ਆਈ ਤਾਜਾ ਵੱਡੀ ਖਬਰ
ਪੰਜਾਬ ਅੰਦਰ ਵਾਪਰਨ ਵਾਲੇ ਸੜਕ ਹਾਦਸਿਆਂ ਵਿਚ ਲਗਾਤਾਰ ਵਾਧਾ ਦੇਖਿਆ ਜਾ ਰਿਹਾ ਹੈ ਉਥੇ ਹੀ ਲੋਕਾਂ ਨੂੰ ਦਰਪੇਸ਼ ਆ ਰਹੀਆਂ ਸਮੱਸਿਆਵਾਂ ਦਾ ਹੱਲ ਕਰਨ ਵਾਸਤੇ ਹੀ ਸਰਕਾਰ ਵੱਲੋਂ ਬਹੁਤ ਸਾਰੇ ਨਿਯਮ ਲਾਗੂ ਕੀਤੇ ਹਨ। ਜਿੱਥੇ ਸੜਕੀ ਆਵਾਜਾਈ ਮੰਤਰਾਲੇ ਵੱਲੋਂ ਲਾਗੂ ਕੀਤੇ ਗਏ ਇਨ੍ਹਾਂ ਨਿਯਮਾਂ ਦੀ ਪਾਲਣਾ ਕਰਨ ਵਾਸਤੇ ਵੀ ਲੋਕਾਂ ਨੂੰ ਸਮੇਂ ਸਮੇਂ ਤੇ ਅਪੀਲ ਕੀਤੀ ਜਾਂਦੀ ਹੈ। ਜਿਸ ਸਦਕਾ ਹੋਣ ਵਾਲੇ ਹਾਦਸਿਆ ਵਿਚ ਕਮੀ ਆ ਸਕੇ ਅਤੇ ਲੋਕਾਂ ਦਾ ਹੋਣ ਵਾਲਾ ਭਾਰੀ ਜਾਨੀ ਅਤੇ ਮਾਲੀ ਨੁਕਸਾਨ ਨਾ ਹੋਵੇ। ਕਿਉਂਕਿ ਕੁਝ ਲੋਕਾਂ ਵੱਲੋਂ ਅਣਗਹਿਲੀ ਵਰਤੀ ਜਾਂਦੀ ਹੈ ਜਿਸਦੇ ਚਲਦੇ ਹੋਇਆ ਬਹੁਤ ਸਾਰੇ ਸੜਕ ਹਾਦਸੇ ਵਾਪਰ ਜਾਂਦੇ ਹਨ ਅਤੇ ਕਈ ਪਰਿਵਾਰਾਂ ਦਾ ਭਾਰੀ ਜਾਨੀ ਅਤੇ ਮਾਲੀ ਨੁਕਸਾਨ ਹੋ ਜਾਂਦਾ ਹੈ। ਸਾਰੀ ਰਾਤ ਤੜਪਦੇ ਹੋਏ ਭਾਣਜੇ ਦੇ ਕੋਲ ਮਾਮੇ ਨੂੰ ਇਸ ਤਰ੍ਹਾਂ ਮੌਤ ਮਿਲੀ ਹੈ ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਬਰਨਾਲਾ ਅਧੀਨ ਆਉਂਦੇ ਪਿੰਡ ਨਾਈਵਾਲ ਚੀਮਾ ਲਿੰਕ ਸੜਕ ਤੋਂ ਸਾਹਮਣੇ ਆਇਆ ਹੈ। ਜਿੱਥੇ ਬੀਤੀ ਰਾਤ ਇਕ ਦਰਖਤ ਨਾਲ ਮੋਟਰਸਾਈਕਲ ਟਕਰਾਉਣ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ ਹੈ ਅਤੇ ਇੱਕ ਵਿਅਕਤੀ ਗੰਭੀਰ ਰੂਪ ਨਾਲ ਜ਼ਖਮੀ ਹੋਇਆ ਹੈ ਜੋ ਇਸ ਸਮੇਂ ਹਸਪਤਾਲ ਵਿੱਚ ਜ਼ੇਰੇ ਇਲਾਜ ਹੈ। ਦੱਸਿਆ ਗਿਆ ਹੈ ਕਿ ਮੋਟਰਸਾਈਕਲ ਉਪਰ ਸਵਾਰ ਹੋ ਕੇ ਜਿੱਥੇ ਭਾਣਜੇ ਕਰਨ ਸਿੰਘ ਪੁੱਤਰ ਹਰਜਿੰਦਰ ਸਿੰਘ ਵਾਸੀ ਤਾਂਜੋਕੇ ਦੀ ਦਵਾਈ ਲੈਣ ਲਈ ਗਿਆ ਹੋਇਆ ਸੀ।
ਜਿਸ ਸਮੇਂ ਮਾਮਾ ਭਾਣਜਾ ਮੋਟਰਸਾਈਕਲ ਉਪਰ ਦਵਾਈ ਲੈ ਕੇ ਵਾਪਸ ਘਰ ਆ ਰਹੇ ਸਨ, ਤਾਂ ਜਿਸ ਸਮੇਂ ਉਹ ਨਾਈਵਾਲਾ ਤੋਂ ਚੀਮਾ ਦੇ ਵਿਚਕਾਰ ਪਹੁੰਚੇ ਤਾਂ ਅਚਾਨਕ ਹੀ ਉਨ੍ਹਾਂ ਦਾ ਮੋਟਰਸਾਈਕਲ ਸੜਕ ਉਪਰ ਮਜੂਦ ਇਕ ਦਰਖੱਤ ਨਾਲ ਟਕਰਾ ਗਿਆ। ਇਹ ਹਾਦਸਾ ਇੰਨਾ ਭਿਆਨਕ ਸੀ ਕਿ ਬੀਤੀ ਰਾਤ ਦੋਨੋਂ ਹੀ ਇਸ ਹਾਦਸੇ ਦੇ ਕਾਰਨ ਸੜਕ ਦੇ ਨਜ਼ਦੀਕ ਇਕ ਖੇਤ ਵਿੱਚ ਡਿੱਗਿਆ ਜਿਸ ਵਿੱਚ ਪਾਣੀ ਲੱਗਾ ਹੋਇਆ ਸੀ। ਇਸ ਘਟਨਾ ਦਾ ਖੁਲਾਸਾ ਉਸ ਸਮੇਂ ਹੋਇਆ ਜਦੋਂ ਸਵੇਰ ਦੇ ਸਮੇਂ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਆਗੂ ਦਰਸ਼ਨ ਸਿੰਘ ਖੇਤਾਂ ਵੱਲ ਜਾ ਰਿਹਾ ਸੀ।
ਉਸ ਵਲ ਵੇਖਿਆ ਗਿਆ ਕਿ ਖੇਤਾਂ ਵਿੱਚ ਦੋ ਵਿਅਕਤੀ ਡਿੱਗੇ ਹੋਏ ਹਨ ਜਿਸ ਵੱਲੋਂ ਤੁਰੰਤ ਇਸ ਦੀ ਜਾਣਕਾਰੀ ਸਪੋਰਟਸ ਕਲੱਬ ਚੀਮਾ ਦੇ ਪ੍ਰਧਾਨ ਨੂੰ ਦਿੱਤੀ ਗਈ ਜਿਨ੍ਹਾਂ ਵੱਲੋਂ ਤੁਰੰਤ ਹੀ ਦੋਹਾਂ ਨੂੰ ਹਸਪਤਾਲ ਲਿਜਾਇਆ ਗਿਆ ਜਿਥੇ ਡਾਕਟਰਾਂ ਵੱਲੋਂ ਮਾਮੇ ਲਖਵਿੰਦਰ ਸਿੰਘ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ ਗਿਆ। ਅਤੇ ਨੌਜਵਾਨ ਦੀ ਗੰਭੀਰ ਹਾਲਤ ਦੇ ਚਲਦਿਆਂ ਹੋਇਆਂ ਹੋਰ ਹਸਪਤਾਲ ਵਿਚ ਰੈਫਰ ਕੀਤਾ ਗਿਆ ਹੈ। ਪੁਲੀਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਇਸ ਘਟਨਾ ਕਾਰਨ ਇਲਾਕੇ ਵਿਚ ਸੋਗ ਦੀ ਲਹਿਰ ਹੈ। ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …