ਆਈ ਤਾਜਾ ਵੱਡੀ ਖਬਰ
ਇਨਸਾਨੀ ਸਰੀਰ ਉਪਰ ਬਿਮਾਰੀ ਦਾ ਹਮਲਾ ਹੋਣਾ ਆਮ ਗੱਲ ਹੈ ਪਰ ਇਹੋ ਜਿਹੀ ਬਿਮਾਰੀ ਜਿਸ ਤੋਂ ਠੀਕ ਵਾਸਤੇ ਕੋਈ ਵੀ ਦਵਾਈ ਨਾ ਬਣੀ ਹੋਵੇ ਜਦੋਂ ਇਹ ਇਨਸਾਨੀ ਸਰੀਰ ਵਿਚ ਦਾਖਲ ਹੁੰਦੀ ਹੈ ਤਾਂ ਹਾਲਾਤ ਹੋਰ ਵੀ ਜ਼ਿਆਦਾ ਗੰ-ਭੀ-ਰ ਹੋ ਜਾਂਦੇ ਹਨ। ਬੀਤੇ ਇਕ ਸਾਲ ਤੋਂ ਵੱਧ ਸਮੇਂ ਤੋਂ ਪੂਰੇ ਵਿਸ਼ਵ ਭਰ ਦੇ ਵਿੱਚ ਕੋਰੋਨਾ ਵਾਇਰਸ ਦੀ ਬਿਮਾਰੀ ਨੇ ਦਸਤਕ ਦਿੱਤੀ ਹੈ। ਜਿਸ ਕਾਰਨ ਸੰਸਾਰ ਦੇ ਸਾਰੇ ਲੋਕ ਡਰ ਦੇ ਸਾਏ ਥੱਲੇ ਰਹਿਣ ਨੂੰ ਮਜ਼ਬੂਰ ਹੋ ਚੁੱਕੇ ਹਨ। ਇਸ ਬਿਮਾਰੀ ਨੇ ਹੁਣ ਤੱਕ ਆਮ ਜਨਤਾ ਤੋਂ ਲੈ ਕੇ ਕਈ ਵੱਡੀਆਂ ਮਸ਼ਹੂਰ ਸਖ਼ਸ਼ੀਅਤਾਂ ਨੂੰ ਵੀ ਆਪਣਾ ਸ਼ਿਕਾਰ ਬਣਾਇਆ ਹੈ।
ਇਸੇ ਦੇ ਤਹਿਤ ਹੀ ਹੁਣ ਹਿਮਾਚਲ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਸ਼ਾਂਤਾ ਕੁਮਾਰ ਵੀ ਇਸ ਵਾਇਰਸ ਨਾਲ ਗ੍ਰਸਤ ਹੋ ਚੁੱਕੇ ਹਨ। ਉਨ੍ਹਾਂ ਤੋਂ ਇਲਾਵਾ ਪਰਿਵਾਰ ਦੇ 5 ਹੋਰ ਮੈਂਬਰਾਂ ਦੀ ਵੀ ਕੋਰੋਨਾ ਰਿਪੋਰਟ ਪਾਜ਼ਿਟਿਵ ਪਾਈ ਗਈ ਹੈ। ਇਸ ਖਬਰ ਦੇ ਸੰਬੰਧ ਵਿੱਚ ਹਿਮਾਚਲ ਪ੍ਰਦੇਸ਼ ਦੇ ਮੌਜੂਦਾ ਮੁੱਖ ਮੰਤਰੀ ਜੈਰਾਮ ਠਾਕੁਰ ਨੇ ਸ਼ੋਸਲ ਮੀਡੀਆ ਫੇਸਬੁੱਕ ਉੱਪਰ ਇੱਕ ਪੋਸਟ ਸਾਂਝੀ ਕਰ ਕੇ ਚਿੰਤਾ ਜ਼ਾਹਰ ਕੀਤੀ ਹੈ ਜਿੱਥੇ ਉਨ੍ਹਾਂ ਨੇ ਪਰਿਵਾਰ ਦੇ ਸਾਰੇ ਮੈਂਬਰਾਂ ਦੇ ਜਲਦ ਸਿਹਤਯਾਬ ਵਾਸਤੇ ਦੁਆ ਵੀ ਕੀਤੀ।
ਜ਼ਿਕਰਯੋਗ ਹੈ ਕਿ ਹਿਮਾਚਲ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਸ਼ਾਂਤਾ ਕੁਮਾਰ ਦੀ ਕੋਰੋਨਾ ਦੀ ਰਿਪੋਰਟ ਪਾਜ਼ੀਟਿਵ ਆਉਣ ਤੋਂ ਬਾਅਦ ਉਨ੍ਹਾਂ ਨੂੰ ਪਾਲਮਪੁਰ ਤੋਂ ਮੈਡੀਕਲ ਕਾਲਜ ਟਾਂਡਾ ਵਿਖੇ ਕੁਝ ਘੰਟਿਆਂ ਦੇ ਅੰਤਰਾਲ ਬਾਅਦ ਸ਼ਿਫਟ ਕਰ ਦਿੱਤਾ ਗਿਆ। ਉਹ ਅੱਜ ਇਥੇ ਤਕਰੀਬਨ ਸਵੇਰੇ 10 ਵਜੇ ਭਰਤੀ ਹੋਏ ਹਨ। ਸ਼ਾਂਤਾ ਕੁਮਾਰ ਦੀ ਪਤਨੀ ਇਕ ਦਿਨ ਪਹਿਲਾਂ ਸ਼ੁੱਕਰਵਾਰ ਨੂੰ ਇੱਥੇ ਪਹੁੰਚੀ ਸੀ ਜੋ ਕਿ ਇਸ ਸਮੇਂ ਸਥਾਨਕ ਹਸਪਤਾਲ ਵਿੱਚ ਕੋਵਿਡ ਵਾਰਡ ਵਿੱਚ ਦਾਖਲ ਹੈ।
ਜਦਕਿ ਸ਼ਾਂਤਾ ਕੁਮਾਰ ਨੂੰ ਹਸਪਤਾਲ ਦੇ ਆਈਸੋਲੇਸ਼ਨ ਵਾਰਡ ਦੇ ਇਕ ਨਿੱਜੀ ਕਮਰੇ ਦੇ ਵਿਚ ਰੱਖਿਆ ਹੋਇਆ ਹੈ। ਫਿਲਹਾਲ ਉਨ੍ਹਾਂ ਦੇ ਸਿਹਤ ਸੰਬੰਧੀ ਖਬਰ ਆ ਰਹੀ ਹੈ ਕਿ ਉਹ ਠੀਕ ਠਾਕ ਹਨ। ਯਾਦ ਰਹੇ ਕਿ ਇਸ ਤੋਂ ਪਹਿਲਾਂ ਵੀ ਬਹੁਤ ਸਾਰੇ ਰਾਜਨੀਤਿਕ ਆਗੂ ਕੋਰੋਨਾ ਵਾਇਰਸ ਦੀ ਚਪੇਟ ਵਿਚ ਆ ਚੁੱਕੇ ਹਨ। ਜਦੋਂ ਤੱਕ ਇਸ ਵਾਇਰਸ ਤੋਂ ਬਚਾਅ ਵਾਸਤੇ ਟੀਕਾ ਨਹੀਂ ਆ ਜਾਂਦਾ ਉਦੋਂ ਤੱਕ ਇਸ ਵਾਇਰਸ ਤੋਂ ਬਚਾਅ ਕਰਨਾ ਮੁਸ਼ਕਿਲ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …