ਆਈ ਤਾਜ਼ਾ ਵੱਡੀ ਖਬਰ
ਦੇਸ਼ ਚ ਖੇਤੀ ਕਨੂੰਨਾਂ ਨੂੰ ਰੱਦ ਕਰਵਾਉਣ ਲਈ ਦੇਸ਼ ਦੇ ਸਾਰੇ ਕਿਸਾਨਾਂ ਵੱਲੋਂ ਸੰਘਰਸ਼ ਕੀਤਾ ਜਾ ਰਿਹਾ ਹੈ ਉਥੇ ਹੀ ਪਿਛਲੇ ਸਾਲ 26 ਨਵੰਬਰ ਤੋਂ ਦਿੱਲੀ ਦੀਆਂ ਸਰਹੱਦਾਂ ਉਪਰ ਮੋਰਚੇ ਲਾ ਕੇ ਕੇਂਦਰ ਸਰਕਾਰ ਦਾ ਵਿਰੋਧ ਕੀਤਾ ਜਾ ਰਿਹਾ ਹੈ। ਕੇਂਦਰ ਸਰਕਾਰ ਵੱਲੋਂ ਜਿਥੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਤੋਂ ਇਨਕਾਰ ਕੀਤਾ ਜਾ ਰਿਹਾ ਹੈ ਉਥੇ ਹੀ ਕਿਸਾਨਾਂ ਦਾ ਸੰਘਰਸ਼ ਦਿਨੋਂ ਦਿਨ ਤੇਜ਼ ਹੁੰਦਾ ਜਾ ਰਿਹਾ ਹੈ। ਪਿਛਲੇ ਦਿਨੀਂ ਹਰਿਆਣਾ ਦੇ ਕਰਨਾਲ ਜ਼ਿਲੇ ਵਿੱਚ ਕਿਸਾਨਾਂ ਉਪਰ ਕੀਤੇ ਗਏ ਲਾਠੀਚਾਰਜ ਨੇ ਇਸ ਕਿਸਾਨੀ ਸੰਘਰਸ਼ ਨੂੰ ਇੱਕ ਵਾਰ ਫਿਰ ਤੋਂ ਤੇਜ਼ ਕਰ ਦਿੱਤਾ ਹੈ। ਜਿਸ ਕਾਰਨ ਕਿਸਾਨਾਂ ਵੱਲੋਂ ਲਗਾਤਾਰ ਸਰਕਾਰ ਦਾ ਵਿਰੋਧ ਕੀਤਾ ਜਾ ਰਿਹਾ ਹੈ।
ਹੁਣ ਅਚਾਨਕ ਇੱਥੇ ਇੰਟਰਨੇਟ ਬੰਦ ਕਰਨ ਬਾਰੇ ਸਰਕਾਰ ਵਲੋਂ ਇਹ ਹੁਕਮ ਲਾਗੂ ਕਰ ਦਿੱਤਾ ਗਿਆ ਹੈ ਜਿਸ ਬਾਰੇ ਹੁਣ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਬੀਤੇ ਦਿਨੀ ਜਿਥੇ ਕਰਨਾਲ ਵਿੱਚ ਕਿਸਾਨਾਂ ਉਪਰ ਹੋਏ ਲਾਠੀਚਾਰਜ ਨੂੰ ਲੈ ਕੇ ਕਿਸਾਨਾਂ ਵਿੱਚ ਰੋਸ ਪਾਇਆ ਜਾ ਰਿਹਾ ਹੈ ਉਥੇ ਹੀ ਖੱਟਰ ਸਰਕਾਰ ਦਾ ਲਗਾਤਾਰ ਵਿਰੋਧ ਵੀ ਕੀਤਾ ਜਾ ਰਿਹਾ ਹੈ। ਬੀਤੇ ਦਿਨੀਂ ਕਿਸਾਨਾਂ ਵੱਲੋਂ ਕਰਨਾਲ ਦੇ ਵਿੱਚ ਮਹਾਂਪੰਚਾਇਤ ਦਾ ਆਯੋਜਨ ਕੀਤਾ ਗਿਆ ਸੀ ਜਿਸ ਨੂੰ ਵੇਖਦੇ ਹੋਏ ਪ੍ਰਸ਼ਾਸਨ ਵੱਲੋਂ ਇੰਟਰਨੈਟ ਸੇਵਾਵਾਂ ਨੂੰ ਕਰਨਾਲ ਵਿੱਚ ਬੰਦ ਕਰ ਦਿੱਤਾ ਗਿਆ ਸੀ।
ਕੁਝ ਸਮੇਂ ਲਈ ਬੰਦ ਕੀਤੀਆਂ ਗਈਆਂ ਇਨ੍ਹਾਂ ਸੇਵਾਵਾਂ ਵਿਚ ਮੁੜ ਤੋਂ ਵਾਧਾ ਕੀਤਾ ਜਾ ਰਿਹਾ ਹੈ। ਹਰਿਆਣਾ ਦੀ ਮਨੋਹਰ ਲਾਲ ਖੱਟਰ ਦੀ ਅਗਵਾਈ ਹੇਠ ਭਾਜਪਾ ਸਰਕਾਰ ਵਲੋਂ ਇੰਟਰਨੈੱਟ ਸੇਵਾਵਾਂ ਨੂੰ ਅੱਜ ਰਾਤ 11.59 ਮਿੰਟ ਤਕ ਬੰਦ ਰੱਖਣ ਦੇ ਆਦੇਸ਼ ਦੇ ਦਿੱਤੇ ਗਏ ਹਨ। ਕਰਨਾਲ ਜ਼ਿਲੇ ਵਿਚ ਮੋਬਾਇਲ ਇੰਟਰਨੇਟ ਸੇਵਾਵਾਂ ਠੱਪ ਕਰ ਦਿੱਤੀਆਂ ਗਈਆਂ ਹਨ ਉਥੇ ਹੀ ਐਸ.ਐਮ.ਐਸ. ਸੇਵਾ ਤੇ ਵੀ ਰੋਕ ਲਗਾ ਦਿੱਤੀ ਗਈ ਹੈ। ਸੂਬਾ ਸਰਕਾਰ ਵੱਲੋਂ ਇਹ ਸਭ ਕੁਝ ਕਿਸਾਨਾਂ ਦੇ ਰੋਸ ਪ੍ਰਦਰਸ਼ਨ ਨੂੰ ਵੇਖਦੇ ਹੋਏ ਕੀਤਾ ਜਾ ਰਿਹਾ ਹੈ।
ਕਿਉਂਕਿ ਪਿਛਲੇ ਦਿਨੀਂ ਕਿਸਾਨਾਂ ਵੱਲੋਂ ਜਿੱਥੇ ਮਹਾ ਪੰਚਾਇਤ ਦਾ ਆਯੋਜਨ ਕੀਤਾ ਗਿਆ ਸੀ ਉੱਥੇ ਹੀ ਮਿੰਨੀ ਸਕੱਤਰੇਤ ਦੇ ਦਫ਼ਤਰ ਦੇ ਬਾਹਰ ਘਿਰਾਓ ਵੀ ਕੀਤਾ ਗਿਆ। ਹੁਣ ਕਰਨਾਲ ਦੇ ਵਿੱਚ ਕਿਸਾਨਾਂ ਦੇ ਸੰਘਰਸ਼ ਨੂੰ ਮੁੱਖ ਰੱਖਦੇ ਹੋਏ ਇੰਟਰਨੈੱਟ ਸੇਵਾਵਾਂ ਨੂੰ ਅੱਜ ਰਾਤ ਤੱਕ ਲਈ ਬੰਦ ਕੀਤਾ ਗਿਆ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …