ਆਈ ਤਾਜ਼ਾ ਵੱਡੀ ਖਬਰ
ਇਸ ਸਮੇਂ ਪੰਜਾਬ ਦੀ ਸਿਆਸਤ ਵਿੱਚ ਕਾਫੀ ਉਥਲ-ਪੁਥਲ ਵੇਖੀ ਜਾ ਰਹੀ ਹੈ ਅਤੇ ਸਿਆਸੀ ਪਾਰਟੀਆਂ ਵਿਚ ਵੀ ਕਾਫੀ ਕੁਝ ਬਦਲਾਅ ਆ ਰਹੇ ਹਨ। ਜਿੱਥੇ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ,ਕਾਂਗਰਸ ਅਤੇ ਆਮ ਆਦਮੀ ਪਾਰਟੀ ਵੱਲੋਂ ਅਗਲੇ ਸਾਲ ਹੋਣ ਵਾਲੀਆਂ 2022 ਦੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਉਥੇ ਹੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪਾਰਟੀ ਤੋਂ ਵੱਖ ਹੋਣ ਤੋਂ ਬਾਅਦ ਜਿਥੇ ਆਪਣੀ ਪਾਰਟੀ ਦਾ ਗਠਨ ਕੀਤਾ ਗਿਆ ਹੈ। ਉਥੇ ਹੀ ਹੋਰ ਵੀ ਬਹੁਤ ਸਾਰੀਆਂ ਪਾਰਟੀਆਂ ਹੋਂਦ ਵਿਚ ਆਈਆਂ ਹਨ। ਕਿਸਾਨੀ ਸੰਘਰਸ਼ ਦੇ ਖਤਮ ਹੋਣ ਤੋਂ ਬਾਅਦ ਕਿਸਾਨਾਂ ਵੱਲੋਂ ਵੀ ਸਿਆਸਤ ਵਿੱਚ ਕਦਮ ਰੱਖੇ ਜਾ ਰਹੇ ਹਨ ਅਤੇ ਕਿਸਾਨਾਂ ਵੱਲੋਂ ਆਪਣੀ ਵੱਖਰੀ ਪਾਰਟੀ ਬਣਾ ਕੇ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੂੰ ਮੁੱਖ ਮੰਤਰੀ ਦਾ ਚਿਹਰਾ ਵੀ ਐਲਾਨ ਦਿਤਾ ਹੈ।
ਉਥੇ ਹੀ ਵੱਖ ਵੱਖ ਪਾਰਟੀਆਂ ਵੱਲੋਂ ਇਕ-ਦੂਸਰੇ ਉਪਰ ਸਿਆਸੀ ਤੰਜ ਕੱਸੇ ਜਾ ਰਹੇ ਹਨ ਅਤੇ ਸ਼ਬਦੀ ਹਮਲੇ ਕੀਤੇ ਜਾ ਰਹੇ ਹਨ। ਹੁਣ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵੱਲੋਂ ਇਹ ਵੱਡੀ ਤਾਜਾ ਖਬਰ ਸਾਹਮਣੇ ਆਈ ਹੈ ਜਿੱਥੇ ਵੱਡਾ ਬਿਆਨ ਦਿੱਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿਥੇ ਕਾਂਗਰਸ ਸਰਕਾਰ ਵੱਲੋਂ ਮਜੀਠੀਆ ਉਪਰ ਨਸ਼ਿਆਂ ਨੂੰ ਲੈ ਕੇ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਉਸ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਉੱਥੇ ਹੀ ਹੁਣ ਪ੍ਰਕਾਸ਼ ਸਿੰਘ ਬਾਦਲ ਵੱਲੋਂ ਕਾਂਗਰਸ ਤੇ ਤਿੱਖਾ ਹਮਲਾ ਬੋਲਿਆ ਗਿਆ ਹੈ।
ਉਨ੍ਹਾਂ ਕਿਹਾ ਕਿ ਸਾਢੇ ਚਾਰ ਸਾਲ ਦੌਰਾਨ ਜਿਥੇ ਕਾਂਗਰਸ ਸਰਕਾਰ ਵੱਲੋਂ ਕੁਝ ਨਹੀਂ ਕੀਤਾ ਗਿਆ। ਉੱਥੇ ਹੀ ਹੁਣ ਚੋਣਾਂ ਵਿੱਚ ਕੁਝ ਸਮਾਂ ਰਹਿ ਗਿਆ ਹੈ ਤਾਂ ਕਾਂਗਰਸ ਵੱਲੋਂ ਬਿਕਰਮ ਸਿੰਘ ਮਜੀਠੀਆ ਦੇ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ। ਉਥੇ ਹੀ ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀਆਂ ਘਟਨਾਵਾਂ ਨੂੰ ਹੱਲ ਕਰਨ ਲਈ ਕਾਂਗਰਸ ਸਰਕਾਰ ਵੱਲੋਂ ਪੁਖਤਾ ਕਦਮ ਨਹੀਂ ਚੁੱਕੇ ਜਾ ਰਹੇ। ਬੀਤੇ ਦਿਨੀਂ ਸ੍ਰੀ ਹਰਿਮੰਦਰ ਸਾਹਿਬ ਵਿੱਚ ਹੋਈ ਬੇਅਦਬੀ ਦੀ ਘਟਨਾ ਨੂੰ ਲੈ ਕੇ ਜਿੱਥੇ ਇਸ ਮਾਮਲੇ ਦੀ ਜਾਂਚ ਅਧਿਕਾਰੀਆਂ ਨੂੰ ਸੌਂਪ ਦਿੱਤੀ ਹੈ, ਉੱਥੇ ਹੀ ਇਹ ਜਾਂਚ ਹਾਈ ਕੋਰਟ ਦੇ ਜੱਜ ਦੀ ਨਿਗਰਾਨੀ ਵਿੱਚ ਹੋਣੀ ਚਾਹੀਦੀ ਹੈ।
ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਦੌਰ ਦੌਰਾਨ ਵੀ ਬੇਅਦਬੀ ਦੀ ਘਟਨਾਂ ਹੋਈਆਂ ਸਨ ਇਸ ਲਈ ਸ਼੍ਰੋਮਣੀ ਅਕਾਲੀ ਦਲ ਨੂੰ ਬੇਹੱਦ ਦੁੱਖ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਵੱਲੋਂ ਬਦਲਾਖੋਰੀ ਦੀ ਰਾਜਨੀਤੀ ਕੀਤੀ ਜਾ ਰਹੀ ਹੈ। ਜਿਸ ਵੱਲੋਂ ਸ਼੍ਰੋਮਣੀ ਅਕਾਲੀ ਦਲ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …