Breaking News

ਸਲੰਡਰ ਵਰਤਣ ਵਾਲਿਆਂ ਲਈ ਆਈ ਵੱਡੀ ਖਬਰ – ਅਚਾਨਕ ਹੋ ਗਿਆ ਇਹ ਐਲਾਨ

ਆਈ ਤਾਜਾ ਵੱਡੀ ਖਬਰ

ਪੰਜਾਬ ਵਿੱਚ ਲੋਕ ਕਰੋਨਾ ਕਾਰਨ ਕੀਤੀ ਗਈ ਤਾਲਾਬੰਦੀ ਦੌਰਾਨ ਬੇਰੁਜ਼ਗਾਰ ਹੋ ਗਏ ਹਨ। ਜਿਸ ਕਾਰਨ ਲੋਕਾਂ ਦੀ ਆਰਥਿਕ ਸਥਿਤੀ ਬਹੁਤ ਜ਼ਿਆਦਾ ਕਮਜ਼ੋਰ ਹੋ ਗਈ ਹੈ। ਬਹੁਤ ਸਾਰੇ ਪਰਿਵਾਰਾਂ ਵੱਲੋਂ ਆਪਣੇ ਘਰ ਦਾ ਗੁਜ਼ਾਰਾ ਕਰਨਾ ਵੀ ਮੁਸ਼ਕਿਲ ਹੋ ਗਿਆ ਹੈ। ਮਹਿੰਗਾਈ ਦੇ ਦੌਰ ਵਿੱਚ ਬੇਰੁਜ਼ਗਾਰ ਲੋਕਾਂ ਵੱਲੋਂ ਆਪਣੇ ਘਰ ਨੂੰ ਚਲਾਉਣਾ ਵੀ ਵੱਡੀ ਮੁਸੀਬਤ ਤੋਂ ਘੱਟ ਨਹੀਂ ਹੈ। ਪੰਜਾਬ ਵਿਚ ਜਿਥੇ ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਜਿੱਥੇ ਸੂਬਾ ਸਰਕਾਰ ਵੱਲੋਂ ਬੇਰੁਜ਼ਗਾਰ ਲੋਕਾਂ ਨੂੰ ਰੋਜਗਾਰ ਦਿੱਤੇ ਜਾ ਰਹੇ ਹਨ

ਅਤੇ ਕਈ ਤਰ੍ਹਾਂ ਦੇ ਵੱਡੇ ਵੱਡੇ ਐਲਾਨ ਕੀਤੇ ਜਾ ਰਹੇ ਹਨ ਜਿਸ ਨਾਲ ਲੋਕਾਂ ਨੂੰ ਰਾਹਤ ਮਿਲ ਸਕੇ। ਹੁਣ ਸਿਲੰਡਰ ਵਰਤਣ ਵਾਲਿਆਂ ਲਈ ਇਕ ਵੱਡੀ ਖ਼ਬਰ ਸਾਹਮਣੇ ਆਈ ਹੈ। ਜਿੱਥੇ ਅਚਾਨਕ ਇਹ ਐਲਾਨ ਹੋ ਗਿਆ ਹੈ। ਇਸ ਸਾਲ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਬਹੁਤ ਵਾਰ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਕੇਂਦਰ ਸਰਕਾਰ ਵੱਲੋਂ ਵਾਧਾ ਕੀਤਾ ਗਿਆ ਹੈ। ਜਿੱਥੇ ਸਰਕਾਰ ਵੱਲੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਵੀ ਕਈ ਵਾਰ ਵਾਧਾ ਕੀਤਾ ਗਿਆ ਹੈ ਉਥੇ ਹੀ ਹੁਣ ਇਕ ਵਾਰ ਫਿਰ ਤੋਂ ਗੈਸ ਸਿਲੰਡਰ ਦੀਆਂ ਕੀਮਤਾਂ ਨੂੰ ਵੀ ਵਧਾ ਦਿੱਤਾ ਗਿਆ ਹੈ।

ਸਰਕਾਰ ਵੱਲੋਂ ਕੀਤੇ ਗਏ ਇਸ ਐਲਾਨ ਨਾਲ ਬਹੁਤ ਸਾਰੇ ਗਰੀਬ ਵਰਗ ਦੇ ਲੋਕਾਂ ਉਪਰ ਬਹੁਤ ਅਸਰ ਪੈ ਰਿਹਾ ਹੈ। ਤੇਲ ਕੰਪਨੀਆਂ ਨੇ ਪਹਿਲਾਂ 1 ਜੂਨ ਨੂੰ ਘਰੇਲੂ ਸਿਲੰਡਰ ਦੀਆਂ ਕੀਮਤਾਂ ਵਿਚ ਕੋਈ ਤਬਦੀਲੀ ਨਹੀਂ ਕੀਤੀ ਸੀ। 1 ਮਈ ਨੂੰ ਗੈਸ ਕੰਪਨੀਆਂ ਨੇ ਵਪਾਰਕ ਵਰਤੋਂ ਵਿੱਚ ਆਉਣ ਵਾਲੇ 19 ਕਿਲੋ ਗੈਸ ਸਿਲੰਡਰ ਦੀ ਕੀਮਤ 45 ਰੁਪਏ ਘਟਾ ਦਿੱਤੀ ਸੀ, ਜਿਸ ਕਾਰਨ ਗੈਸ ਸਿਲੰਡਰ ਦੀ ਕੀਮਤ 1610.50 ਰੁਪਏ ਹੋ ਗਈ ਸੀ। ਅਪ੍ਰੈਲ ਦੇ ਵਿਚ ਵੀ ਘਰੇਲੂ ਰਸੋਈ ਗੈੱਸ 10 ਰੁਪਏ ਸਸਤੀ ਕੀਤੀ ਗਈ ਸੀ।

ਜੂਨ ਵਿਚ 19 ਕਿਲੋ ਦੇ ਵਪਾਰਕ ਗੈਸ ਸਿਲੰਡਰ ਦੀ ਕੀਮਤ 122 ਰੁਪਏ ਘੱਟ ਕੇ 1488.50 ਰੁਪਏ ਹੋ ਗਈ ਸੀ। ਹੁਣ ਸਰਕਾਰ ਵੱਲੋਂ ਇਕ ਵਾਰ ਫਿਰ ਵਾਧਾ ਕੀਤਾ ਗਿਆ ਹੈ ਜਿਸ ਕਾਰਨ ਘਰੇਲੂ ਗੈਸ ਸਲੰਡਰ 25.50 ਰੁਪਏ ਮਹਿੰਗਾ ਕਰ ਦਿੱਤਾ ਗਿਆ ਹੈ। ਉਥੇ ਹੀ ਵਪਾਰਕ ਸਿਲੰਡਰ ਦੀ ਕੀਮਤ ਵਿੱਚ 84 ਰੁਪਏ ਦਾ ਹੋਰ ਵਾਧਾ ਕੀਤਾ ਗਿਆ ਹੈ। ਪਹਿਲਾਂ ਤੋਂ ਹੀ ਆਰਥਿਕ ਮੰਦੀ ਨਾਲ ਜੂਝ ਰਹੇ ਲੋਕਾਂ ਨੂੰ ਸਰਕਾਰ ਵੱਲੋਂ ਗੈਸ ਮਹਿੰਗੀ ਕਰਕੇ ਇਕ ਹੋਰ ਵੱਡਾ ਝਟਕਾ ਦਿੱਤਾ ਗਿਆ ਹੈ।

Check Also

ਪਿਤਾ ਸੁਹਰੇ ਘਰ ਤੋਂ ਧੀ ਨੂੰ ਵਾਪਿਸ ਬੈਂਡ ਵਾਜਿਆਂ ਨਾਲ ਲੈ ਆਇਆ ਪੇਕੇ ਘਰ , ਨਹੀਂ ਕੀਤਾ ਪਰਾਇਆ ਸਮਾਜ ਚ ਪੇਸ਼ ਕੀਤੀ ਮਿਸਾਲ

ਆਈ ਤਾਜਾ ਵੱਡੀ ਖਬਰ  ਮਾਪਿਆਂ ਦਾ ਇਹੀ ਸੁਪਨਾ ਹੁੰਦਾ ਹੈ ਕਿ ਜੇਕਰ ਧੀਆਂ ਵਿਆਹੀਆਂ ਗਈਆਂ …