੍ਹ ਕੇ ਆਲੋਚਨਾ ਕੀਤੀ ਜਾ ਰਹੀ ਹੈ। ਇਸ ਗੱਲ ਨੂੰ ਲੈ ਕੇ ਕਾਂਗਰਸ ਲੀਡਰਾਂ ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਨੇ ਵੀ ਤਿੱਖੇ ਵਿਅੰਗ ਕੱਸੇ ਹਨ। ਉਨ੍ਹਾਂ ਕਿਹਾ ਹੈ ਕਿ ਪ੍ਰਧਾਨ ਮੰਤਰੀ ਆਪਣੇ ਹੀ ਕਿਸਾਨਾਂ ਨਾਲ ਯੁੱਧ ਕਰ ਰਹੇ ਹਨ। ਉਨ੍ਹਾਂ ਵੱਲੋਂ ਵੀਡੀਓ ਅਤੇ ਕੁਝ ਫੋਟੋ ਵੀ ਸੋਸ਼ਲ ਮੀਡੀਆ ਤੇ ਸਾਂਝੀਆਂ ਕੀਤੀਆਂ ਗਈਆਂ ਹਨ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …