ਆਈ ਤਾਜ਼ਾ ਵੱਡੀ ਖਬਰ
ਸੂਬੇ ਅੰਦਰ ਜਿੱਥੇ ਸਮੇਂ ਸਮੇਂ ਤੇ ਬਹੁਤ ਸਾਰੇ ਮੁੱਖ ਮੰਤਰੀਆਂ ਵੱਲੋਂ ਸੂਬੇ ਦੀ ਵਾਗਡੋਰ ਸੰਭਾਲੀ ਗਈ ਹੈ। ਉਥੇ ਹੀ ਉਨ੍ਹਾਂ ਵੱਲੋਂ ਆਪਣੇ ਕਾਰਜਕਾਲ ਦੇ ਦੌਰਾਨ ਬਹੁਤ ਸਾਰੇ ਕੰਮ ਵੀ ਕੀਤੇ ਗਏ ਹਨ। ਇਸ ਸਮੇਂ ਪੰਜਾਬ ਦੇ ਮੌਜੂਦਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜਿੱਥੇ ਕਈ ਅਹਿਮ ਫੈਸਲੇ ਲਏ ਜਾ ਰਹੇ ਹਨ। ਲੋਕਾਂ ਨੂੰ ਲਗਾਤਾਰ ਉਨ੍ਹਾਂ ਵੱਲੋਂ ਕੀਤੇ ਜਾਂਦੇ ਕੰਮਾਂ ਦੀ ਸ਼ਲਾਘਾ ਕੀਤੀ ਜਾ ਰਹੀ ਹੈ । ਉਥੇ ਹੀ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਉਸ ਸਮੇਂ ਮੁੱਖ ਮੰਤਰੀ ਬਣੇ ਸਨ, ਜਦੋਂ ਅਮਰਿੰਦਰ ਸਿੰਘ ਵੱਲੋਂ ਆਪਣੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਗਿਆ ਸੀ।
ਸਾਬਕਾ ਮੁਖ ਮੰਤਰੀ ਚਰਨਜੀਤ ਸਿੰਘ ਚੰਨੀ ਆਪਣੇ ਕਾਰਜਕਾਲ ਦੇ ਦੌਰਾਨ ਬਹੁਤ ਸਾਰੇ ਕੰਮਾਂ ਨੂੰ ਲੈ ਕੇ ਚਰਚਾ ਵਿੱਚ ਰਹੇ ਹਨ। ਹੁਣ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਚਰਚਾ ਵਿੱਚ ਆਈ ਬੱਕਰੀ ਬਾਰੇ ਇੱਕ ਖਬਰ ਸਾਹਮਣੇ ਆਈ ਹੈ ਜਿੱਥੇ ਖਰੀਦਣ ਵਾਲੇ ਨੂੰ ਅਦਾਲਤ ਵੱਲੋਂ ਭਗੌੜਾ ਐਲਾਨਿਆ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਜਿਥੇ ਇਕ ਬਕਰੀ ਨੂੰ ਚੋਅ ਕੇ ਦਿਖਾਇਆ ਗਿਆ ਸੀ ਅਤੇ ਉਸ ਬੱਕਰੀ ਨੂੰ ਖਰੀਦਣ ਵਾਲਾ ਪਰਮਜੀਤ ਸਿੰਘ ਜਿੱਥੇ ਚਰਚਾ ਦੇ ਵਿੱਚ ਬਣ ਗਿਆ ਸੀ।
ਚਮਕੌਰ ਸਾਹਿਬ ਦੇ ਰਹਿਣ ਵਾਲੇ ਇਸ ਵਿਅਕਤੀ ਵੱਲੋਂ ਜਿਥੇ ਇਸ ਬੱਕਰੀ ਨੂੰ ਖਰੀਦ ਕੇ ਆਪਣੇ ਘਰ ਲਿਆਂਦਾ ਗਿਆ ਸੀ। ਉਥੇ ਹੀ ਇਸ ਵਿਅਕਤੀ ਵੱਲੋਂ ਜਿੱਥੇ ਇਸ ਸਮੇਂ ਚਮਕੌਰ ਸਾਹਿਬ ਦੇ ਸਰਕਾਰੀ ਹਸਪਤਾਲ ਵਿੱਚ ਬਤੌਰ ਐਬੂਲਸ ਡਰਾਈਵਰ ਵਜੋਂ ਕੰਮ ਕੀਤਾ ਜਾ ਰਿਹਾ ਹੈ ਅਤੇ ਇਸ ਮੌਕੇ ਸਿਵਲ ਹਸਪਤਾਲ ਖਰੜ ਵਿੱਚ ਤੈਨਾਤ ਹੈ। ਜਿਸ ਨੂੰ ਹੁਣ ਮੋਹਾਲੀ ਦੀ ਚੀਫ ਜੁਡੀਸ਼ਲ ਮੈਜਿਸਟ੍ਰੇਟ ਹਰਪ੍ਰੀਤ ਕੌਰ ਵੱਲੋਂ ਅਦਾਲਤ ਵਿੱਚ ਭਗੋੜਾ ਐਲਾਨਿਆ ਗਿਆ ਹੈ। ਉਥੇ ਹੀ ਉਸ ਨੂੰ ਜਲਦ ਗ੍ਰਿਫ਼ਤਾਰ ਕਰਕੇ ਅਦਾਲਤ ਵਿੱਚ ਪੇਸ਼ ਕੀਤੇ ਜਾਣ ਦਾ ਹੁਕਮ ਵੀ ਜਾਰੀ ਕੀਤਾ ਗਿਆ ਹੈ।
ਕਿਉਂਕਿ ਇਸ ਵਿਅਕਤੀ ਵੱਲੋਂ ਕਿਸੇ ਤੋਂ ਡੇਢ ਲੱਖ ਰੁਪਏ ਉਧਾਰ ਲਏ ਗਏ ਸਨ। ਜਿਸ ਨੂੰ ਵਾਪਸ ਨਾ ਕਿਤੇ ਜਾਣ ਤੇ ਮੋਹਾਲੀ ਦੀ ਅਦਾਲਤ ਵਿੱਚ ਬਲਜਿੰਦਰ ਸਿੰਘ ਵੱਲੋਂ ਕੇਸ ਦਾਇਰ ਕੀਤਾ ਗਿਆ ਸੀ। ਜਿਸ ਤੋਂ ਬਾਅਦ 90 ਹਜ਼ਾਰ ਰੁਪਏ ਵਾਪਸ ਕੀਤੇ ਗਏ ਤੇ ਬਾਕੀ ਦੀ ਰਕਮ ਵਾਪਸ ਨਾ ਕਿਤੇ ਜਾਣ ਤੇ ਉਸ ਦੀ ਗ੍ਰਿਫਤਾਰੀ ਦੇ ਆਦੇਸ਼ ਜਾਰੀ ਕੀਤੇ ਗਏ ਹਨ ਅਤੇ ਉਸ ਨੂੰ ਭਗੌੜਾ ਐਲਾਨ ਦਿੱਤਾ ਗਿਆ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …