ਆਈ ਤਾਜਾ ਵੱਡੀ ਖਬਰ
ਪੰਜਾਬ ਵਿਚ ਕਰੋਨਾ ਦੀ ਸਥਿਤੀ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਜਿਥੇ ਨਵੀਆਂ ਹਦਾਇਤਾਂ ਲਾਗੂ ਕੀਤੀਆਂ ਗਈਆਂ ਹਨ ਅਤੇ ਵਿਦਿਅਕ ਅਦਾਰਿਆਂ ਨੂੰ ਮੁੜ ਖੋਲਣ ਦੇ ਆਦੇਸ਼ ਵੀ ਜਾਰੀ ਕੀਤੇ ਗਏ ਹਨ। ਕਰੋਨਾ ਦੇ ਵਾਧੇ ਨੂੰ ਦੇਖਦੇ ਹੋਏ ਬਹੁਤ ਸਾਰੀਆਂ ਸਖ਼ਤ ਪਾਬੰਦੀਆਂ ਲਾਗੂ ਕੀਤੀਆਂ ਗਈਆਂ ਸਨ। ਪਰ ਹੁਣ ਕਰੋਨਾ ਕੇਸਾਂ ਵਿਚ ਆਈ ਕਮੀ ਤੋਂ ਬਾਦ ਸਰਕਾਰ ਵੱਲੋਂ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਫੈਸਲੇ ਲਏ ਜਾ ਰਹੇ ਹਨ। ਪੰਜਾਬ ਸਰਕਾਰ ਵੱਲੋਂ ਜਿਥੇ ਵੱਖ-ਵੱਖ ਜ਼ਿਲ੍ਹਾ ਅਧਿਕਾਰੀਆਂ ਨੂੰ ਇਸ ਸਥਿਤੀ ਦੇ ਅਨੁਸਾਰ ਫੈਸਲੇ ਲੈਣ ਦਾ ਅਧਿਕਾਰ ਦਿੱਤੇ ਗਏ ਹਨ ਉਥੇ ਹੀ ਚੋਣਾਂ ਦੀ ਸਥਿਤੀ ਨੂੰ ਲੈ ਕੇ ਵੀ ਵੱਖ-ਵੱਖ ਅਧਿਕਾਰੀਆਂ ਵੱਲੋਂ ਅਮਨ ਅਤੇ ਸ਼ਾਂਤੀ ਨੂੰ ਸਥਾਪਤ ਕਰਨ ਦੇ ਆਦੇਸ਼ ਪੁਲਿਸ ਪ੍ਰਸ਼ਾਸਨ ਨੂੰ ਜਾਰੀ ਕੀਤੇ ਜਾ ਰਹੇ ਹਨ ਅਤੇ ਸਖਤ ਕਦਮ ਚੁੱਕੇ ਜਾ ਰਹੇ ਹਨ।
ਹੁਣ ਕਰੋਨਾ ਨੂੰ ਦੇਖਦੇ ਹੋਏ ਪੰਜਾਬ ਵਿਚ ਇਥੇ 15 ਫਰਵਰੀ ਤੱਕ ਲਈ ਇਹ ਐਲਾਨ ਹੋ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿਲ੍ਹਾ ਮਜਿਸਟਰੇਟ ਮਲੇਰਕੋਟਲਾ ਵੱਲੋਂ ਕਰੋਨਾ ਕੇਸਾਂ ਨੂੰ ਦੇਖਦੇ ਹੋਏ ਜ਼ਿਲ੍ਹੇ ਦੀ ਹੱਦ ਅੰਦਰ ਕਰੋਨਾ ਸਬੰਧੀ ਲਾਗੂ ਕੀਤੀਆਂ ਗਈਆਂ ਪਾਬੰਦੀਆਂ ਨੂੰ 15 ਫਰਵਰੀ ਤੱਕ ਸਖਤੀ ਨਾਲ ਲਾਗੂ ਰੱਖਣ ਦੇ ਆਦੇਸ਼ ਜਾਰੀ ਕੀਤੇ ਗਏ ਹਨ। ਜਿੱਥੇ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆਂ ਜਿਲਾ ਮਜਿਸਟ੍ਰੇਟ ਮਾਧਵੀ ਕਟਾਰੀਆ ਵੱਲੋਂ ਸਰਕਾਰ ਵੱਲੋਂ ਲਾਗੂ ਕੀਤੀਆਂ ਗਈਆਂ ਇਨ੍ਹਾਂ ਪਾਬੰਦੀਆਂ ਨੂੰ 15 ਫਰਵਰੀ ਤੱਕ ਵਾਧਾ ਕੀਤਾ ਗਿਆ ਹੈ।
ਪਹਿਲਾਂ ਇਹ ਪਬੰਦੀਆਂ 6 ਫਰਵਰੀ ਤੱਕ ਲਾਗੂ ਕੀਤੀਆਂ ਗਈਆਂ ਸਨ। ਜਿਲ੍ਹਾ ਮਜਿਸਟਰੇਟ ਵੱਲੋ ਪੰਜਾਬ ਸਰਕਾਰ ਦੇ ਗ੍ਰਹਿ ਮਾਮਲੇ ਅਤੇ ਨਿਆ ਵਿਭਾਗ ਤੋਂ ਪ੍ਰਾਪਤ ਨਿਰਦੇਸਾਂ ਦੇ ਅਨੁਸਾਰ ਚੋਣਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਜ਼ਿਲ੍ਹੇ ਦੀ ਹੱਦ ਅੰਦਰ ਲੋਕਾਂ ਦੀ ਗਿਣਤੀ ਉਪਰ ਵੀ ਲਾਗੂ ਕੀਤੀਆਂ ਗਈਆਂ ਹਨ। ਜਿੱਥੇ ਜਨਤਕ ਥਾਵਾਂ ਉੱਪਰ ਲੋਕਾਂ ਨੂੰ ਮਾਸਕ ਲਗਾਏ ਜਾਣ ਦਾ ਲਾਜ਼ਮੀ ਕੀਤਾ ਗਿਆ ਹੈ। ਉੱਥੇ ਹੀ ਕਰੋਨਾ ਸਬੰਧੀ ਜਾਰੀ ਕੀਤੀਆਂ ਗਈਆਂ ਹਦਾਇਤਾਂ ਦਾ ਪਾਲਣ ਕਰਨ ਦੇ ਆਦੇਸ਼ ਵੀ ਜਾਰੀ ਕੀਤੇ ਗਏ ਹਨ। ਇੰਨਡੋਰ 500 ਅਤੇ ਆਊਟਡੋਰ 1000 ਲੋਕਾਂ ਦੇ ਇਕੱਠ ਨੂੰ ਇਜਾਜ਼ਤ ਦਿੱਤੀ ਗਈ ਹੈ।
ਉੱਥੇ ਹੀ ਸਾਰੇ ਅਦਾਰਿਆਂ ਵਿਚ ਆਉਣ ਵਾਲੇ ਕਰਮਚਾਰੀਆਂ ਦਾ ਟੀਕਾਕਰਨ ਵੀ ਲਾਜ਼ਮੀ ਕੀਤਾ ਗਿਆ ਹੈ। ਇਸੇ ਤਰਾਂ 7 ਫਰਵਰੀ ਤੋਂ ਜਿੱਥੇ ਵਿਦਿਅਕ ਅਦਾਰਿਆਂ ਨੂੰ ਖੋਲ੍ਹਿਆ ਗਿਆ ਹੈ ਉਥੇ ਹੀ ਛੇਵੀਂ ਕਲਾਸ ਤੋਂ ਉਪਰ ਦੀਆਂ ਕਲਾਸਾਂ ਦੇ ਵਿਦਿਆਰਥੀਆਂ ਨੂੰ ਆਉਣ ਦੀ ਇਜਾਜ਼ਤ ਦਿੱਤੀ ਗਈ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …