Breaking News

ਸਾਵਧਾਨ : ਇਸ ਤਰੀਕ ਨੂੰ ਏਨੇ ਘੰਟੇ ਹੋਵੇਗਾ ਸਾਰੇ ਦੇਸ਼ ਚ ਚੱਕਾ ਜਾਮ – ਹੁਣੇ ਹੁਣੇ ਆਈ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਮੌਜੂਦਾ ਸਮੇਂ ਖੇਤੀ ਅੰਦੋਲਨ ਦੇਸ਼ ਵਿਆਪੀ ਪੱਧਰ ਉਪਰ ਚੱਲ ਰਿਹਾ ਹੈ। ਜਿਸ ਦੌਰਾਨ ਲੱਖਾਂ ਦੀ ਗਿਣਤੀ ਵਿਚ ਲੋਕ ਵੱਧ ਚੜ੍ਹ ਕੇ ਇਸ ਅੰਦੋਲਨ ਦੇ ਵਿਚ ਆਪਣਾ ਯੋਗਦਾਨ ਪਾ ਰਹੇ ਹਨ। ਬੀਤੇ ਕੁਝ ਦਿਨਾਂ ਤੋਂ ਰਾਸ਼ਟਰੀ ਰਾਜਧਾਨੀ ਦੀਆਂ ਵੱਖ ਵੱਖ ਸਰਹੱਦਾਂ ਉਪਰ ਕਿਸਾਨਾਂ ਦੀ ਗਿਣਤੀ ਵੱਧ ਗਈ ਹੈ। ਜਿਸ ਦੇ ਨਾਲ ਆਉਣ ਵਾਲੇ ਕੁਝ ਦਿਨਾਂ ਦੌਰਾਨ ਹਾਲਾਤ ਹੋਰ ਗੰਭੀਰ ਹੋਣ ਦੇ ਆਸਾਰ ਨਜ਼ਰ ਆ ਰਹੇ ਹਨ। ਪਰ ਕਿਸਾਨਾਂ ਵੱਲੋਂ ਇੱਕ ਗੱਲ ਨੂੰ ਲਗਾ ਤਾਰ ਆਖਿਆ ਜਾ ਰਿਹਾ ਹੈ ਕਿ ਉਹ ਆਪਣੇ ਇਸ ਧਰਨੇ ਪ੍ਰਦਰਸ਼ਨ ਨੂੰ ਸ਼ਾਂਤ ਮਈ ਢੰਗ ਨਾਲ ਹੀ ਚਲਾਈ ਰੱਖਣਗੇ।

ਬੀਤੇ ਤਕਰੀਬਨ 68 ਦਿਨਾਂ ਤੋਂ ਕਿਸਾਨਾਂ ਵੱਲੋਂ ਜਾਰੀ ਇਸ ਸ਼ਾਂਤ ਮਈ ਰੋਸ ਪ੍ਰਦਰਸ਼ਨ ਨੂੰ ਹਰ ਤਰ੍ਹਾਂ ਦੀਆਂ ਦਿੱਕਤਾਂ ਅਤੇ ਮੁਸੀਬਤਾਂ ਨੂੰ ਸਹਿੰਦੇ ਹੋਏ ਚਲਾਇਆ ਜਾ ਰਿਹਾ ਹੈ। ਪਰ ਕਿਸਾਨਾਂ ਦੀ ਇੱਕੋ ਇੱਕ ਮੰਗ ਕੇਂਦਰ ਸਰਕਾਰ ਵੱਲੋਂ ਸੋਧ ਕਾਰਜ ਜਾਰੀ ਕੀਤੇ ਗਏ ਤਿੰਨ ਖੇਤੀ ਆਰਡੀਨੈਂਸਾਂ ਨੂੰ ਰੱਦ ਕਰਵਾਉਣਾ ਹੈ। ਇਸ ਦੌਰਾਨ ਸਮੇਂ-ਸਮੇਂ ਉੱਪਰ ਕਿਸਾਨ ਜਥੇ ਬੰਦੀਆਂ ਦੇ ਆਗੂਆਂ ਵੱਲੋਂ ਇਕੱਤਰ ਹੋਏ ਕਿਸਾਨਾਂ ਨੂੰ ਇਸ ਅੰਦੋਲਨ ਨੂੰ ਸ਼ਾਂਤੀ ਬਣਾਏ ਰੱਖਣ ਦੀ ਗੱਲ ਵੀ ਆਖੀ ਜਾਂਦੀ ਹੈ। ਅੱਜ ਕਿਸਾਨਾਂ ਵੱਲੋਂ ਦਿੱਲੀ ਵਿਚ ਹੋਈ ਹਿੰ- ਸਾ ਤੋਂ ਬਾਅਦ ਗ੍ਰਿਫਤਾਰ ਕੀਤੇ ਗਏ

ਕਿਸਾਨਾਂ ਸਬੰਧੀ ਕਿਸਾਨ ਆਗੂਆਂ ਵੱਲੋਂ ਪ੍ਰੈਸ ਕਾਨਫਰੰਸ ਦੇ ਜ਼ਰੀਏ ਭਾਜਪਾ ਸਰਕਾਰ ਉੱਪਰ ਨਿਸ਼ਾਨਾ ਸਾਧਿਆ ਗਿਆ। ਇਸ ਦੌਰਾਨ ਗੱਲ ਬਾਤ ਕਰਦੇ ਹੋਏ ਕਿਸਾਨ ਆਗੂਆਂ ਨੇ ਆਖਿਆ ਕਿ ਗ੍ਰਿਫਤਾਰ ਕੀਤੇ ਗਏ ਨੌਜਵਾਨਾਂ ਉਪਰ ਦਿੱਲੀ ਪੁਲਸ ਵੱਲੋਂ ਤ-ਸ਼ੱ-ਦ-ਦ ਜਾ ਰਿਹਾ ਹੈ। ਪੁਲਸ ਵੱਲੋਂ ਕਿਸਾਨਾਂ ਦੇ ਕਈ ਟਰੈਕਟਰਾਂ ਨੂੰ ਵੀ ਜ਼ਬਤ ਕਰ ਲਿਆ ਗਿਆ ਹੈ ਜਿਨ੍ਹਾਂ ਬਾਰੇ ਅਜੇ ਤੱਕ ਕੋਈ ਵੀ ਜਾਣਕਾਰੀ ਨਹੀਂ ਮਿਲ ਸਕੀ। ਇਸ ਤੋਂ ਇਲਾਵਾ ਪੁਲਿਸ ਪ੍ਰਸ਼ਾਸਨ ਨੇ ਕੇਂਦਰ ਸਰਕਾਰ ਦੀ ਸ਼ਹਿ ਉਪਰ ਹੀ ਸਰਹੱਦਾਂ ਦੇ ਨਜ਼ਦੀਕ ਦੀਆਂ ਸੜਕਾਂ ਅਤੇ ਗਲੀਆਂ ਨੂੰ ਬੰਦ ਕਰ ਦਿੱਤਾ ਹੈ।

ਜਿੱਥੇ ਕਿਸਾਨਾਂ ਵੱਲੋਂ ਬੀਤੇ ਤਕਰੀਬਨ 68 ਦਿਨਾਂ ਤੋਂ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਉਥੋਂ ਦੇ ਪਾਣੀ, ਬਿਜਲੀ, ਬਾਥਰੂਮ ਅਤੇ ਇੰਟਰਨੈੱਟ ਦੀ ਸਹੂਲਤ ਨੂੰ ਬੰਦ ਕਰ ਦਿੱਤਾ। ਇਸ ਦੌਰਾਨ ਕਿਸਾਨ ਆਗੂਆਂ ਨੇ 6 ਫ਼ਰਵਰੀ ਨੂੰ ਦੇਸ਼ ਭਰ ਵਿਚ ਚੱਕਾ ਜਾਮ ਕਰਨ ਦਾ ਐਲਾਨ ਕੀਤਾ ਹੈ। ਉਨ੍ਹਾਂ ਇਸ ਦਾ ਐਲਾਨ ਕਰਦੇ ਹੋਏ ਆਖਿਆ 6 ਫਰਵਰੀ ਨੂੰ ਪੂਰੇ ਦੇਸ਼ ਭਰ ਵਿਚ ਦੁਪਹਿਰ 12 ਵਜੇ ਤੋਂ ਲੈ ਕੇ 3 ਵਜੇ ਤੱਕ ਤਿੰਨ ਘੰਟੇ ਵਾਸਤੇ ਇਹ ਚੱਕਾ ਜਾਮ ਕੀਤਾ ਜਾ ਰਿਹਾ ਹੈ। ਜ਼ਿਕਰਯੋਗ ਹੈ ਕਿ ਕਿਸਾਨ ਆਗੂਆਂ ਨੇ ਆਖਿਆ ਕਿ ਕਿਸਾਨਾਂ ਦੀ ਟਰੈਕਟਰ ਰੈਲੀ ਦੌਰਾਨ ਭੁਲੇਖਾ ਪਾਉਣ ਵਾਲੇ ਟਵੀਟ ਉਪਰ ਸੋਮਵਾਰ ਨੂੰ ਕਾਰਵਾਈ ਕਰਦੇ ਹੋਏ ਟਵਿਟਰ ਇੰਡੀਆ ਵੱਲੋਂ ਉਨ੍ਹਾਂ ਦੇ ਟਵਿੱਟਰ ਅਕਾਊਂਟ ਵੀ ਬੰਦ ਕਰ ਦਿੱਤੇ ਗਏ ਸਨ।

Check Also

ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ

ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …