ਆਈ ਤਾਜਾ ਵੱਡੀ ਖਬਰ
ਪਿਛਲੇ ਸਾਲ ਤੋਂ ਲੈ ਕੇ ਹੁਣ ਤੱਕ ਲੋਕਾਂ ਨੂੰ ਭਾਰੀ ਆਰਥਿਕ ਮੰਦੀ ਦੇ ਦੌਰ ਵਿਚੋਂ ਗੁਜ਼ਰਨਾ ਪੈ ਰਿਹਾ ਹੈ। ਕਿਉਂਕਿ ਕਰੋਨਾ ਕਾਰਨ ਕੀਤੀ ਗਈ ਤਾਲਾਬੰਦੀ ਵਿਚ ਬਹੁਤ ਸਾਰੇ ਲੋਕਾਂ ਦੇ ਰੋਜਗਾਰ ਜਾਣ ਕਾਰਨ ਬੇਰੁਜ਼ਗਾਰ ਹੋਏ ਲੋਕਾਂ ਨੂੰ ਘਰ ਦਾ ਗੁਜ਼ਾਰਾ ਕਰਨਾ ਵੀ ਮੁਸ਼ਕਿਲ ਹੋ ਗਿਆ ਹੈ। ਲੋਕਾਂ ਵੱਲੋਂ ਬੈਂਕਾਂ ਵਿੱਚ ਕੀਤੀ ਗਈ ਜਮਾਪੁੰਜੀ ਵੀ ਇਸ ਮੁਸ਼ਕਲ ਦੀ ਘੜੀ ਵਿੱਚ ਵਰਤ ਲਈ ਗਈ ਹੈ। ਉਥੇ ਹੀ ਲੋਕਾਂ ਦੇ ਹਿੱਤਾਂ ਨੂੰ ਦੇਖਦੇ ਹੋਏ ਬੈਂਕਾਂ ਵੱਲੋਂ ਵੀ ਬਹੁਤ ਸਾਰੇ ਐਲਾਨ ਕੀਤੇ ਜਾਂਦੇ ਹਨ ਜਿਸ ਨਾਲ ਗਾਹਕਾਂ ਦੇ ਪੈਸੇ ਨੂੰ ਸੁਰੱਖਿਅਤ ਰੱਖਿਆ ਜਾ ਸਕੇ ।
ਉੱਥੇ ਹੀ ਬਹੁਤ ਸਾਰੇ ਬੈਂਕਾਂ ਵੱਲੋਂ ਲੋਕਾਂ ਨੂੰ ਕਈ ਸੇਵਾਵਾਂ ਵੀ ਮੁਹਈਆ ਕਰਵਾਈਆਂ ਜਾਂਦੀਆਂ ਹਨ। ਹੁਣ 30 ਜੂਨ ਤੋਂ ਪਹਿਲਾਂ ਪਹਿਲਾਂ ਇਹ ਕੰਮ ਕਰ ਲੈਣਾ ਜ਼ਰੂਰੀ ਹੋ ਗਿਆ ਹੈ, ਨਹੀਂ ਤਾਂ ਬਹੁਤ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਭਾਰਤੀ ਸਟੇਟ ਬੈਂਕ ਵੱਲੋਂ ਆਪਣੇ ਸਾਰੇ ਗਾਹਕਾਂ ਨੂੰ ਆਪਣਾ ਪੈਨ ਅਧਾਰ ਲਿੰਕ ਕਰਨਾ ਲਾਜ਼ਮੀ ਕੀਤਾ ਗਿਆ ਹੈ। ਤਾਂ ਜੋ ਉਨ੍ਹਾਂ ਨੂੰ ਭਵਿੱਖ ਵਿਚ ਪੇਸ਼ ਆਉਣ ਵਾਲੀਆਂ ਮੁਸ਼ਕਲਾਂ ਤੋਂ ਬਚਾਇਆ ਜਾ ਸਕੇ। ਸਾਰੇ ਗਾਹਕਾਂ ਨੂੰ ਇਹ ਕੰਮ 30 ਜੂਨ ਤੱਕ ਕਰ ਲਏ ਜਾਣ ਦੇ ਆਦੇਸ਼ ਲਾਗੂ ਕੀਤੇ ਗਏ ਹਨ।
ਅਗਰ ਤਹਿਸ਼ੁਦਾ ਤਰੀਕ ਤੱਕ ਤੁਸੀਂ ਪੈਨ ਅਧਾਰ ਨੂੰ ਲਿੰਕ ਨਹੀਂ ਕਰਦੇ ਤਾਂ ਸਰਕਾਰ ਵੱਲੋਂ ਇਨਕਮ ਟੈਕਸ ਐਕਟ ਵਿਚ ਜੋੜੇ ਗਏ ਨਵੇਂ ਸੈਕਸ਼ਨ 234H ਤਹਿਤ ਤੁਹਾਨੂੰ ਵੱਧ ਤੋਂ ਵੱਧ 1 ,000 ਰੁਪਏ ਤੱਕ ਜੁਰਮਾਨਾ ਕੀਤਾ ਜਾ ਸਕਦਾ ਹੈ। ਇਸ ਲਈ ਬੈਂਕ ਵੱਲੋਂ ਸਾਰੇ ਗਾਹਕਾਂ ਨੂੰ 30 ਜੂਨ ਤੋਂ ਪਹਿਲਾਂ ਪੈਨ ਆਧਾਰ ਲਿੰਕ ਕਰਵਾ ਲਏ ਜਾਣ ਦਾ ਆਦੇਸ਼ ਦਿੱਤਾ ਗਿਆ ਹੈ। ਜੇਕਰ ਪੈਨ ਤੇ ਅਧਾਰ ਲਿੰਕ ਨਹੀਂ ਹੈ ਤਾਂ ਪੈਨ ਨੂੰ ਨਕਾਰਾ ਕਰ ਦਿੱਤਾ ਜਾਵੇਗਾ। ਇਸ ਦੌਰਾਨ ਗਾਹਕ ਕਿਸੇ ਵੀ ਤਰ੍ਹਾਂ ਦੀ ਟ੍ਰਾਂਜੈਕਸ਼ਨ ਨਹੀਂ ਕਰ ਸਕਣਗੇ।
ਐਸਬੀਆਈ ਵੱਲੋਂ ਇਸ ਬਾਰੇ ਕੁਝ ਦਿਨ ਪਹਿਲਾਂ ਹੀ ਆਪਣੇ ਟਵਿਟਰ ਹੈਂਡਲ ਤੋਂ ਗਾਹਕਾਂ ਨੂੰ ਜਾਣਕਾਰੀ ਦੇ ਦਿੱਤੀ ਗਈ ਸੀ। ਉੱਥੇ ਹੀ ਟਵੀਟ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਅਸੀਂ ਆਪਣੇ ਗਾਹਕਾਂ ਨੂੰ ਸਲਾਹ ਦਿੰਦੇ ਹਾਂ ਕਿ ਉਹ ਭਵਿੱਖ ਵਿੱਚ ਕਿਸੇ ਵੀ ਸੁਵਿਧਾ ਤੋਂ ਬਚਣ ਲਈ ਆਪਣਾ ਆਧਾਰ ਕਾਰਡ ਬੈਂਕਿੰਗ ਸੇਵਾਵਾਂ ਦਾ ਆਨੰਦ ਲੈ ਸਕਣ। ਟਵੀਟ ਵਿਚ ਕਿਹਾ ਗਿਆ ਹੈ ਕਿ ਪੈਨ ਤੇ ਅਧਾਰ ਨੂੰ ਲਿੰਕ ਕਰਨਾ ਲਾਜ਼ਮੀ ਹੈ। ਇਨਕਮ ਟੈਕਸ ਵਿਭਾਗ ਵੱਲੋਂ ਜਾਰੀ ਹੁਕਮਾਂ ਮੁਤਾਬਕ ਪੈਨ ਅਤੇ ਆਧਾਰ ਲਿੰਕ ਕਰਨ ਦੀ ਆਖਰੀ ਤਰੀਕ 30 ਜੂਨ 2021 ਤੱਕ ਲਾਗੂ ਕੀਤੀ ਗਈ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …