Breaking News

ਸਾਵਧਾਨ : ਇਸ ਦਿਨ ਏਥੇ ਸਵੇਰੇ 6 ਵਜੇ ਤੋਂ ਦੂਜੇ ਦਿਨ 6 ਵਜੇ ਤੱਕ ਲਈ ਪੈਟਰੋਲ ਪੰਪ ਰਹਿਣਗੇ ਬੰਦ

ਆਈ ਤਾਜ਼ਾ ਵੱਡੀ ਖਬਰ 

ਕਰੋਨਾ ਦੇ ਕਾਰਨ ਪਹਿਲਾਂ ਹੀ ਲੋਕ ਆਰਥਿਕ ਮੰਦੀ ਦੇ ਦੌਰ ਵਿਚੋਂ ਗੁਜ਼ਰ ਰਹੇ ਹਨ ਕਿਉਂਕਿ ਕਰੋਨਾ ਦੇ ਦੌਰਾਨ ਕੀਤੀ ਗਈ ਤਾਲਾਬੰਦੀ ਦੇ ਕਾਰਨ ਬਹੁਤ ਸਾਰੇ ਰੁਜ਼ਗਾਰ ਠੱਪ ਹੋ ਗਏ ਸਨ। ਜਿੱਥੇ ਲੋਕਾਂ ਲਈ ਆਪਣੇ ਘਰ ਦਾ ਗੁਜ਼ਾਰਾ ਕਰਨਾ ਵੀ ਮੁਸ਼ਕਲ ਹੋ ਗਿਆ ਸੀ। ਮੁੜ ਤੋਂ ਬੜੀ ਮੁਸ਼ਕਲ ਨਾਲ ਲੋਕਾਂ ਵੱਲੋਂ ਪੈਰਾਂ ਸਿਰ ਹੋਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਅਤੇ ਇਸ ਮੁਸ਼ਕਲ ਦੇ ਸਮੇਂ ਤੋਂ ਉਭਰਨ ਲਈ ਲੋਕਾਂ ਵੱਲੋਂ ਦਿਨ-ਰਾਤ ਮਿਹਨਤ ਕੀਤੀ ਜਾਂਦੀ ਹੈ। ਉੱਥੇ ਹੀ ਸਰਕਾਰ ਵੱਲੋਂ ਕੀਤੀ ਗਈ ਮਹਿੰਗਾਈ ਨੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਦੇਸ਼ ਅੰਦਰ ਪੈਟਰੋਲ, ਡੀਜ਼ਲ ਅਤੇ ਰਸੋਈ ਗੈਸ ਦੀਆਂ ਵਧੀਆਂ ਕੀਮਤਾਂ ਦੇ ਕਾਰਣ ਲੋਕਾਂ ਵਿੱਚ ਪਰਸ਼ਾਨੀ ਵੇਖੀ ਜਾ ਰਹੀ ਹੈ।

ਉੱਥੇ ਹੀ ਕੇਂਦਰ ਸਰਕਾਰ ਵੱਲੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਘੱਟ ਕੀਤੇ ਜਾਣ ਦੇ ਨਾਲ ਹੀ ਸੂਬਾ ਸਰਕਾਰਾਂ ਨੂੰ ਵੀ ਰੇਟ ਘੱਟ ਕੀਤੇ ਜਾਣ ਦਾ ਆਦੇਸ਼ ਦਿੱਤਾ ਗਿਆ ਸੀ। ਉਥੇ ਹੀ ਪੰਜਾਬ ਸਰਕਾਰ ਵੱਲੋਂ ਬੀਤੇ ਦਿਨ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਘੱਟ ਕਰ ਦਿੱਤੀਆਂ ਗਈਆਂ ਹਨ। ਹੁਣ ਇੱਥੇ ਸਵੇਰੇ 6 ਵਜੇ ਤੋਂ ਦੂਜੇ ਦਿਨ 6 ਵਜੇ ਤੱਕ ਪੈਟਰੋਲ ਪੰਪ ਬੰਦ ਰਹਿਣਗੇ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਖਬਰ ਹਰਿਆਣਾ ਤੋ ਸਾਹਮਣੇ ਆਈ ਹੈ ਜਿੱਥੇ ਸੂਬੇ ਵਿਚ ਸਾਰੇ ਪੈਟਰੋਲ ਪੰਪ ਦੇ ਮਾਲਕਾਂ ਵੱਲੋਂ ਹਰਿਆਣੇ ਵਿੱਚ ਵੀ ਪੈਟਰੋਲ ਅਤੇ ਡੀਜ਼ਲ ਤੇ ਲੱਗੇ ਵੈਟ ਦੀਆਂ ਕੀਮਤਾਂ ਨੂੰ ਘੱਟ ਕੀਤੇ ਜਾਣ ਦੀ ਮੰਗ ਕੀਤੀ ਗਈ ਹੈ।

ਉਥੇ ਹੀ ਸਭ ਨੂੰ ਮੰਗ ਕੀਤੀ ਜਾ ਰਹੀ ਹੈ ਕਿ ਪੰਜਾਬ ਦੇ ਬਰਾਬਰ ਦੀਆਂ ਕੀਮਤਾਂ ਕੀਤੀਆਂ ਜਾਣ। ਉਥੇ ਹੀ ਪੈਟਰੋਲ ਪੰਪ ਦੇ ਮਾਲਕਾਂ ਵੱਲੋਂ ਕੀਤੀ ਗਈ ਮੀਟਿੰਗ ਵਿੱਚ ਅੰਬਾਲਾ ਪੈਟਰੋਲੀਅਮ ਵੈਲਫੇਅਰ ਡੀਲਰਸ ਐਸੋਸੀਏਸ਼ਨ ਦੇ ਪ੍ਰਧਾਨ ਰਵਿੰਦਰ ਢਿੱਲੋ ਵੱਲੋਂ ਜਾਣਕਾਰੀ ਦਿੱਤੀ ਗਈ ਹੈ ਕਿ ਸਾਰੇ ਪੈਟਰੋਲ ਪੰਪ ਦੇ ਮਾਲਕਾਂ ਵੱਲੋਂ 15 ਨਵੰਬਰ ਸਵੇਰੇ 6 ਵਜੇ ਤੋਂ ਲੈ ਕੇ ਅਗਲੇ ਦਿਨ 16 ਨਵੰਬਰ ਸਵੇਰੇ 6 ਵਜੇ ਤੱਕ ਹੜਤਾਲ ਜਾਰੀ ਰਹੇਗੀ।

ਜਿੱਥੇ ਹਰਿਆਣਾ ਸੂਬੇ ਵਿਚ ਸਾਰੇ ਪੈਟਰੋਲ ਪੰਪ ਦੇ ਮਾਲਕਾਂ ਵੱਲੋਂ ਹੜਤਾਲ 24 ਘੰਟੇ ਲਈ ਕੀਤੇ ਜਾਣ ਦਾ ਐਲਾਨ ਕੀਤਾ ਗਿਆ ਹੈ। ਉੱਥੇ ਹੀ ਸਿਰਫ ਐਮਰਜੈਂਸੀ ਸਥਿਤੀ ਹੋਣ ਤੇ ਪੈਟਰੋਲ ਅਤੇ ਡੀਜਲ ਦਿੱਤਾ ਜਾਵੇਗਾ। ਉਥੇ ਹੀ ਆਪਣੀਆਂ ਮੰਗਾਂ ਨੂੰ ਮਨਵਾਉਣ ਲਈ ਜਿੱਥੇ ਹੜਤਾਲ ਕੀਤੀ ਜਾ ਰਹੀ ਹੈ, ਉਥੇ ਹੀ ਨਕਲੀ ਪੈਟਰੋਲ ਅਤੇ ਡੀਜ਼ਲ ਤੇ ਰੋਕ ਲਗਾਏ ਜਾਣ ਦੀ ਮੰਗ ਕੀਤੀ ਹੈ।

Check Also

ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ

ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …