ਆਈ ਤਾਜਾ ਵੱਡੀ ਖਬਰ
ਪੰਜਾਬ ਅੰਦਰ ਆਏ ਦਿਨ ਕੋਈ ਨਾ ਕੋਈ ਅਜਿਹੀ ਦੁਖਦਾਈ ਖ਼ਬਰ ਸਾਹਮਣੇ ਆ ਜਾਂਦੀ ਹੈ ਜੋ ਲੋਕਾਂ ਨੂੰ ਝੰਜੋੜ ਕੇ ਰੱਖ ਦਿੰਦੀ ਹੈ। ਜਿੱਥੇ ਕੁਦਰਤੀ ਆਫਤਾਂ ਦੇ ਕਾਰਨ ਕਿਸਾਨਾਂ ਨੂੰ ਕਈ ਤਰ੍ਹਾਂ ਦੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਥੇ ਹੀ ਕਰੋਨਾ ਨਾਲ ਵਾਪਰਨ ਵਾਲੇ ਭਿਆਨਕ ਹਾਦਸਿਆਂ ਕਾਰਨ ਵੀ ਉਨ੍ਹਾਂ ਦੀ ਜਾਨ ਜਾ ਰਹੀ ਹੈ। ਜਿੱਥੇ ਬਹੁਤ ਸਾਰੇ ਲੋਕ ਕਰੋਨਾ ਦੀ ਮਾਰ ਹੇਠ ਆਉਣ ਕਾਰਨ ਇਸ ਦੁਨੀਆ ਨੂੰ ਅਲਵਿਦਾ ਆਖ ਗਏ, ਉਥੇ ਹੀ ਵਾਪਰਨ ਵਾਲੀ ਸੜਕ ਹਾਦਸਿਆਂ ਅਤੇ ਹੋਰ ਕਈ ਹਿੱਸਿਆਂ ਵਿੱਚ ਲੋਕਾਂ ਦੀ ਜਾਨ ਚਲੇ ਗਈ ਹੈ। ਦਿੱਲੀ ਦੇ ਕਿਸਾਨੀ ਸੰਘਰਸ਼ ਦੇ ਵਿੱਚ ਵੀ ਬਹੁਤ ਸਾਰੇ ਕਿਸਾਨ ਵੱਖ-ਵੱਖ ਹਾਦਸਿਆਂ ਦੇ ਸ਼ਿਕਾਰ ਹੋ ਚੁੱਕੇ ਹਨ।
ਜਿਨ੍ਹਾਂ ਦੀ ਕਮੀ ਉਨ੍ਹਾਂ ਦੇ ਪਰਿਵਾਰਾਂ ਵਿੱਚ ਕਦੇ ਵੀ ਪੂਰੀ ਨਹੀਂ ਹੋ ਸਕਦੀ। ਹੁਣ ਸਵੇਰ ਦੇ ਸਮੇਂ ਪੰਜਾਬੀ ਮੁੰਡੇ ਦੀ ਖੇਤਾਂ ਵਿੱਚ ਇਸ ਤਰਾਂ ਮੌਤ ਹੋਈ ਹੈ ਕੇ ਸਾਰੇ ਹੈਰਾਨ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਮਾਨਸਾ ਜਿਲ੍ਹੇ ਦੇ ਅਧੀਨ ਆਉਂਦੇ ਪਿੰਡ ਖਿਆਲਾ ਕਲਾਂ ਤੋਂ ਸਾਹਮਣੇ ਆਈ ਹੈ। ਜਿਥੇ ਇੱਕ ਨੌਜਵਾਨ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਦੱਸਿਆ ਗਿਆ ਹੈ ਕਿ ਇਹ ਨੌਜਵਾਨ ਉਸ ਸਮੇਂ ਮੌਤ ਦਾ ਸ਼ਿਕਾਰ ਹੋ ਗਿਆ ਜਿਸ ਸਮੇਂ ਇਸ ਨੌਜਵਾਨ ਵੱਲੋਂ ਆਪਣੇ ਖੇਤਾਂ ਵਿੱਚ ਪਾਣੀ ਲਾਇਆ ਜਾ ਰਿਹਾ ਸੀ।
ਉਸ ਸਮੇਂ ਮੋਟਰ ਵਿੱਚ ਕਰੰਟ ਆਇਆ ਹੋਇਆ ਸੀ ਜੋ ਨੌਜਵਾਨ ਨੂੰ ਲੱਗਿਆ ਜਿਸ ਕਾਰਨ 28 ਸਾਲਾ ਨੌਜਵਾਨ ਦੀ ਸਵੇਰ ਦੇ ਸਮੇਂ ਹੀ ਮੌਤ ਹੋ ਗਈ। ਇਸ ਘਟਨਾ ਦੀ ਜਾਣਕਾਰੀ ਦਿੰਦੇ ਹੋਏ ਕਿਸਾਨ ਨੇਤਾ ਮਹਿੰਦਰ ਸਿੰਘ ਭੈਣੀਬਾਘਾ , ਅਤੇ ਮਾਰਕੀਟ ਕਮੇਟੀ ਵੱਲੋਂ ਇਕ ਨੌਜਵਾਨ ਦੇ ਪਰਿਵਾਰ ਨੂੰ ਸਰਕਾਰ ਵੱਲੋਂ ਮੁਆਵਜ਼ਾ ਦਿੱਤੇ ਜਾਣ ਦੀ ਮੰਗ ਕੀਤੀ ਗਈ ਹੈ। ਜੋ ਕਰੰਟ ਲੱਗਣ ਕਾਰਨ ਇਸ ਹਾਦਸੇ ਦਾ ਸ਼ਿਕਾਰ ਹੋਇਆ ਹੈ। ਉਥੇ ਹੀ ਇਸ ਬਾਰੇ ਜਾਣਕਾਰੀ ਦਿੰਦੇ ਹੋਏ ਗੁਰਜੰਟ ਸਿੰਘ ਅਤੇ ਮਹਿੰਦਰ ਸਿੰਘ ਨੇ ਦੱਸਿਆ ਕਿ ਇਹ ਨੌਜਵਾਨ ਗ਼ਰੀਬ ਵਰਗ ਨਾਲ ਸਬੰਧਤ ਹੈ ਅਤੇ ਠੇਕੇ ਉਪਰ ਜ਼ਮੀਨ ਲੈ ਕੇ ਵਾਹੀ ਕਰਦਾ ਸੀ।
ਜੋ ਸਾਰੇ ਪਰਿਵਾਰ ਦੀ ਰੋਜ਼ੀ ਰੋਟੀ ਦਾ ਜਰੀਆ ਸੀ। ਉਥੇ ਹੀ ਇਸ ਘਟਨਾ ਦੀ ਜਾਣਕਾਰੀ ਮਿਲਦੇ ਹੀ ਪੁਲੀਸ ਵੱਲੋਂ ਮੌਕੇ ਤੇ ਪਹੁੰਚ ਕੇ ਨੌਜਵਾਨ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਲਾਸ਼ ਨੂੰ ਵਾਰਸਾਂ ਦੇ ਹਵਾਲੇ ਕੀਤਾ ਗਿਆ ਹੈ। ਇਸ ਘਟਨਾ ਕਾਰਨ ਇਲਾਕੇ ਵਿਚ ਸੋਗ ਦੀ ਲਹਿਰ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …