ਆਈ ਤਾਜ਼ਾ ਵੱਡੀ ਖਬਰ
ਜਿਥੇ ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ 2022 ਲਈ ਤਿੰਨ ਮਹੀਨੇ ਦਾ ਸਮਾਂ ਬਾਕੀ ਰਹਿ ਗਿਆ ਹੈ। ਉਥੇ ਹੀ ਸਾਰੀਆ ਪਾਰਟੀਆਂ ਵੱਲੋਂ ਤਿਆਰੀਆਂ ਜ਼ੋਰ-ਸ਼ੋਰ ਨਾਲ ਸ਼ੁਰੂ ਕਰ ਦਿਤੀਆਂ ਗਈਆਂ ਹਨ। ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਵੱਲੋਂ ਚੋਣ ਹਲਕਿਆਂ ਤੋਂ ਆਪਣੇ ਉਮੀਦਵਾਰਾਂ ਦਾ ਐਲਾਨ ਕੀਤੇ ਜਾ ਰਹੇ ਹਨ। ਉੱਥੇ ਹੀ ਕਾਂਗਰਸ ਪਾਰਟੀ ਵਿੱਚ ਪਿਛਲੇ ਲੰਮੇ ਸਮੇਂ ਤੋਂ ਚੱਲਿਆ ਆ ਰਿਹਾ ਕਾਟੋ-ਕਲੇਸ਼ ਅਜੇ ਤੱਕ ਖ਼ਤਮ ਹੋਣ ਦਾ ਨਾਮ ਨਹੀਂ ਲੈ ਰਿਹਾ। ਜਿੱਥੇ ਕੈਪਟਨ ਅਮਰਿੰਦਰ ਸਿੰਘ ਵੱਲੋਂ ਕਾਂਗਰਸ ਪਾਰਟੀ ਤੋਂ ਵੱਖ ਹੁੰਦੇ ਹੋਏ ਆਪਣੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਗਿਆ ਸੀ। ਉਥੇ ਹੀ ਉਨ੍ਹਾਂ ਦੇ ਮੁੜ ਤੋਂ ਕਾਂਗਰਸ ਵਿੱਚ ਸ਼ਾਮਲ ਹੋਣ ਦੀਆਂ ਅਫਵਾਹਾਂ ਵੀ ਸਾਹਮਣੇ ਆਈਆਂ ਸਨ।
ਪਰ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਆਪਣੀ ਨਵੀਂ ਪਾਰਟੀ ਦਾ ਐਲਾਨ ਕਰ ਦਿੱਤਾ ਗਿਆ ਸੀ। ਹੁਣ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਨਵੀਂ ਪਾਰਟੀ ਬਾਰੇ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿੱਥੇ ਆਉਣ ਵਾਲੀਆਂ ਚੋਣਾਂ ਲਈ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਲੋਕ ਕਾਂਗਰਸ ਪਾਰਟੀ ਦੇ ਤਹਿਤ ਹੀ ਚੋਣਾਂ ਲੜੀਆਂ ਜਾਣਗੀਆਂ। ਉਥੇ ਹੀ ਉਨ੍ਹਾਂ ਦੀ ਇਹ ਪਾਰਟੀ ਮਨਜ਼ੂਰੀ ਮਿਲਣ ਤੋਂ ਪਹਿਲਾਂ ਹੀ ਵਿਵਾਦਾਂ ਦੇ ਘੇਰੇ ਵਿੱਚ ਫਸ ਗਈ ਹੈ।
ਕੈਪਟਨ ਅਮਰਿੰਦਰ ਸਿੰਘ ਵੱਲੋਂ ਜਿੱਥੇ ਸੁਖਿਦਰ ਸਿੰਘ ਨੂੰ ਆਪਣੀ ਪਾਰਟੀ ਦਾ ਪ੍ਰਧਾਨ ਬਣਾਏ ਜਾਣ ਦਾ ਨਾਮ ਘੋਸ਼ਿਤ ਕੀਤਾ ਗਿਆ ਹੈ ਉਥੇ ਹੀ ਚੋਣ ਕਮਿਸ਼ਨ ਵੱਲੋਂ ਸੁਖਜਿੰਦਰ ਸਿੰਘ ਨੂੰ ਨੋਟਿਸ ਜਾਰੀ ਕਰ ਦਿੱਤਾ ਹੈ। ਜਿੱਥੇ ਉਨ੍ਹਾਂ ਦੇ ਖਿਲਾਫ ਪਹਿਲਾਂ ਹੀ ਧੋਖਾਧੜੀ ਦਾ ਕੇਸ ਚੱਲ ਰਿਹਾ ਹੈ। ਜਿਸ ਦੀ ਜਾਂਚ ਲਈ ਸੀਬੀਆਈ ਵੱਲੋਂ ਕੀਤੀ ਜਾ ਰਹੀ ਹੈ। ਇਸ ਬਾਰੇ ਗੱਲਬਾਤ ਕਰਦਿਆਂ ਹੋਇਆਂ ਸੁਖਿੰਦਰ ਸਿੰਘ ਨੇ ਆਖਿਆ ਹੈ ਕਿ ਉਨ੍ਹਾਂ ਦੇ ਖਿਲਾਫ ਸੀਬੀਆਈ ਵੱਲੋਂ 2019 ਵਿੱਚ ਕੇਸ ਸ਼ੁਰੂ ਕੀਤਾ ਗਿਆ ਸੀ।
ਜਿੱਥੇ ਉਨ੍ਹਾਂ ਦੇ ਖਿਲਾਫ 33 ਕਰੋੜ ਦੇ ਬੈਂਕ ਡਰਾਫਟ ਦਾ ਮਾਮਲਾ ਸਾਹਮਣੇ ਆਇਆ ਸੀ। ਉਥੇ ਉਨ੍ਹਾਂ ਵੱਲੋਂ ਇਹ ਵੀ ਦਸਿਆ ਗਿਆ ਹੈ ਕਿ 19 ਅਕਤੂਬਰ ਨੂੰ ਉਨ੍ਹਾਂ ਦੇ ਉਪਰ ਛਾਪਾ ਵੀ ਮਾਰਿਆ ਗਿਆ ਸੀ। ਅਤੇ ਨਵੀਂ ਪਾਰਟੀ ਦੇ ਮੁਖੀ ਵਜੋਂ ਵੀ ਉਨ੍ਹਾਂ ਦੇ ਨਾਮ ਦੀ ਪੁਸ਼ਟੀ ਕੀਤੀ ਗਈ ਹੈ। ਇਹ ਖ਼ਬਰ ਵੀ ਸਾਹਮਣੇ ਆ ਰਹੀ ਹੈ ਕਿ ਕੈਪਟਨ ਅਮਰਿੰਦਰ ਸਿੰਘ ਨੂੰ ਉਨ੍ਹਾਂ ਦੇ ਚੱਲ ਰਹੇ ਕੇਸ ਬਾਰੇ ਜਾਣਕਾਰੀ ਨਹੀ ਹੋਵੇਗੀ। ਉਨ੍ਹਾਂ ਦਾ ਨਾਮ ਪਾਰਟੀ ਪ੍ਰਧਾਨ ਵਜੋਂ ਰਜਿਸਟ੍ਰੇਸ਼ਨ ਲਈ ਦਿੱਤਾ ਗਿਆ ਸੀ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …